21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਪਤੀ-ਪਤਨੀ ਨੂੰ ਲੁੱਟ ਕੇ ਫਰਾਰ ਹੋਏ 3 ਲੁਟੇਰੇ ਨਾਮਜ਼ਦ <br/>

ਅਜੀਤ ਡੈਸਕ 17-05-2026
ਬਟਾਲਾ, 16 ਮਈ (ਰਾਕੇਸ਼ ਰੇਖੀ)-ਬੀਤੇ ਦਿਨੀਂ ਥੇਹ ਛਿਛਰੇਵਾਲ ਨੇੜੇ ਤੇਜ਼ਧਾਰ ਹਥਿਆਰ ਦੀ ਨੋਕ 'ਤੇ ਪਤੀ-ਪਤਨੀ ਨੂੰ ਲੁੱਟ ਕੇ ਫਰਾਰ ਹੋਏ ਲੁਟੇਰਿਆਂ ਦੀ ਸ਼ਨਾਖਤ ਹੋਣ 'ਤੇ ਪੁਲਿਸ ਨੇ ਤਿੰਨਾ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ | ਥਾਣਾ ਫਤਹਿਗੜ੍ਹ ਚੂੜੀਆਂ ਦੇ ਐਸ.ਆਈ. ਹਰਜਿੰਦਰ ਸਿੰਘ ਨੇ ਦੱਸਿਆ ਕਿ ਅਲੀਵਾਲ ਜੱਟਾਂ ਦੇ ਰਹਿਣ ਵਾਲੇ ਨਿਸ਼ਾਨ ਸਿੰਘ ਨੇ ਸ਼ਿਕਾਇਤ ਦਰਜ਼ ਕਰਵਾਈ ਕਿ ਬੀਤੇ ਦਿਨੀਂ ਉਹ ਆਪਣੀ ਪਤਨੀ ਨਾਲ ਆਪਣੇ ਰਿਸ਼ਤੇਦਾਰ ਦੇ ਭੋਗ ਵਿਚ ਸ਼ਾਮਲ ਹੋ ਕੇ ਆਪਣੇ ਪਿੰਡ ਵਾਪਸ ਜਾ ਰਿਹਾ ਸੀ | ਦੁਪਹਿਰ ਬਾਅਦ ਕਰੀਬ 2:30 ਵਜੇ ਜਦੋਂ ਉਹ ਥੇਹ ਛਿਛਰੇਵਾਲ ਨੇੜੇ ਪਹੁੰਚਿਆਂ ਤਾਂ ਪਿੱਛੋਂ ਮੋਟਰਸਾਈਕਲ 'ਤੇ ਆਏ 3 ਨੌਜਵਾਨਾਂ ਨੇ ਉਸ ਦਾ ਮੋਟਰਸਾਈਕਲ ਰੋਕ ਲਿਆ | ਉਨ੍ਹਾਂ ਕਿਰਚ ਕੱਢ ਮਾਰਨ ਦੀਆਂ ਧਮਕੀਆਂ ਦਿੱਤੀਆਂ ਤੇ ਉਸ ਤੋਂ 4500 ਰੁਪਏ ਅਤੇ ਮੋਬਾਇਲ ਫੋਨ ਲੁੱਟ ਕੇ ਫਰਾਰ ਹੋ ਗਏ | ਐਸ.ਆਈ. ਹਰਜਿੰਦਰ ਸਿੰਘ ਨੇ ਦੱਸਿਆ ਕਿ ਲੁਟੇਰਿਆਂ ਦੀ ਪਹਿਚਾਣ ਹੋ ਜਾਣ 'ਤੇ ਗਗਨਦੀਪ ਸਿੰਘ ਉਰਫ ਗਗਨ ਪੁੱਤਰ ਹਰਬੰਸ ਸਿੰਘ ਵਾਸੀ ਘਣੀਏ ਕੇ ਬਾਂਗਰ, ਸੁਖਮਨਦੀਪ ਸਿੰਘ ਪੁੱਤਰ ਦਲਜਿੰਦਰ ਸਿੰਘ ਵਾਸੀ ਪੱਤੀ ਚੱਕ ਮਾਗਾ ਅਤੇ ਵਿਸ਼ਾਲ ਪੁੱਤਰ ਵਿਜੇ ਵਾਸੀ ਘਣੀਏ ਕੇ ਬਾਂਗਰ ਦੇ ਖਿਲਾਫ ਮਾਮਲਾ ਦਰਜ਼ ਕਰ ਲਿਆ ਹੈ |

ਪਿਛਲੀ ਖ਼ਬਰ ਪ੍ਰਸਿੱਧ ਚਿੰਤਕ ਪੰਡਤ ਤਾਰਾ ਸਿੰਘ ਨਰੋਤਮ ਬਾਰੇ ਰਿਆੜਕੀ ਕਾਲਜ ਤੁਗਲਵਾਲਾ ਵਿਖੇ ਇੰਟੈਕ ਪੰਜਾਬ ਦੇ ਸਹਿਯੋਗ ਨਾਲ ਵਿਸ਼ੇਸ਼... ਅਗਲੀ ਖ਼ਬਰ ਪੀ.ਏ.ਯੂ. ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।