25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਮਾਝਾ ਕਿਸਾਨ ਸੰਘਰਸ਼ ਕਮੇਟੀ ਵਲੋਂ ਪ੍ਰਧਾਨ ਮੰਤਰੀ ਮੋਦੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ

ਅਜੀਤ ਡੈਸਕ 17-05-2026
ਹਰਚੋਵਾਲ, 16 ਮਈ (ਰਣਜੋਧ ਸਿੰਘ ਭਾਮ/ਢਿੱਲੋਂ)-ਬੀਤੇ ਦਿਨ ਚੰਡੀਗੜ੍ਹ ਵਿਚ ਕਿਸਾਨਾਂ ਉੱਪਰ ਹੋਏ ਕਥਿਤ ਪੁਲਿਸ ਤਸੱਦਦ ਦੇ ਵਿਰੋਧ ਵਿਚ ਮਾਝਾ ਕਿਸਾਨ ਸੰਘਰਸ਼ ਕਮੇਟੀ ਵਲੋਂ ਅੱਜ ਹਰਚੋਵਾਲ ਚੌਕ ਵਿਚ ਜਬਰਦਸਤ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਦੌਰਾਨ ਕਿਸਾਨਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖਿਲਾਫ਼ ਤਿੱਖੀ ਨਾਅਰੇਬਾਜ਼ੀ ਕਰਦਿਆਂ ਪੁਤਲਾ ਫੂਕਿਆ | ਇਹ ਰੋਸ ਪ੍ਰਦਰਸ਼ਨ ਮਾਝਾ ਕਿਸਾਨ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਸੋਨੂੰ ਚੱਡਾ ਅਤੇ ਸਰਪ੍ਰਸਤ ਕਸ਼ਮੀਰ ਸਿੰਘ ਤੁਗਲਵਾਲ ਦੀ ਅਗਵਾਈ ਹੇਠ ਕੀਤਾ ਗਿਆ | ਪ੍ਰਦਰਸ਼ਨ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਕਿ ਚੰਡੀਗੜ੍ਹ ਵਿਚ ਆਪਣੀਆਂ ਹੱਕੀ ਮੰਗਾਂ ਲਈ ਇਕੱਠੇ ਹੋਏ ਕਿਸਾਨਾਂ ਨਾਲ ਪੁਲਿਸ ਵਲੋਂ ਕੀਤਾ ਗਿਆ ਵਰਤਾਅ ਲੋਕਤੰਤਰ ਦੇ ਮੂਲ ਸਿਧਾਂਤਾਂ ਦੇ ਖਿਲਾਫ਼ ਹੈ ਅਤੇ ਕਿਸਾਨਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਆਗੂਆਂ ਨੇ ਦੋਸ ਲਗਾਇਆ ਕਿ ਸਰਕਾਰਾਂ ਕਿਸਾਨਾਂ ਦੀਆਂ ਮੰਗਾਂ ਸੁਣਨ ਦੀ ਬਜਾਏ ਦਬਾਅ ਤੇ ਧੱਕੇਸ਼ਾਹੀ ਦੀ ਨੀਤੀ ਅਪਨਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਕਿਸਾਨ ਪਹਿਲਾਂ ਹੀ ਕਰਜ਼ੇ, ਮਹਿੰਗਾਈ ਅਤੇ ਫਸਲਾਂ ਦੇ ਘੱਟ ਭਾਅ ਕਾਰਨ ਸੰਕਟ ਵਿੱਚ ਹਨ, ਉੱਥੇ ਸਰਕਾਰਾਂ ਵਲੋਂ ਕੀਤੀ ਜਾ ਰਹੀ ਸਖਤੀ ਹੋਰ ਵੀ ਚਿੰਤਾਜਨਕ ਹੈ | ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਕਿਸਾਨਾਂ 'ਤੇ ਜ਼ਬਰ ਅਤੇ ਤਸੱਦਦ ਦਾ ਸਿਲਸਿਲਾ ਬੰਦ ਨਾ ਹੋਇਆ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ | ਇਸ ਮੌਕੇ ਵੱਡੀ ਗਿਣਤੀ ਵਿਚ ਕਿਸਾਨ, ਕਿਸਾਨ ਆਗੂ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ |
ਪਿਛਲੀ ਖ਼ਬਰ ਘੁਮਾਣ ਇੰਟਰਨੈਸ਼ਨਲ ਪਬਲਿਕ ਸਕੂਲ ਦੀ 12ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ <br/> ਅਗਲੀ ਖ਼ਬਰ ਗੁਰਦੁਆਰਾ ਘੱਲੂਘਾਰਾ ਸਾਹਿਬ ਦੇ ਸਮਾਗਮਾਂ 'ਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਭਰੀ ਹਾਜ਼ਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।