26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਸ਼੍ਰੋਮਣੀ ਅਕਾਲੀ ਦਲ ਵਲੋਂ ਦੇਵ ਸੁਖਪਾਲ ਸਿੰਘ ਸੇਖਵਾਂ ਸਰਕਲ ਰੰਗੜ ਨੰਗਲ ਦੇ ਪ੍ਰਧਾਨ ਨਿਯੁਕਤ <br/>

ਅਜੀਤ ਡੈਸਕ 17-05-2026
ਅੱਚਲ ਸਾਹਿਬ, 16 ਮਈ (ਗੁਰਚਰਨ ਸਿੰਘ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਪਾਰਟੀ ਦੀ ਮਜ਼ਬੂਤੀ ਲਈ ਸਰਕਾਰ ਪ੍ਰਧਾਨ ਨਿਯੁਕਤ ਕੀਤੇ ਗਏ ਹਨ | ਇਸ ਵਿਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐੱਸ.ਸੀ. ਵਿੰਗ ਦੇ ਕੌਮੀ ਪ੍ਰਧਾਨ ਸਾ. ਮੰਤਰੀ ਗੁਲਜ਼ਾਰ ਸਿੰਘ ਰਣੀਕੇ ਵਲੋਂ ਜਾਰੀ ਕੀਤੀ ਸੂਚੀ ਵਿਚ ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਜਝਾਰੂ ਵਰਕਰ ਦੇਵ ਸੁਖਪਾਲ ਸਿੰਘ ਸੇਖਵਾਂ ਨੂੰ ਸਰਕਲ ਰੰਗੜ ਨੰਗਲ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਨਵ-ਨਿਯੁਕਤ ਸਰਕਲ ਪ੍ਰਧਾਨ ਦੇਵ ਸੁਖਪਾਲ ਸਿੰਘ ਸੇਖਵਾਂ ਨੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਐੱਸ.ਸੀ. ਵਿੰਗ ਪ੍ਰਧਾਨ ਗੁਲਜ਼ਾਰ ਸਿੰਘ ਰਣੀਕੇ, ਸਾ. ਮੰਤਰੀ ਬਿਕਰਮ ਸਿੰਘ ਮਜੀਠੀਆ, ਹਲਕਾ ਇੰਚਾਰਜ ਰਾਜਨਬੀਰ ਸਿੰਘ ਘੁਮਾਣ ਸਮੇਤ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਨੇ ਜੋ ਅਹਿਮ ਜ਼ਿੰਮੇਵਾਰੀ ਸੌਪੀ ਹੈ, ਉਸ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਦੀ ਮਜ਼ਬੂਤੀ ਲਈ ਹਲਕਾ ਇੰਚਾਰਜ ਰਾਜਨਬੀਰ ਸਿੰਘ ਘੁਮਾਣ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੇ ਸਮੂਹ ਆਗੂਆਂ ਅਤੇ ਵਰਕਰਾਂ ਨੂੰ ਨਾਲ ਲੈ ਕੇ ਚੱਲਣਗੇ | ਇਸ ਮੌਕੇ ਸਰਕਲ ਰੰਗੜ ਨੰਗਲ ਦੇ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਵਲੋਂ ਦੇਵ ਸੁਖਪਾਲ ਸਿੰਘ ਸੇਖਵਾਂ ਨੂੰ ਵਧਾਈ ਦਿੰਦਿਆਂ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ |

ਪਿਛਲੀ ਖ਼ਬਰ ਕਣਕ ਦਾ ਨਾੜ ਸਾੜਨ ਨਾਲ ਹਵਾ ਵਿਚ ਜ਼ਹਿਰੀਲਾ ਧੂੰਆਂ ਫੈਲਦਾ ਹੈ : ਡਾ. ਐਸ. ਯੂਸਫ਼ <br/> ਅਗਲੀ ਖ਼ਬਰ ਸੰਤ ਬਾਬਾ ਹਜ਼ਾਰਾ ਸਿੰਘ ਗਰਲਜ਼ ਕਾਲਜ ਨਿੱਕੇ ਘੁੰਮਣ ਦੀ 12ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।