26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਸੰਤ ਬਾਬਾ ਹਜ਼ਾਰਾ ਸਿੰਘ ਗਰਲਜ਼ ਕਾਲਜ ਨਿੱਕੇ ਘੁੰਮਣ ਦੀ 12ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਅਜੀਤ ਡੈਸਕ 17-05-2026
ਬਟਾਲਾ, 16 ਮਈ (ਸਤਿੰਦਰ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਜਮਾਤ ਦੇ ਐਲਾਨੇ ਨਤੀਜੇ ਵਿਚ ਸੰਤ ਬਾਬਾ ਹਜ਼ਾਰਾ ਸਿੰਘ ਗਰਲਜ ਕਾਲਜ ਨਿੱਕੇ ਘੁੰਮਣ ਦਾ ਨਤੀਜਾ ਸ਼ਾਨਦਾਰ ਰਿਹਾ | ਪਿ੍ੰਸੀਪਲ ਰਜੇਸ਼ ਕੁਮਾਰ ਨੇ ਦੱਸਿਆ ਕਿ ਮੈਡੀਕਲ ਦੀਆਂ ਵਿਦਿਆਰਥਣਾਂ ਵਿਚੋਂ ਸਾਹਿਲਪ੍ਰੀਤ ਕੌਰ ਨੇ 91.8 ਫ਼ੀਸਦੀ ਅੰਕਾਂ ਨਾਲ ਪਹਿਲਾ, ਮਹਿਕਪ੍ਰੀਤ ਕੌਰ ਨੇ 88 ਫ਼ੀਸਦੀ ਅੰਕਾਂ ਨਾਲ ਦੂਸਰਾ ਤੇ ਸੁਖਮੀਨ ਕੌਰ ਨੇ 87.8 ਫ਼ੀਸਦੀ ਅੰਕਾਂ ਨਾਲ ਤੀਜਾ, ਆਰਟਸ ਵਿਚੋਂ ਗਗਨਪ੍ਰੀਤ ਕੌਰ ਨੇ 90.4 ਫ਼ੀਸਦੀ ਅੰਕਾਂ ਨਾਲ ਪਹਿਲਾ, ਗੁਰਬਾਣੀ ਕੌਰ ਨੇ 80.2 ਫ਼ੀਸਦੀ ਅੰਕਾਂ ਨਾਲ ਦੂਜਾ ਤੇ ਅੰਮਿ੍ਤਜੋਤ ਕੌਰ ਨੇ 78.2 ਫ਼ੀਸਦੀ ਅੰਕਾਂ ਨਾਲ ਤੀਸਰਾ, ਕਾਮਰਸ ਵਿਚੋਂ ਭਾਰਤੀ ਨੇ 87 ਫ਼ੀਸਦੀ ਅੰਕਾਂ ਨਾਲ ਪਹਿਲਾ, ਕੋਮਲਪ੍ਰੀਤ ਕੌਰ ਨੇ 86 ਫ਼ੀਸਦੀ ਅੰਕਾਂ ਨਾਲ ਦੂਸਰਾ ਅਤੇ ਗੁਰਨੀਤ ਕੌਰ ਤੇ ਅਮਨਪ੍ਰੀਤ ਸਿੰਘ ਨੇ 85 ਫ਼ੀਸਦੀ ਅੰਕਾਂ ਨਾਲ ਤੀਸਰਾ, ਨਾਨ-ਮੈਡੀਕਲ ਦੀਆਂ ਵਿਦਿਆਰਥਣਾਂ ਵਿਚੋਂ ਤਨੂੰ ਨੇ 84.8 ਫ਼ੀਸਦੀ ਅੰਕਾਂ ਨਾਲ ਪਹਿਲਾ, ਹਰਨੂਰ ਕੌਰ ਨੇ 84.4 ਫ਼ੀਸਦੀ ਅੰਕਾਂ ਨਾਲ ਦੂਸਰਾ ਅਤੇ ਗੁਰਦੀਪ ਕੌਰ ਨੇ 83.6 ਫ਼ੀਸਦੀ ਅੰਕਾਂ ਨਾਲ ਤੀਸਰਾ ਸਥਾਨ ਹਾਸਲ ਕੀਤਾ | ਕਾਲਜ ਪ੍ਰਬੰਧਕ ਕਾਰ ਸੇਵਾ ਮੁਖੀ ਬਾਬਾ ਅਮਰੀਕ ਸਿੰਘ ਨੇ ਇਸ ਸ਼ਾਨਦਾਰ ਨਤੀਜੇ ਲਈ ਪਿ੍ੰਸੀਪਲ ਤੇ ਵਿਦਿਆਰਥਣਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ |
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਦੇਵ ਸੁਖਪਾਲ ਸਿੰਘ ਸੇਖਵਾਂ ਸਰਕਲ ਰੰਗੜ ਨੰਗਲ ਦੇ ਪ੍ਰਧਾਨ ਨਿਯੁਕਤ <br/> ਅਗਲੀ ਖ਼ਬਰ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਨਬੀਪੁਰ ਦਾ 12ਵੀਂ ਜਮਾਤ ਦਾ ਨਤੀਜਾ ਸ਼ਾਨਦਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।