30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਕੇਰਲਾ ਵਿਚ ਕਾਂਗਰਸ ਦੀ ਜਿੱਤ ਤੋਂ ਬਾਅਦ ਹੁਣ ਪੰਜਾਬ ਦੀ ਵਾਰੀ-ਜੋਗਿੰਦਰ ਪਾਲ <br/>

ਅਜੀਤ ਡੈਸਕ 09-05-2026
ਨਰੋਟ ਜੈਮਲ ਸਿੰਘ, 8 ਮਈ (ਸ਼ਸ਼ੀ ਕੁਮਾਰ)-ਕੇਰਲਾ ਵਿਚ ਕਾਂਗਰਸ ਦੀ ਹੋਈ ਇਤਿਹਾਸਿਕ ਜਿੱਤ ਤੋਂ ਬਾਅਦ ਹੁਣ ਪੰਜਾਬ ਦੀ ਵਾਰੀ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਭੋਆ ਦੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਕਾਫ਼ੀ ਨਾਰਾਜ਼ ਹਨ ਅਤੇ ਜਨਤਾ ਦਾ ਇਸ ਸਰਕਾਰ ਤੋਂ ਮੋਹ ਭੰਗ ਹੋ ਚੁੱਕਾ ਹੈ ਤੇ ਕਿਹਾ ਕਿ ਕੇਰਲਾ ਵਿਚ ਕਾਂਗਰਸ ਦੀ ਸਰਕਾਰ ਬਣਨ ਨਾਲ ਕੇਂਦਰ ਸਰਕਾਰ ਅਤੇ ਹੋਰ ਪਾਰਟੀਆਂ ਨੂੰ ਵੀ ਵੱਡਾ ਝਟਕਾ ਲੱਗਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਹੁਣ ਕਾਂਗਰਸ ਦੀ ਸਰਕਾਰ ਬਣੇਗੀ, ਕਿਉਂਕਿ ਭਾਜਪਾ ਦੀ ਕੇਂਦਰ ਸਰਕਾਰ ਕੋਲ ਵਿਰੋਧੀ ਪਾਰਟੀਆਂ 'ਤੇ ਈ.ਡੀ. ਦੁਆਰਾ ਦਬਾਅ ਬਣਾਉਣ ਤੋਂ ਇਲਾਵਾ ਕੋਈ ਹੋਰ ਵਿਕਲਪ ਨਹੀਂ ਹੈ | ਪੰਜਾਬ ਵਿਚ ਭਾਜਪਾ ਗਰਾਊਾਡ ਪੱਧਰ 'ਤੇ ਬਿਲਕੁਲ ਜ਼ੀਰੋ ਹੈ | ਜਿਸ ਕਰਕੇ ਭਾਜਪਾ ਦੀ ਕੇਂਦਰ ਸਰਕਾਰ ਪੰਜਾਬ ਵਿਚ ਆਪਣੀ ਮਜੋਰਟੀ ਲਿਆਉਣ ਲਈ ਕਈ ਹੱਥਕੰਡੇ ਅਪਣਾ ਰਹੀ ਹੈ ਅਤੇ ਅੰਨਦਾਤਾ ਕਹਿਲਾਉਣ ਵਾਲਾ ਪੰਜਾਬ ਦਾ ਕਿਸਾਨ ਭਾਜਪਾ ਦੀ ਕੇਂਦਰ ਸਰਕਾਰ ਦੀ ਕਿਸਾਨ ਵਿਰੋਧੀ ਨੀਤੀਆਂ ਨੂੰ ਲੈ ਕੇ ਅਜੇ ਤੱਕ ਖੱਜਲ ਖ਼ੁਆਰ ਹੋ ਰਿਹਾ ਹੈ |

ਪਿਛਲੀ ਖ਼ਬਰ ਅਲਾਇੰਸ ਕਲੱਬ ਇੰਟਰਨੈਸ਼ਨਲ ਮੇਨ ਪਠਾਨਕੋਟ ਵਲੋਂ ਕਾਲਜ ਨੂੰ 10 ਡਸਟਬਿਨ ਭੇਟ <br/> ਅਗਲੀ ਖ਼ਬਰ ਅਮਰਗੜ੍ਹ ਪੁਲਿਸ ਨੇ 2 ਕਿੱਲੋ ਅਫ਼ੀਮ ਸਮੇਤ ਤਸਕਰ ਕੀਤਾ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।