29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

'ਆਪ' ਦੇ ਹਲਕਾ ਇੰਚਾਰਜ ਵਿਭੂਤੀ ਸ਼ਰਮਾ ਵਲੋਂ ਆਮ ਆਦਮੀ ਕਲੀਨਿਕ ਦਾ ਅਚਾਨਕ ਨਿਰੀਖਣ

ਅਜੀਤ ਡੈਸਕ 09-05-2026
ਪਠਾਨਕੋਟ, 8 ਮਈ (ਸੁਮਿਤ)-ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਤੇ ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਵਿਭੂਤੀ ਸ਼ਰਮਾ ਨੇ ਆਮ ਆਦਮੀ ਕਲੀਨਿਕ ਦਾ ਅਚਾਨਕ ਨਿਰੀਖਣ ਕਰਕੇ ਉੱਥੇ ਮਿਲ ਰਹੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ | ਇਸ ਦੌਰਾਨ ਉਨ੍ਹਾਂ ਨੇ ਡਾਕਟਰਾਂ, ਸਟਾਫ਼ ਤੇ ਮਰੀਜ਼ਾਂ ਨਾਲ ਗੱਲਬਾਤ ਕਰਕੇ ਸੁਵਿਧਾਵਾਂ ਬਾਰੇ ਜਾਣਕਾਰੀ ਹਾਸਲ ਕੀਤੀ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਖੋਲ੍ਹੇ ਗਏ ਮੁਹੱਲਾ ਕਲੀਨਿਕ ਲੋਕਾਂ ਨੂੰ ਬਿਹਤਰ ਤੇ ਸਸਤੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ 'ਚ ਅਹਿਮ ਭੂਮਿਕਾ ਨਿਭਾਅ ਰਹੇ ਹਨ | ਵਿਭੂਤੀ ਸ਼ਰਮਾ ਨੇ ਦੱਸਿਆ ਕਿ ਕਲੀਨਿਕ ਵਿਚ ਐਮ.ਬੀ.ਬੀ.ਐਸ. ਡਾਕਟਰਾਂ ਦੇ ਨਾਲ ਤਰਬੀਅਤਯਾਫਤਾ ਤੇ ਮਾਹਿਰ ਸਟਾਫ਼ ਆਪਣੀਆਂ ਸੇਵਾਵਾਂ ਦੇ ਰਿਹਾ ਹੈ | ਜਿਸ ਨਾਲ ਮਰੀਜ਼ਾਂ ਨੂੰ ਸਮੇਂ ਸਿਰ ਇਲਾਜ ਮਿਲ ਰਿਹਾ ਹੈ | ਉਨ੍ਹਾਂ ਕਿਹਾ ਕਿ ਇੱਥੇ ਮਰੀਜ਼ਾਂ ਦੇ ਵੱਖ-ਵੱਖ ਕਿਸਮ ਦੇ ਟੈਸਟ ਪੂਰੀ ਤਰ੍ਹਾਂ ਮੁਫ਼ਤ ਕੀਤੇ ਜਾ ਰਹੇ ਹਨ ਤੇ ਲੋੜਵੰਦ ਲੋਕਾਂ ਨੂੰ ਬਿਨ੍ਹਾਂ ਕਿਸੇ ਫ਼ੀਸ ਦੇ ਦਵਾਈਆਂ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ | ਨਿਰੀਖਣ ਦੌਰਾਨ ਉਨ੍ਹਾਂ ਨੇ ਸਟਾਫ਼ ਨੂੰ ਨਿਰਦੇਸ਼ ਦਿੱਤੇ ਕਿ ਮਰੀਜ਼ਾਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਨਾ ਆਉਣ ਦਿੱਤੀ ਜਾਵੇ ਤੇ ਸੇਵਾਵਾਂ ਨੂੰ ਹੋਰ ਬਿਹਤਰ ਬਣਾਇਆ ਜਾਵੇ |
ਪਿਛਲੀ ਖ਼ਬਰ ਵਾਤਾਵਰਨ ਨੰੂ ਸ਼ੁੱਧ ਰੱਖਣ 'ਚ ਅਹਿਮ ਯੋਗਦਾਨ ਪਾਉਣ ਵਾਲੇ ਅਗਾਂਹਵਧੂ ਕਿਸਾਨ ਸਨਮਾਨਿਤ ਅਗਲੀ ਖ਼ਬਰ ਰਹੇਮਾ ਇੰਟਰਨੈਸ਼ਨਲ ਸਕੂਲ 'ਚ ਇੰਟਰ ਸਕੂਲ ਓਪਨ ਸਕੇਟਿੰਗ ਚੈਂਪੀਅਨਸ਼ਿਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।