22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਨਸ਼ਾ ਤਸਕਰ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 17-05-2026

ਗੁਰਦਾਸਪੁਰ, 16 ਮਈ (ਅਸ਼ੋਕ ਸ਼ਰਮਾ)-ਥਾਣਾ ਪੁਰਾਣਾ ਸ਼ਾਲਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਇਕ ਨਸ਼ਾ ਤਸਕਰ ਨੂੰ ਕਾਬੂ ਕੀਤਾ ਹੈ | ਸ਼ਾਲਾ ਪੁਲਿਸ ਦੇ ਏ.ਐਸ.ਆਈ ਨਿਰਮਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਸਮੇਤ ਪੁਲਿਸ ਪਾਰਟੀ ਪੁਰਾਣਾ ਸ਼ਾਲਾ ਨੇੜੇ ਬਿਜਲੀ ਘਰ ਤੋਂ ਮੁਨੀਸ਼ ਸ਼ਰਮਾ ਪੁੱਤਰ ਰਾਮ ਚੰਦ ਸ਼ਰਮਾ ਵਾਸੀ ਗਾਹਲੜੀ ਥਾਣਾ ਦੋਰਾਂਗਲਾ ਜੋ ਬਿਜਲੀ ਘਰ ਦੀ ਬੈਕਸਾਈਡ 'ਤੇ ਲੁੱਕਛਿਪ ਕੇ ਨਸ਼ੇ ਦਾ ਸੇਵਨ ਕਰ ਰਿਹਾ ਸੀ, ਜਿਸ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕੀਤਾ ਤਾਂ ਉਸ ਪਾਸੋਂ ਇਕ ਸਿਲਵਰ ਪੰਨੀ, ਲਾਈਟਰ ਅਤੇ 10 ਰੁਪਏ ਦਾ ਨੋਟ ਬਰਾਮਦ ਹੋਇਆ ਹੈ | ਪੁਲਿਸ ਨੇ ਉਕਤ ਨਸ਼ਾ ਤਸਕਰ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ |

ਪਿਛਲੀ ਖ਼ਬਰ ਸੁਖਜਿੰਦਰ ਇੰਸਟੀਚਿਊਟ ਆਫ਼ ਨਰਸਿੰਗ ਵਿਖੇ ਇੰਟਰਨੈਸ਼ਨਲ ਨਰਸਿਜ਼ ਡੇਅ ਮਨਾਇਆ ਅਗਲੀ ਖ਼ਬਰ ਸਫ਼ਾਈ ਸੇਵਕਾਂ ਦੀਆਂ ਮੰਗਾਂ ਦਾ ਹੱਲ ਕਰੇ ਸਰਕਾਰ- ਲੋਧੀਪੁਰੀਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।