22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਸ਼ਿਵਾਲਿਕ ਗਰੁੱਪ ਆਫ਼ ਇੰਸਟੀਚਿਊਟ ਵਿਖੇ ਮੁਫ਼ਤ ਕਰਵਾਏ ਜਾ ਰਹੇ ਸਿੱਖਿਅਤ ਕੋਰਸ-ਡਾ: ਸਤਵਿੰਦਰ <br/>

ਅਜੀਤ ਡੈਸਕ 17-05-2026
ਗੁਰਦਾਸਪੁਰ, 16 ਮਈ (ਚੱਕਰਾਜਾ)-ਸ਼ਿਵਾਲਿਕ ਗਰੁੱਪ ਆਫ਼ ਇੰਸਟੀਚਿਊਟ ਦੇ ਚੇਅਰਮੈਨ ਡਾ: ਸਤਵਿੰਦਰ ਸਿੰਘ ਸੰਧੂ ਵਲੋਂ ਵਿਸ਼ੇਸ਼ ਉਪਰਾਲਾ ਕਰਦੇ ਹੋਏ ਬਾਰ੍ਹਵੀਂ ਪਾਸ ਕਰ ਚੁੱਕੇ ਵਿਦਿਆਰਥੀਆਂ ਲਈ ਮੁਫ਼ਤ ਕੋਰਸ ਕਰਵਾਏ ਜਾ ਰਹੇ ਹਨ | ਇਸ ਸਬੰਧੀ ਚੇਅਰਮੈਨ ਡਾ: ਸਤਵਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਸੰਸਥਾ ਵਲੋਂ 10ਵੀਂ ਤੇ 12ਵੀਂ ਪਾਸ ਕਰ ਚੁੱਕੇ ਵਿਦਿਆਰਥੀਆਂ ਲਈ ਸਕਿੱਲ ਕੋਰਸ ਮੁਫ਼ਤ ਕਰਵਾਏ ਜਾ ਰਹੇ ਹਨ, ਜਿਨ੍ਹਾਂ ਵਿਚ ਕੋਸਮਟੋਲੋਜੀ, ਸਟਿਚਿੰਗ ਤੇ ਟੇਲਰਿੰਗ, ਕੰਪਿਊਟਰ, ਟੈਲੀ, ਇਲੈਕਟ੍ਰੀਸ਼ਨ ਸ਼ਾਮਿਲ ਹਨ | ਉਨ੍ਹਾਂ ਕਿਹਾ ਕਿ ਵਿਦਿਆਰਥੀ ਇਨ੍ਹਾਂ ਕੋਰਸਾਂ ਦੀ 15 ਦਿਨ ਤੋਂ 1 ਮਹੀਨੇ ਤੱਕ ਮੁਫ਼ਤ ਟਰੇਨਿੰਗ ਲੈ ਸਕਦੇ ਹਨ | ਉਨ੍ਹਾਂ ਦੱਸਿਆ ਕਿ ਟਰੇਨਿੰਗ ਦਾ ਸਮਾਂ ਸਵੇਰੇ 9.30 ਤੋਂ ਦੁਪਹਿਰ 12.30 ਵਜੇ ਤੱਕ ਹੋਵੇਗਾ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਛੇਵੀਂ ਤੋਂ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਨੰੂ ਮੈਥ, ਸਾਇੰਸ, ਅੰਗਰੇਜ਼ੀ, ਬਾਇਓਲੋਜੀ, ਫਿਜ਼ਿਕਸ, ਕੈਮਿਸਟਰੀ ਦੀ ਕੋਚਿੰਗ ਮੁਫ਼ਤ ਦਿੱਤੀ ਜਾਵੇਗੀ | ਉਨ੍ਹਾਂ ਸਰਹੱਦੀ ਖੇਤਰ ਦੇ 10ਵੀਂ ਤੇ 12ਵੀਂ ਪਾਸ ਕਰ ਚੁੱਕੇ ਵਿਦਿਆਰਥੀਆਂ ਨੰੂ ਅਪੀਲ ਕੀਤੀ ਕਿ ਉਹ ਸਮਾਂ ਬਰਬਾਦ ਨਾ ਕਰਦੇ ਹੋਏ ਇਸ ਮੌਕੇ ਦਾ ਲਾਭ ਉਠਾਉਣ | ਵਧੇਰੇ ਜਾਣਕਾਰੀ ਲਈ ਵਿਦਿਆਰਥੀ ਸ਼ਿਵਾਲਿਕ ਗਰੁੱਪ ਵਿਖੇ ਸੰਪਰਕ ਕਰਨ |

ਪਿਛਲੀ ਖ਼ਬਰ ਸੇਂਟ ਸੋਲਜਰ ਸਕੂਲ ਬਟਾਲਾ ਦੇ ਵਿਦਿਆਰਥੀਆਂ ਨੇ ਲਵਲੀ ਯੂਨੀਵਰਸਿਟੀ ਦਾ ਵਿੱਦਿਅਕ ਟੂਰ ਲਗਾਇਆ ਅਗਲੀ ਖ਼ਬਰ ਗਗਨ ਇੰਟਰਨੈਸ਼ਨਲ ਸਕੂਲ ਕਲਾਨੌਰ ਵਿਖੇ ਮਾਂ ਦਿਵਸ ਧੂਮ-ਧਾਮ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।