28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਮਹਾਜਨ ਯੁਵਾ ਵਿੰਗ ਵਲੋਂ ਮੀਟਿੰਗ ਕਰਕੇ ਵੱਖ-ਵੱਖ ਵਿਸ਼ਿਆਂ 'ਤੇ ਕੀਤੀ ਵਿਚਾਰ ਚਰਚਾ

ਅਜੀਤ ਡੈਸਕ 17-05-2026
ਪਠਾਨਕੋਟ, 16 ਮਈ (ਸੰਧੂ)-ਮਹਾਜਨ ਯੁਵਾ ਵਿੰਗ ਵਲੋਂ ਸ਼ਹਿਰੀ ਪ੍ਰਧਾਨ ਰੋਹਿਤ ਮਹਾਜਨ ਦੀ ਪ੍ਰਧਾਨਗੀ ਹੇਠ ਇਕ ਮਹੱਤਵਪੂਰਨ ਮੀਟਿੰਗ ਕੀਤੀ | ਜਿਸ ਵਿਚ ਪੰਜਾਬ ਜ਼ੋਨਲ ਚੇਅਰਮੈਨ ਰਾਕੇਸ਼ ਮਹਾਜਨ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਮੀਟਿੰਗ ਦੌਰਾਨ ਸਮਾਜ ਭਲਾਈ ਨਾਲ ਸਬੰਧਿਤ ਕਈ ਮਹੱਤਵਪੂਰਨ ਵਿਸ਼ਿਆਂ 'ਤੇ ਵਿਸਥਾਰ ਨਾਲ ਚਰਚਾ ਕੀਤੀ ਗਈ | ਜ਼ਿਲ੍ਹਾ ਪ੍ਰਧਾਨ ਵਿਸ਼ਾਲ ਮਹਾਜਨ ਨੇ ਦੱਸਿਆ ਕਿ ਮਹਾਜਨ ਯੁਵਾ ਵਿੰਗ ਨੌਜਵਾਨਾਂ ਨੂੰ ਇਕੱਠੇ ਕਰਨ ਲਈ ਲਗਾਤਾਰ ਕੰਮ ਕਰ ਰਿਹਾ ਹੈ ਅਤੇ ਸਿੱਖਿਆ, ਸਮਾਜਿਕ ਜਾਗਰੂਕਤਾ, ਧਾਰਮਿਕ ਸਮਾਗਮਾਂ ਅਤੇ ਲੋੜਵੰਦਾਂ ਦੀ ਸਹਾਇਤਾ ਨੂੰ ਤਰਜ਼ੀਹ ਦੇਵੇਗਾ | ਇਸ ਮੌਕੇ ਆਸ਼ੀਸ਼ ਮਹਾਜਨ ਨੂੰ ਸੰਗਠਨ ਦੀ ਪ੍ਰਭਾਵਸ਼ੀਲਤਾ ਨੂੰ ਹੋਰ ਵਧਾਉਣ ਲਈ ਮਹਾਜਨ ਯੁਵਾ ਵਿੰਗ ਟੀਮ ਵਿਚ ਸ਼ਾਮਿਲ ਕੀਤਾ ਗਿਆ | ਸੰਸਥਾਪਕ ਸੰਜੂ ਮਹਾਜਨ ਨੇ ਕਿਹਾ ਕਿ ਆਸ਼ੀਸ਼ ਮਹਾਜਨ ਲੰਬੇ ਸਮੇਂ ਤੋਂ ਸਮਾਜਿਕ ਕਾਰਜਾਂ ਵਿਚ ਸਰਗਰਮੀ ਨਾਲ ਸ਼ਾਮਿਲ ਹਨ ਅਤੇ ਉਨ੍ਹਾਂ ਦਾ ਤਜਰਬਾ ਤੇ ਸਮਰਥਨ ਸੰਗਠਨ ਨੂੰ ਨਵੀਂ ਊਰਜਾ ਅਤੇ ਤਾਕਤ ਪ੍ਰਦਾਨ ਕਰੇਗਾ | ਆਸ਼ੀਸ਼ ਮਹਾਜਨ ਨੇ ਮਹਾਜਨ ਯੁਵਾ ਵਿੰਗ ਟੀਮ ਦਾ ਧੰਨਵਾਦ ਪ੍ਰਗਟ ਕੀਤਾ ਅਤੇ ਕਿਹਾ ਕਿ ਉਹ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਨਿਭਾਉਣਗੇ | ਇਸ ਮੌਕੇ ਪੰਜਾਬ ਜ਼ੋਨਲ ਚੇਅਰਮੈਨ ਰਾਕੇਸ਼ ਮਹਾਜਨ, ਪੰਜਾਬ ਜ਼ੋਨਲ ਪ੍ਰਧਾਨ ਅਜੇ ਗੁਪਤਾ, ਪੰਜਾਬ ਜ਼ੋਨਲ ਉਪ ਪ੍ਰਧਾਨ ਅਮਰਜੀਤ ਮਹਾਜਨ, ਸੰਸਥਾਪਕ ਸੰਜੂ ਮਹਾਜਨ, ਜ਼ਿਲ੍ਹਾ ਪ੍ਰਧਾਨ ਵਿਸ਼ਾਲ ਮਹਾਜਨ, ਸ਼ਹਿਰ ਪ੍ਰਧਾਨ ਰੋਹਿਤ ਮਹਾਜਨ, ਕੈਸ਼ੀਅਰ ਪੰਕਜ ਗੁਪਤਾ, ਸ਼ਹਿਰ ਦੇ ਜਨਰਲ ਸਕੱਤਰ ਵਿਸ਼ਾਲ ਮਹਾਜਨ, ਪ੍ਰੋਜੈਕਟ ਚੇਅਰਮੈਨ ਸੁਧੀਰ ਗੁਪਤਾ, ਸਿਧਾਰਥ ਮਹਾਜਨ, ਅਭੈ ਮਹਾਜਨ, ਨਿਤਿਨ ਮਹਾਜਨ, ਪੁਲਕਿਤ ਮਹਾਜਨ ਅਤੇ ਅਮਨ ਮਹਾਜਨ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਗੁਰਦੁਆਰਾ ਘੱਲੂਘਾਰਾ ਸਾਹਿਬ ਦੇ ਸਮਾਗਮਾਂ 'ਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਭਰੀ ਹਾਜ਼ਰੀ ਅਗਲੀ ਖ਼ਬਰ ਨਗਰ ਨਿਗਮ ਚੋਣਾਂ ਲਈ 'ਆਪ' ਉਮੀਦਵਾਰਾਂ ਦੇ ਫਾਰਮ ਜਮ੍ਹਾਂ ਕਰਵਾਉਣ ਪਹੁੰਚੇ ਕੈਬਨਿਟ ਮੰਤਰੀ ਕਟਾਰੂਚੱਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।