27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਭਾਜਪਾ ਵਲੋਂ ਵਾਰਡ ਨੰਬਰ 16 ਤੋਂ ਸ਼ਿਲਪਾ ਸ਼ਰਮਾ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ

ਅਜੀਤ ਡੈਸਕ 17-05-2026
ਪਠਾਨਕੋਟ, 16 ਮਈ (ਸੁਮਿਤ)-ਭਾਰਤੀ ਜਨਤਾ ਪਾਰਟੀ ਵਲੋਂ ਵਾਰਡ ਨੰਬਰ 16 ਤੋਂ ਸ਼ਿਲਪਾ ਸ਼ਰਮਾ ਨੇ ਨਗਰ ਨਿਗਮ ਚੋਣਾਂ ਲਈ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ | ਇਸ ਦੌਰਾਨ ਉਨ੍ਹਾਂ ਦੇ ਪਤੀ ਵਿਸ਼ਾਲ ਸ਼ਰਮਾ ਵੀ ਨਾਲ ਮੌਜੂਦ ਰਹੇ | ਨਾਮਜ਼ਦਗੀ ਦੇ ਮੌਕੇ ਭਾਜਪਾ ਵਰਕਰਾਂ ਅਤੇ ਸਮਰਥਕਾਂ ਦੀ ਭਾਰੀ ਭੀੜ ਦੇਖਣ ਨੂੰ ਮਿਲੀ, ਜਿਸ ਨਾਲ ਪੂਰੇ ਇਲਾਕੇ ਵਿਚ ਚੋਣੀ ਮਾਹੌਲ ਗਰਮਾ ਗਿਆ | ਸ਼ਿਲਪਾ ਸ਼ਰਮਾ ਨੇ ਕਿਹਾ ਕਿ ਵਾਰਡ ਦੇ ਵਿਕਾਸ, ਸਫ਼ਾਈ ਪ੍ਰਬੰਧ, ਪੀਣ ਵਾਲੇ ਪਾਣੀ ਅਤੇ ਮੁੱਢਲੀਆਂ ਸਹੂਲਤਾਂ ਨੂੰ ਬਿਹਤਰ ਬਣਾਉਣਾ ਉਨ੍ਹਾਂ ਦੀ ਪਹਿਲ ਰਹੇਗੀ | ਉਨ੍ਹਾਂ ਨੇ ਲੋਕਾਂ ਤੋਂ ਸਮਰਥਨ ਅਤੇ ਅਸੀਸ ਦੀ ਅਪੀਲ ਕਰਦੇ ਹੋਏ ਭਰੋਸਾ ਦਿਵਾਇਆ ਕਿ ਜਿੱਤ ਤੋਂ ਬਾਅਦ ਵਾਰਡ ਦੇ ਹਰ ਵਰਗ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ |
ਪਿਛਲੀ ਖ਼ਬਰ ਵਿਸ਼ਵ ਵਾਤਾਵਰਨ ਦਿਵਸ ਮੁਹਿੰਮ ਤਹਿਤ ਕੈਂਟ ਸਟੇਸ਼ਨ 'ਤੇ ਸਿੰਗਲ ਯੂਜ਼ ਪਲਾਸਟਿਕ ਖ਼ਿਲਾਫ਼ ਜਾਗਰੂਕਤਾ ਅਭਿਆਨ ਅਗਲੀ ਖ਼ਬਰ ਆਰਿਆ ਬੁਆਏਜ਼ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।