21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਸਫ਼ਾਈ ਸੇਵਕਾਂ ਦੀਆਂ ਮੰਗਾਂ ਨਾ ਮੰਨਣਾ ਸਰਕਾਰ ਦੀ ਨਾਲਾਇਕੀ-ਛੋਟੇਪੁਰ

ਅਜੀਤ ਡੈਸਕ 17-05-2026
ਧਾਰੀਵਾਲ, 16 ਮਈ (ਸਵਰਨ ਸਿੰਘ)-ਸਫਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ ਤਹਿਤ ਧਾਰੀਵਾਲ ਵਿਖੇ ਵੀ ਸਫਾਈ ਕਰਮਚਾਰੀਆਂ ਵਲੋਂ ਅਣਮਿੱਥੇ ਸਮੇਂ ਲਈ ਕੰਮ ਛੋੜ ਹੜਤਾਲ ਪਿਛਲੇ ਦਿਨਾਂ ਤੋਂ ਜਾਰੀ ਹੈ | ਧਾਰੀਵਾਲ ਨਗਰ ਕੌਂਸਲ ਵਿਚ ਹੜਤਾਲ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰਨ ਉਪਰੰਤ ਪੁਤਲਾ ਫੂਕਿਆ ਗਿਆ | ਸਫਾਈ ਸੇਵਕਾਂ ਵਲੋਂ ਕੀਤੀ ਜਾ ਰਹੀ ਹੜਤਾਲ ਵਿਚ ਜਥੇਦਾਰ ਸੁੱਚਾ ਸਿੰਘ ਛੋਟੇਪੁਰ ਸਾਬਕਾ ਮੰਤਰੀ ਪੰਜਾਬ ਤੇ ਸੀਨੀਅਰ ਮੀਤ ਪ੍ਰਧਾਨ ਸ੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਵੀ ਸ਼ਮੂਲੀਅਤ ਕੀਤੀ ਗਈ ਤੇ ਉਨ੍ਹਾਂ ਸਫਾਈ ਸੇਵਕਾਂ ਦੀ ਹੜਤਾਲ ਨੂੰ ਸਮਰਥਨ ਦਿੰਦਿਆਂ ਕਿਹਾ ਕਿ ਸਫਾਈ ਸੇਵਕਾਂ ਦੀਆਂ ਮੰਗਾਂ ਨਾ ਪ੍ਰਵਾਨ ਕਰਨਾ ਪੰਜਾਬ ਸਰਕਾਰ ਦੀ ਨਲਾਇਕੀ ਹੈ | ਉਨ੍ਹਾਂ ਕਿਹਾ ਕਿ ਸਫਾਈ ਸੇਵਕਾਂ ਵਲੋਂ ਕੋਰੋਨਾ ਮਹਾਂਮਾਰੀ ਦੌਰਾਨ ਆਪਣੀ ਜਾਨਾਂ ਦੀ ਪ੍ਰਵਾਹ ਕਰਦਿਆਂ ਘਰ-ਘਰ ਤੇ ਗਲੀ-ਮੁਹੱਲਿਆਂ ਵਿਚ ਸਫਾਈ ਕਰ ਕੇ ਵੱਡਾ ਯੋਗਦਾਨ ਪਾਇਆ ਸੀ | ਉਨ੍ਹਾਂ ਕਿਹਾ ਕਿ ਝਾੜੂ ਵਾਲਿਆਂ ਦੀ ਸਰਕਾਰ ਦੌਰਾਨ ਕੂੜੇ ਕਰਕਟ ਦੀ ਗੰਦਗੀ ਤੇ ਢੇਰਾਂ ਤੋਂ ਇਲਾਵਾ ਭਿ੍ਸ਼ਟਾਚਾਰੀ, ਰਿਸ਼ਵਤਖੋਰੀ, ਮਿਲਾਵਟਖੋਰੀ ਅਤੇ ਨਸ਼ਾਖੋਰੀ ਦਾ ਬੋਲਬਾਲਾ ਹੈ | ਉਨ੍ਹਾਂ ਕਿਹਾ ਕਿ ਝਾੜੂ ਵਾਲਿਆਂ ਦੀ ਸਰਕਾਰ ਫੇਲ ਸਾਬਤ ਹੋਈ ਹੈ | ਇਸ ਮੌਕੇ ਜ਼ਿਲ੍ਹਾ ਸਕੱਤਰ ਸਿਕੰਦਰ, ਪ੍ਰਧਾਨ ਗੀਤਾ ਗਿੱਲ, ਮੀਤ ਪ੍ਰਧਾਨ ਅਸ਼ਵਨੀ, ਖਜਾਨਚੀ ਯੂਨਸ, ਬੰਟੀ, ਸੂਰਜ, ਅਭੈ, ਸੰਨੀ ਆਦਿ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਸਫ਼ਾਈ ਸੇਵਕਾਂ ਦੀਆਂ ਮੰਗਾਂ ਦਾ ਹੱਲ ਕਰੇ ਸਰਕਾਰ- ਲੋਧੀਪੁਰੀਆ <br/> ਅਗਲੀ ਖ਼ਬਰ ਸੇਂਟ ਵਾਰੀਅਰਜ਼ ਸਕੂਲ ਕਾਦੀਆਂ ਨੇ ਏ.ਐੱਸ.ਆਈ. ਐੱਸ.ਸੀ. ਜ਼ੋਨਲ ਖੇਡਾਂ 'ਚ ਲਹਿਰਾਇਆ ਜਿੱਤ ਦਾ ਝੰਡਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।