21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

282 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ, 18 ਮਈ ਨੂੰ ਹੋਵੇਗੀ ਜਾਂਚ

ਅਜੀਤ ਡੈਸਕ 17-05-2026
ਬਟਾਲਾ, 16 ਮਈ (ਸਤਿੰਦਰ ਸਿੰਘ)-ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਐਲਾੜੇ ਚੋਣ ਪ੍ਰੋਗਰਾਮ ਅਨੁਸਾਰ ਬਟਾਲਾ ਨਗਰ ਨਿਗਮ ਦੀ ਚੋਣਾਂ 26 ਮਈ ਨੂੰ ਹੋਣਗੀਆਂ | ਇਸ ਸਬੰਧੀ ਸਾਰੰਗਪ੍ਰੀਤ ਸਿੰਘ ਐਸ.ਡੀ.ਐੱਮ.-ਕਮ-ਰਿਟਰਨਿੰਗ ਅਫਸਰ ਬਟਾਲਾ ਨੇ ਦੱਸਿਆ ਕਿ ਨਗਰ ਨਿਗਮ ਦੀਆਂ 50 ਵਾਰਡਾਂ ਦੀਆਂ ਚੋਣਾਂ ਲਈ 282 ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ ਹਨ | ਉਨ੍ਹਾਂ ਅੱਗੇ ਦੱਸਿਆ ਕਿ ਨਾਮਜ਼ਦਗੀਆਂ ਪੱਤਰਾਂ ਦੀ ਜਾਂਚ 18 ਮਈ ਨੂੰ ਹੋਵੇਗੀ | ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ 19 ਮਈ ਨੂੰ ਦੁਪਹਿਰ 3 ਵਜੇ ਤੱਕ ਹੈ | ਉਨ੍ਹਾਂ ਅੱਗੇ ਦੱਸਿਆ ਕਿ ਪੋਲਿੰਗ 26 ਮਈ ਨੂੰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਹੋਵੇਗੀ ਤੇ ਵੋਟਾਂ ਦੀ ਗਿਣਤੀ 29 ਮਈ ਨੂੰ ਸਥਾਪਿਤ ਗਿਣਤੀ ਕੇਂਦਰ 'ਤੇ ਕੀਤੀ ਜਾਵੇਗੀ |
ਪਿਛਲੀ ਖ਼ਬਰ ਦੀਨਾਨਗਰ ਨਗਰ ਕੌਂਸਲ ਚੋਣਾਂ ਕਰਵਾਉਣ ਲਈ ਪੰਜਾਬ ਸਰਕਾਰ ਹੋਈ ਤਿਆਰ ਅਗਲੀ ਖ਼ਬਰ ਡੀਪੂ ਹੋਲਡਰ ਐਸੋਸੀਏਸ਼ਨ ਨੇ ਮੰਗਾਂ ਸੰਬੰਧੀ ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰ ਰਾਹੀਂ ਮੁੱਖ ਮੰਤਰੀ ਨੰੂ ਭੇਜਿਆ ਮੰਗ ਪੱਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।