28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

'ਆਪ' ਦੇ ਉਮੀਦਵਾਰ ਵਰਿੰਦਰ ਕੁਮਾਰ ਵੀਨੂ ਨੇ ਵਾਰਡ ਨੰਬਰ 27 ਤੋਂ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ <br/>

ਅਜੀਤ ਡੈਸਕ 17-05-2026
ਪਠਾਨਕੋਟ, 16 ਮਈ (ਸੁਮਿਤ)-ਵਰਿੰਦਰ ਕੁਮਾਰ ਵੀਨੂ ਨੇ ਵਾਰਡ ਨੰਬਰ 27 ਤੋਂ ਨਗਰ ਨਿਗਮ ਚੋਣਾਂ ਲਈ ਸ਼ਕਤੀ ਪ੍ਰਦਰਸ਼ਨ ਦੇ ਨਾਲ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤੇ | ਇਸ ਦੌਰਾਨ ਵੱਡੀ ਗਿਣਤੀ 'ਚ ਸਮਰਥਕ ਅਤੇ ਪਾਰਟੀ ਵਰਕਰ ਮੌਜੂਦ ਰਹੇ, ਜਿਨ੍ਹਾਂ ਨੇ ਪੂਰੇ ਜ਼ੋਰਸ਼ੋਰ ਨਾਲ ਉਮੀਦਵਾਰ ਦਾ ਸਵਾਗਤ ਕੀਤਾ | ਨਾਮਜ਼ਦਗੀ ਦਾਖਲ ਕਰਨ ਤੋਂ ਬਾਅਦ ਵਰਿੰਦਰ ਕੁਮਾਰ ਵੀਨੂ ਨੇ ਕਿਹਾ ਕਿ ਇਲਾਕੇ ਦੀ ਜਨਤਾ ਦਾ ਉਨ੍ਹਾਂ ਨੂੰ ਭਰਪੂਰ ਸਮਰਥਨ ਮਿਲ ਰਿਹਾ ਹੈ ਅਤੇ ਉਹ ਵਾਰਡ ਦੇ ਵਿਕਾਸ ਨੂੰ ਪਹਿਲ ਦੇਣਗੇ | ਉਨ੍ਹਾਂ ਨੇ ਹਲਕਾ ਇੰਚਾਰਜ ਅਤੇ ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਵਿਭੂਤੀ ਸ਼ਰਮਾ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਮਾਰਗ ਦਰਸ਼ਨ ਅਤੇ ਸਹਿਯੋਗ ਨਾਲ ਪਾਰਟੀ ਨੂੰ ਮਜ਼ਬੂਤੀ ਮਿਲੀ ਹੈ | ਵੀਨੂ ਨੇ ਭਰੋਸਾ ਦਿਵਾਇਆ ਕਿ ਚੋਣ ਜਿੱਤਣ ਤੋਂ ਬਾਅਦ ਵਾਰਡ 'ਚ ਸਫ਼ਾਈ, ਪੀਣ ਵਾਲੇ ਪਾਣੀ, ਸੜਕਾਂ ਅਤੇ ਹੋਰ ਮੁੱਢਲੀਆਂ ਸਹੂਲਤਾਂ ਨੂੰ ਹੋਰ ਬਿਹਤਰ ਬਣਾਇਆ ਜਾਵੇਗਾ | ਇਸ ਮੌਕੇ ਪਾਰਟੀ ਆਗੂਆਂ ਅਤੇ ਸਮਰਥਕਾਂ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ |

ਪਿਛਲੀ ਖ਼ਬਰ ਸ਼ਸ਼ੀ ਮਹਾਜਨ ਨੇ ਵਾਰਡ ਨੰਬਰ 18 ਤੋਂ ਭਰੇ ਨਾਮਜ਼ਦਗੀ ਪੱਤਰ ਅਗਲੀ ਖ਼ਬਰ ਏ.ਐਂਡ. ਐਮ. ਜੇਮਜ਼ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਕੁਇਜ਼ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।