24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਭਾਜਪਾ ਨੂੰ ਤਕੜਾ ਝਟਕਾ - 4 ਵਾਰ ਕੌਸਲਰ ਰਹਿ ਚੁੱਕੇ ਸੰਚਿਤ ਕੁੰਦਰਾ ਆਪ 'ਚ ਸ਼ਾਮਲ

ਅਜੀਤ ਡੈਸਕ 17-05-2026
ਬਟਾਲਾ, 16 ਮਈ (ਸਤਿੰਦਰ ਸਿੰਘ)-ਨਗਰ ਨਿਗਮ ਚੋਣਾਂ ਵਿਚ ਦਿਨੋ-ਦਿਨੀ ਆਮ ਆਦਮੀ ਪਾਰਟੀ ਦੇ ਪਰਿਵਾਰ ਵਿਚ ਵਾਧਾ ਹੋ ਰਿਹਾ ਹੈ ਅਤੇ ਅੱਜ ਤੜਕਸਾਰ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਵਿਚ ਬੀਜੇਪੀ ਤੋਂ 4 ਵਾਰ ਕੌਸਲਰ ਰਹਿ ਚੁੱਕੇ ਸੰਚਿਤ ਕੁੰਦਰਾ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ | ਸੰਚਿਤ ਕੁੰਦਰਾ ਅਤੇ ਉਨ੍ਹਾਂ ਦੀ ਪੂਰੀ ਟੀਮ ਦਾ ਆਮ ਆਦਮੀ ਪਾਰਟੀ ਵਿਚ ਨਿੱਘਾ ਸਵਾਗਤ ਕਰਦਿਆਂ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਵਿਚ ਕਰਵਾਏ ਨਿਰਪੱਖ ਵਿਕਾਸ ਕਾਰਜ ਅਤੇ ਲੋਕਾਂ ਦੀਆਂ ਦਹਾਕਿਆਂ ਪੁਰਾਣੀਆਂ ਮੰਗਾਂ ਪੂਰੀਆਂ ਕਰਨ ਨੂੰ ਬੂਰ ਪਿਆ ਹੈ ਅਤੇ ਨਿੱਤ ਦਿਨ ਬਟਾਲਾ ਸ਼ਹਿਰ ਵਿਚ ਆਪ ਪਾਰਟੀ ਦਾ ਪਰਿਵਾਰ ਵਧ ਰਿਹਾ ਹੈ | ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਵਾਸੀਆਂ ਨੇ 4 ਸਾਲ ਪਹਿਲਾਂ ਉਨ੍ਹਾਂ ਨੂੰ ਸੇਵਾ ਕਰਨ ਦਾ ਮੌਕਾ ਦਿੱਤਾ ਅਤੇ ਉਨ੍ਹਾਂ ਨੇ ਬਟਾਲਾ ਵਾਸੀਆਂ ਦੇ ਵਿਸਵਾਸ ਤੇ ਪੂਰਾ ਉੱਤਰਦਿਆਂ 24 ਘੰਟੇ ਲੋਕਾਂ ਦੀ ਸੇਵਾ ਕਰ ਰਹੇ ਹਨ ਅਤੇ ਬਟਾਲਾ ਸ਼ਹਿਰ ਦੀ ਵਿਕਾਸ ਪੱਖੋਂ ਕਾਇਆ ਕਲਪ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਹਮੇਸ਼ਾ ਕੋਸ਼ਿਸ਼ ਰਹੀ ਹੈ ਕਿ ਬਟਾਲਾ ਦਾ ਵੱਧ ਤੋਂ ਵੱਧ ਵਿਕਾਸ ਕਰਵਾਇਆ ਜਾਵੇ ਅਤੇ ਕੀਤੇ ਕੰਮ ਸ਼ਹਿਰ ਵਾਸੀਆਂ ਨੂੰ ਨਜ਼ਰ ਆ ਰਹੇ ਹਨ, ਜਿਨ੍ਹਾਂ ਸਦਕਾ ਹੀ ਬਟਾਲਾ ਵਾਸੀ ਮੇਰੇ ਨਾਲ ਜੁੜ ਕੇ ਬਟਾਲੇ ਦਾ ਹੋਰ ਵਿਕਾਸ ਕਰਨ ਲਈ ਅੱਗੇ ਆ ਰਹੇ ਹਨ, ਜੋ ਬਟਾਲਾ ਲਈ ਸ਼ੁਭ ਸੰਕੇਤ ਹੈ | ਇਸ ਮੌਕੇ ਸੰਚਿਤ ਕੁੰਦਰਾ ਨੇ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਦਾ ਬਟਾਲਾ ਪ੍ਰਤੀ ਮੋਹ, ਪਿਆਰ ਅਤੇ ਵਿਕਾਸ ਵੇਖ ਕੇ ਉਨ੍ਹਾਂ ਨਾਲ ਚੱਲੇ ਹਨ ਅਤੇ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਵਿਚ ਬਟਾਲਾ ਸ਼ਹਿਰ ਨੂੰ ਵਿਕਾਸ ਪੱਖੋਂ ਹੋਰ ਬੁਲੰਦੀਆਂ ਤੇ ਲਿਜਾਇਆ ਜਾਵੇਗਾ |
ਪਿਛਲੀ ਖ਼ਬਰ ਪ੍ਰਤਾਪ ਸਿੰਘ ਬਾਜਵਾ ਦੀ ਮੌਜ਼ੂਦਗੀ ਵਿਚ ਕੁਲਦੀਪ ਸਿੰਘ ਟੋਨੀ ਨੇ ਵਾਰਡ ਨੰਬਰ 13 ਤੋਂ ਕੀਤੇ ਨਾਮਜ਼ਦਗੀ ਪੱਤਰ ਦਾਖਲ ਅਗਲੀ ਖ਼ਬਰ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਸੋਨੂੰ ਭਗਤ ਕਾਂਗਰਸ ਨੂੰ ਅਲਵਿਦਾ ਕਹਿ 'ਆਪ' 'ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।