24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਪ੍ਰਤਾਪ ਸਿੰਘ ਬਾਜਵਾ ਦੀ ਮੌਜ਼ੂਦਗੀ ਵਿਚ ਕੁਲਦੀਪ ਸਿੰਘ ਟੋਨੀ ਨੇ ਵਾਰਡ ਨੰਬਰ 13 ਤੋਂ ਕੀਤੇ ਨਾਮਜ਼ਦਗੀ ਪੱਤਰ ਦਾਖਲ

ਅਜੀਤ ਡੈਸਕ 17-05-2026
ਧਾਰੀਵਾਲ, 16 ਮਈ (ਸਵਰਨ ਸਿੰਘ)-ਨਗਰ ਕੌਂਸਲ ਧਾਰੀਵਾਲ ਦੇ 4 ਵਾਰ ਕੌਂਸਲਰ ਰਹੇ ਕੁਲਦੀਪ ਸਿੰਘ ਟੋਨੀ ਨੇ ਪੰਜਾਬ ਵਿਧਾਨ ਸਭਾ ਵਿਰੋਧੀ ਧਿਰ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਮੌਜ਼ੂਦਗੀ ਵਿਚ ਵਾਰਡ ਨਬੰਰ 13 ਤੋਂ ਬਤੌਰ ਕਾਂਗਰਸੀ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ | ਇਸ ਮੌਕੇ ਸੂਬਾ ਡੈਲੀਗੇਟ ਬਰਿੰਦਰ ਸਿੰਘ ਛੋਟੇਪੁਰ, ਸ਼ਹਿਰੀ ਪ੍ਰਧਾਨ ਐਡਵੋਕੇਟ ਰਾਕੇਸ ਸ਼ਰਮਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਾਂਗਰਸੀ ਨਾਲ ਗਏ | ਕੁਲਦੀਪ ਸਿੰਘ ਟੋਨੀ ਦੇ ਭਰਾ ਬਲਵਿੰਦਰ ਸਿੰਘ ਨੇ ਬਤੌਰ ਕਵਰਿੰਗ ਉਮੀਦਵਾਰ ਕਾਗਜ਼ ਦਾਖਲ ਕੀਤੇ ਹਨ | ਇਸ ਮੌਕੇ ਪ੍ਰਤਾਪ ਿ-ਸੰਘ ਬਾਜਵਾ ਨੇ ਕਿਹਾ ਕਿ ਕਾਂਗਰਸ ਪਾਰਟੀ ਹੀ ਪੰਜਾਬ ਦੀ ਬਿਹਤਰੀ ਅਤੇ ਵਿਕਾਸ ਲਈ ਚੰਗਾਂ ਕੰਮ ਕਰ ਸਕਦੀ ਹੈ | ਉਨ੍ਹਾਂ ਕਿਹਾ ਕਿ ਕੁਲਦੀਪ ਸਿੰਘ ਟੋਨੀ ਇਕ ਮਿਹਨਤੀ ਅਤੇ ਲੋਕਾਂ ਨਾਲ ਜੁੜੇ ਹੋਏ ਆਗੂ ਹਨ | ਕੁਲਦੀਪ ਸਿੰਘ ਟੋਨੀ ਨੇ ਪਾਰਟੀ ਹਾਈਕਮਾਨ ਅਤੇ ਸਮਰਥੱਕਾਂ ਦਾ ਸ਼ੁਕਰਾਨਾ ਕਰਦਿਆਂ ਕਿਹਾ ਕਿ ਉਹ ਵਾਰਡ ਨੰਬਰ 13 ਦੀਆਂ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਲਈ ਵਚਨਬੱਧ ਹਨ ਅਤੇ ਰਾਤ-ਦਿਨ ਵਾਰਡ ਦੇ ਲੋਕਾਂ ਨਾਲ ਖੜਾਂਗਾ |
ਪਿਛਲੀ ਖ਼ਬਰ ਨਗਰ ਕੌਂਸਲ ਦੀਆਂ ਚੋਣਾਂ ਲਈ ਨਵਦੀਪ ਸਿੰਘ ਪੰਨੂੰ ਨੇ ਸਾਥੀਆਂ ਸਮੇਤ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਅਗਲੀ ਖ਼ਬਰ ਭਾਜਪਾ ਨੂੰ ਤਕੜਾ ਝਟਕਾ - 4 ਵਾਰ ਕੌਸਲਰ ਰਹਿ ਚੁੱਕੇ ਸੰਚਿਤ ਕੁੰਦਰਾ ਆਪ 'ਚ ਸ਼ਾਮਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।