22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਸਫ਼ਾਈ ਸੇਵਕਾਂ ਦੀਆਂ ਮੰਗਾਂ ਦਾ ਹੱਲ ਕਰੇ ਸਰਕਾਰ- ਲੋਧੀਪੁਰੀਆ <br/>

ਅਜੀਤ ਡੈਸਕ 17-05-2026
ਗੁਰਦਾਸਪੁਰ, 16 ਮਈ (ਚੱਕਰਾਜਾ)-ਸਮੁੱਚੇ ਪੰਜਾਬ ਅੰਦਰ ਨਗਰ ਕੌਂਸਲ ਦੇ ਸਫ਼ਾਈ ਕਰਮਚਾਰੀਆਂ ਵਲੋਂ ਪਿਛਲੇ 10 ਦਿਨਾਂ ਤੋਂ ਹੜਤਾਲ 'ਤੇ ਰਹਿਣ ਕਾਰਨ ਸਫ਼ਾਈ ਦਾ ਮੰਦਾ ਹਾਲ ਹੋਇਆ ਪਿਆ ਹੈ | ਸਫ਼ਾਈ ਕਰਮਚਾਰੀਆਂ ਵਲੋਂ ਆਪਣੀਆਂ ਹੱਕੀ ਮੰਗਾਂ ਨੰੂ ਲੈ ਕੇ ਰੋਸ ਮੁਜ਼ਾਹਰੇ ਤੇ ਧਰਨੇ ਪ੍ਰਦਰਸ਼ਨ ਵੀ ਕੀਤੇ ਜਾ ਰਹੇ ਹਨ | ਪਰ ਸਰਕਾਰ ਬੇਖ਼ਬਰ ਹੋ ਕੇ ਕੋਈ ਧਿਆਨ ਨਹੀਂ ਦੇ ਰਹੀ | ਜਿਸ ਕਾਰਨ ਲੋਕਾਂ ਦੇ ਘਰਾਂ ਅੰਦਰ ਕੂੜਾ ਜਮਾ ਹੋ ਰਿਹਾ ਹੈ ਅਤੇ ਸੜਕਾਂ 'ਤੇ ਥਾਂ ਥਾਂ ਕੂੜੇ ਦੇ ਢੇਰ ਦੇਖਣ ਨੰੂ ਮਿਲ ਰਹੇ ਹਨ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਰਦਿਆਂ ਸਮਾਜ ਸੇਵੀ ਆਗੂ ਗੁਰਦੀਪ ਸਿੰਘ ਲੋਧੀਪੁਰੀਆ ਨੇ ਕਿਹਾ ਕਿ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਸਫ਼ਾਈ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਵੱਲ ਧਿਆਨ ਦੇ ਕੇ ਹੱਲ ਕੱਢਿਆ ਜਾਵੇ, ਜਿਸ ਨਾਲ ਸ਼ਹਿਰ ਅੰਦਰ ਸਾਫ਼ ਸਫ਼ਾਈ ਦਾ ਕੰਮ ਸ਼ੁਰੂ ਹੋ ਸਕੇ ਤਾਂ ਜੋ ਕੋਈ ਭਿਆਨਕ ਬਿਮਾਰੀ ਨਾ ਫੈਲ ਸਕੇ |

ਪਿਛਲੀ ਖ਼ਬਰ ਨਸ਼ਾ ਤਸਕਰ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਸਫ਼ਾਈ ਸੇਵਕਾਂ ਦੀਆਂ ਮੰਗਾਂ ਨਾ ਮੰਨਣਾ ਸਰਕਾਰ ਦੀ ਨਾਲਾਇਕੀ-ਛੋਟੇਪੁਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।