29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਰਹੇਮਾ ਇੰਟਰਨੈਸ਼ਨਲ ਸਕੂਲ 'ਚ ਇੰਟਰ ਸਕੂਲ ਓਪਨ ਸਕੇਟਿੰਗ ਚੈਂਪੀਅਨਸ਼ਿਪ

ਅਜੀਤ ਡੈਸਕ 09-05-2026
ਪਠਾਨਕੋਟ, 8 ਮਈ (ਸੁਮਿਤ)-ਰਹੇਮਾ ਇੰਟਰਨੈਸ਼ਨਲ ਸਕੂਲ 'ਚ ਆਯੋਜਿਤ ਇੰਟਰ ਸਕੂਲ ਓਪਨ ਸਕੇਟਿੰਗ ਚੈਂਪੀਅਨਸ਼ਿਪ ਵਿਚ ਵੱਖ-ਵੱਖ ਸਕੂਲਾਂ ਦੇ ਖਿਡਾਰੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਮੁਕਾਬਲੇ ਦਾ ਉਦਘਾਟਨ ਮੁੱਖ ਮਹਿਮਾਨ ਸੌਰਭ ਬਹਿਲ (ਚੇਅਰਮੈਨ, ਨਗਰ ਸੁਧਾਰ ਟਰੱਸਟ) ਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਅਰੁਣ ਸ਼ਰਮਾ ਨੇ ਕੀਤਾ | ਸਮਾਗਮ ਦੌਰਾਨ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਆਪਣੀ ਪ੍ਰਤਿਭਾ ਦਾ ਪਰਚਾ ਦਿੱਤਾ | ਸਕੂਲ ਦੇ ਪਿ੍ੰਸੀਪਲ ਬੇੰਨੀ ਓਮੈਨ ਤੇ ਸਕੱਤਰ ਭੁਪਿੰਦਰ ਸਿੰਘ ਨੇ ਮੁੱਖ ਮਹਿਮਾਨਾਂ ਦਾ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਸਵਾਗਤ ਕੀਤਾ | ਮੁੱਖ ਮਹਿਮਾਨਾਂ ਨੇ ਖਿਡਾਰੀਆਂ ਨੂੰ ਖੇਡਾਂ 'ਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਖੇਡਾਂ ਨੌਜਵਾਨਾਂ ਦੇ ਸਰੀਰਕ ਤੇ ਮਾਨਸਿਕ ਵਿਕਾਸ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ | ਮੁਕਾਬਲੇ 'ਚ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ | ਆਯੋਜਨ ਦੇ ਸਫ਼ਲ ਸੰਚਾਲਨ ਵਿਚ ਸਕੂਲ ਸਟਾਫ ਤੇ ਖੇਡ ਪ੍ਰਸ਼ਿਕਸ਼ਕਾਂ ਦਾ ਵਿਸ਼ੇਸ਼ ਯੋਗਦਾਨ ਰਿਹਾ | ਪ੍ਰੋਗਰਾਮ ਦੇ ਅੰਤ 'ਚ ਮਹਿਮਾਨਾਂ ਨੇ ਸਕੂਲ ਪ੍ਰਬੰਧਨ ਵਲੋਂ ਖੇਡ ਪ੍ਰਤਿਭਾਵਾਂ ਨੂੰ ਪ੍ਰੋਤਸਾਹਿਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਦੀ ਸਰਾਹਨਾ ਕੀਤੀ |
ਪਿਛਲੀ ਖ਼ਬਰ 'ਆਪ' ਦੇ ਹਲਕਾ ਇੰਚਾਰਜ ਵਿਭੂਤੀ ਸ਼ਰਮਾ ਵਲੋਂ ਆਮ ਆਦਮੀ ਕਲੀਨਿਕ ਦਾ ਅਚਾਨਕ ਨਿਰੀਖਣ ਅਗਲੀ ਖ਼ਬਰ ਐਮ. ਐੱਡ. ਤੀਜੇ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।