05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਜਗਦੀਪ ਸਿੰਘ ਧਾਰੋਵਾਲੀ ਨੇ ਗੁਰਦੁਆਰਾ ਸ੍ਰੀ ਕੰਧ ਸਾਹਿਬ ਦਾ ਬਤੌਰ ਮੈਨੇਜਰ ਅਹੁਦਾ ਸੰਭਾਲਿਆ

ਅਜੀਤ ਡੈਸਕ 23-05-2026
ਬਟਾਲਾ, 22 ਮਈ (ਸਤਿੰਦਰ ਸਿੰਘ)-ਪੰਥ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ 'ਤੇ ਦਫ਼ਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਅਸਥਾਨ ਗੁਰਦੁਆਰਾ ਸ੍ਰੀ ਕੰਧ ਸਾਹਿਬ ਦਾ ਜਗਦੀਪ ਸਿੰਘ ਧਾਰੋਵਾਲੀ ਨੂੰ ਮੈਨੇਜਰ ਨਿਯੁਕਤ ਕੀਤਾ ਹੈ | ਗੁਰਦੁਆਰਾ ਸ੍ਰੀ ਕੰਧ ਸਾਹਿਬ ਦੇ ਨਵ-ਨਿਯੁਕਤ ਮੈਨੇਜਰ ਜਗਦੀਪ ਸਿੰਘ ਧਾਰੋਵਾਲੀ ਅਹੁਦਾ ਸੰਭਾਲਣ ਤੋਂ ਪਹਿਲਾਂ ਸਚਖੰਡ ਦਰਬਾਰ ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਨਤਮਸਤਕ ਹੋਏ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ | ਨਤਮਸਤਕ ਹੋਣ ਉਪਰੰਤ ਉਨ੍ਹਾਂ ਗੁਰੂ ਸਾਹਿਬ ਦਾ ਓਟ ਆਸਰਾ ਲੈ ਕੇ ਅਹੁਦਾ ਸੰਭਾਲ ਲਿਆ | ਇਸ ਮੌਕੇ ਉਚੇਚੇ ਤੌਰ 'ਤੇ ਪਹੁੰਚੇ ਮੈਂਬਰ ਸ਼੍ਰੋਮਣੀ ਕਮੇਟੀ ਜਥੇ. ਗੁਰਨਾਮ ਸਿੰਘ ਜੱਸਲ ਨੇ ਮੈਨੇਜਰ ਜਗਦੀਪ ਸਿੰਘ ਧਾਰੋਵਾਲੀ ਨੂੰ ਵਧਾਈ ਦਿੰਦਿਆਂ ਸਟਾਫ਼ ਦੀ ਹਾਜ਼ਰੀ 'ਚ ਗੁਰੂ ਦੀ ਬਖਸ਼ਿਸ਼ ਸਿਰੋਪਾਓ ਨਾਲ ਸਨਮਾਨਿਤ ਕੀਤਾ | ਮੈਨੇਜਰ ਜਗਦੀਪ ਸਿੰਘ ਧਾਰੋਵਾਲੀ ਨੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਮੈਂਬਰ ਸਾਹਿਬਾਨ ਸ਼੍ਰੋਮਣੀ ਕਮੇਟੀ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਬਲਵਿੰਦਰ ਸਿੰਘ ਕਾਹਲਵਾਂ ਸਕੱਤਰ, ਸਤਬੀਰ ਸਿੰਘ ਧਾਮੀ, ਸ਼ਹਿਬਾਜ਼ ਸਿੰਘ ਨਿੱਜੀ ਸਹਾਇਕ ਤੇ ਉੱਚ ਅਧਿਕਾਰੀਆਂ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਜਿਹੜੀਆਂ ਭਾਵਨਾਵਾਂ ਤਹਿਤ ਉਨ੍ਹਾਂ ਨੂੰ ਇਹ ਸੇਵਾ ਬਖਸ਼ਿਸ਼ ਕੀਤੀ ਗਈ ਹੈ, ਉਹ ਗੁਰੂ ਦੇ ਭੈਅ ਵਿਚ ਰਹਿ ਕੇ ਗੁਰਮਤਿ ਅਨੁਸਾਰ ਇਮਾਨਦਾਰੀ ਤੇ ਤਨਦੇਹੀ ਨਾਲ ਸੇਵਾ ਨਿਭਾਉਣ ਦਾ ਯਤਨ ਕਰਨਗੇ | ਇਸ ਮੌਕੇ ਭਾਈ ਗੁਰਵਿੰਦਰ ਸਿੰਘ ਖਾਲਸਾ ਹੈੱਡ ਗ੍ਰੰਥੀ, ਗੁਰਿੰਦਰ ਸਿੰਘ ਸੈਦਪੁਰ, ਗੁਰਮੁਖ ਸਿੰਘ ਕਾਦੀਆਂ, ਸਤਿੰਦਰ ਸਿੰਘ ਰਿੰਕੂ, ਭਾਈ ਗੁਰਵਿੰਦਰ ਸਿੰਘ, ਭਾਈ ਕਵਲਜੀਤ ਸਿੰਘ ਬਹਾਦਰ ਹੁਸੈਨ, ਬਲਕਾਰ ਸਿੰਘ, ਭੁਪਿੰਦਰ ਸਿੰਘ, ਸਤਿੰਦਰ ਸਿੰਘ, ਦਵਿੰਦਰ ਸਿੰਘ, ਬੀਬੀ ਜਤਿੰਦਰ ਕੌਰ, ਬੀਬੀ ਹਰਜੀਤ ਕੌਰ, ਬੀਬੀ, ਪ੍ਰਭਜੋਤ ਕੌਰ, ਬੀਬੀ ਰੁਪਿੰਦਰ ਕੌਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਵਾਰਡ ਨੰ. 11 ਤੋਂ ਪਰਮਜੀਤ ਸਿੰਘ ਪੰਮਾ ਦੀ ਚੋਣ ਮੁਹਿੰਮ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ <br/> ਅਗਲੀ ਖ਼ਬਰ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਵਾਰਡ ਨੰਬਰ 22 'ਚੋਂ ਕਈ ਪਰਿਵਾਰ 'ਆਪ' 'ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।