28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਪੂਜਾ ਗੁਪਤਾ ਨੇ ਵਾਰਡ ਨੰਬਰ 14 ਤੋਂ ਭਾਜਪਾ ਉਮੀਦਵਾਰ ਵਜੋਂ ਭਰੇ ਕਾਗਜ਼

ਅਜੀਤ ਡੈਸਕ 17-05-2026
ਪਠਾਨਕੋਟ, 16 ਮਈ (ਸੁਮਿਤ)- ਪੂਜਾ ਗੁਪਤਾ ਨੇ ਵਾਰਡ ਨੰਬਰ 14 ਤੋਂ ਭਾਜਪਾ ਉਮੀਦਵਾਰ ਵਜੋਂ ਚੋਣ ਮੈਦਾਨ ਵਿਚ ਉਤਰ ਕੇ ਮਹਿਲਾ ਸਸ਼ਕਤੀਕਰਨ ਦੀ ਮਜ਼ਬੂਤ ਮਿਸਾਲ ਪੇਸ਼ ਕੀਤੀ ਹੈ | ਉਹ ਸਮਾਜ ਸੇਵਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਨੂੰ ਆਪਣੀ ਪਹਿਲ ਦੱਸ ਰਹੇ ਹਨ | ਪੂਜਾ ਗੁਪਤਾ ਨੇ ਕਿਹਾ ਕਿ ਮਹਿਲਾਵਾਂ ਦੀ ਵਧਦੀ ਭਾਗੀਦਾਰੀ ਨਾਲ ਰਾਜਨੀਤੀ ਵਿਚ ਨਵੀਂ ਸੋਚ ਅਤੇ ਵਿਕਾਸ ਨੂੰ ਗਤੀ ਮਿਲਦੀ ਹੈ | ਉਹ ਭਾਜਪਾ ਆਗੂ ਨਿਤਿਨ ਗੁਪਤਾ ਦੀ ਪਤਨੀ ਹਨ ਅਤੇ ਲੰਮੇ ਸਮੇਂ ਤੋਂ ਸਮਾਜਿਕ ਕਾਰਜਾਂ ਵਿਚ ਸਰਗਰਮ ਭੂਮਿਕਾ ਨਿਭਾਅ ਰਹੇ ਹਨ | ਚੋਣ ਪ੍ਰਚਾਰ ਦੌਰਾਨ ਉਨ੍ਹਾਂ ਨੂੰ ਇਲਾਕੇ ਦੀਆਂ ਮਹਿਲਾਵਾਂ, ਨੌਜਵਾਨਾਂ ਅਤੇ ਬਜ਼ੁਰਗਾਂ ਦਾ ਵਧੀਆ ਸਮਰਥਨ ਮਿਲ ਰਿਹਾ ਹੈ | ਪੂਜਾ ਗੁਪਤਾ ਨੇ ਵਾਰਡ ਵਿਚ ਸਫ਼ਾਈ, ਪੀਣ ਵਾਲੇ ਪਾਣੀ, ਸੜਕਾਂ ਅਤੇ ਮਹਿਲਾ ਸੁਰੱਖਿਆ ਵਰਗੇ ਮੁੱਦਿਆਂ ਨੂੰ ਮੁੱਖ ਤੌਰ 'ਤੇ ਉਠਾਇਆ ਹੈ | ਉਨ੍ਹਾਂ ਕਿਹਾ ਕਿ ਜੇ ਲੋਕਾਂ ਦਾ ਆਸ਼ੀਰਵਾਦ ਮਿਲਿਆ ਤਾਂ ਵਾਰਡ ਨੰਬਰ 14 ਨੂੰ ਵਿਕਾਸ ਅਤੇ ਸੁਵਿਧਾਵਾਂ ਦੇ ਮਾਮਲੇ ਵਿਚ ਇਕ ਆਦਰਸ਼ ਵਾਰਡ ਬਣਾਇਆ ਜਾਵੇਗਾ |
ਪਿਛਲੀ ਖ਼ਬਰ ਨਗਰ ਨਿਗਮ ਚੋਣਾਂ ਲਈ 'ਆਪ' ਉਮੀਦਵਾਰਾਂ ਦੇ ਫਾਰਮ ਜਮ੍ਹਾਂ ਕਰਵਾਉਣ ਪਹੁੰਚੇ ਕੈਬਨਿਟ ਮੰਤਰੀ ਕਟਾਰੂਚੱਕ ਅਗਲੀ ਖ਼ਬਰ ਸਵਰਨ ਸਲਾਰੀਆ ਤੇ ਅਮਨਦੀਪ ਸੰਧੂ ਦੀ ਅਗਵਾਈ 'ਚ ਜਮ੍ਹਾਂ ਕਰਵਾਏ ਨਾਮਜ਼ਦਗੀ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।