26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਮਾਝਾ ਜ਼ੋਨ ਸਿੱਖਿਆ ਵਿੰਗ ਦੇ ਇੰਚਾਰਜ ਪਿ੍ੰਸੀਪਲ ਸੰਧੂ ਵਲੋਂ ਚਾਹਲ ਕਲਾਂ ਸਰਕਾਰੀ ਸਕੂਲ ਦਾ ਦੌਰਾ

ਅਜੀਤ ਡੈਸਕ 17-05-2026
ਬਟਾਲਾ, 16 ਮਈ (ਸਤਿੰਦਰ ਸਿੰਘ)-ਆਪ ਦੇ ਕਾਰਜਕਾਲ 'ਚ ਸਿੱਖਿਆ ਦੇ ਖੇਤਰ 'ਚ ਵੱਡੀ ਕ੍ਰਾਂਤੀ ਆਈ ਹੈ, ਜਿਸ ਨਾਲ ਸਰਕਾਰੀ ਸਕੂਲਾਂ ਦੀ ਨੁਹਾਰ ਹੀ ਬਦਲ ਗਈ ਹੈ | ਸਕੂਲਾਂ ਦੀਆਂ ਵਧੀਆ ਇਮਾਰਤਾਂ ਬਣਾਈਆਂ ਜਾ ਰਹੀਆਂ ਹਨ, ਸਰਕਾਰੀ ਸਕੂਲਾਂ 'ਚ ਪੜਨ ਵਾਲੇ ਵਿਦਿਆਰਥੀਆਂ ਨੂੰ ਨਿੱਜੀ ਸਕੂਲਾਂ ਵਾਲਾ ਮਾਹੌਲ ਪ੍ਰਦਾਨ ਕੀਤਾ ਜਾ ਰਿਹਾ ਹੈ | ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਦੀ ਟੀਮ ਵੀ ਸਮੇਂ-ਸਮੇਂ 'ਤੇ ਸਕੂਲਾਂ ਦਾ ਦੌਰਾ ਕਰਦੀ ਰਹਿੰਦੀ ਹੈ ਤੇ ਸਕੂਲਾਂ 'ਚ ਰਹਿੰਦੀਆਂ ਕਮੀਆਂ ਨੂੰ ਦੂਰ ਕੀਤਾ ਜਾਂਦਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਵਲੋਂ ਸਿੱਖਿਆ ਵਿੰਗ ਮਾਝਾ ਜ਼ੋਨ ਦੇ ਇੰਚਾਰਜ ਪਿ੍ੰਸੀਪਲ ਹਰਪਿੰਦਰਪਾਲ ਸਿੰਘ ਸੰਧੂ ਨੇ ਸਰਕਾਰੀ ਹਾਈ ਸਕੂਲ ਚਾਹਲ ਕਲਾਂ ਦਾ ਦੌਰਾ ਕਰਦਿਆਂ ਕੀਤਾ | ਇਸ ਮੌਕੇ ਉਨ੍ਹਾਂ ਸਕੂਲ ਦੀ ਬਿਹਤਰੀ ਲਈ ਪਿ੍ੰਸੀਪਲ ਕੋਲੋਂ ਸੁਝਾਵ ਵੀ ਮੰਗੇ ਤੇ ਨਾਲ ਦੀ ਨਾਲ ਸਕੂਲ ਦੀ ਹੋਰ ਮੰਗ ਵੀ ਪੁੱਛੀ |
ਪਿਛਲੀ ਖ਼ਬਰ ਭੁਪਿੰਦਰ ਸਿੰਘ ਮਾਨ ਅਤੇ ਸੁਖਵਿੰਦਰ ਸਿੰਘ ਕਾਹਲੋਂ ਨੇ ਗੰਨੇ ਦੀ ਬਕਾਇਆ ਰਾਸ਼ੀ ਜਾਰੀ ਕਰਨ 'ਤੇ ਕੀਤਾ ਧੰਨਵਾਦ ਅਗਲੀ ਖ਼ਬਰ ਬੁਟੀਕ ਦੇ ਬਾਹਰੋਂ ਸਾਈਕਲ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।