03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਇੰਚਾਰਜ ਭਾਈ ਜੁਗਰਾਜ ਸਿੰਘ ਲਾਲਾਨੰਗਲ ਵਲੋਂ ਚੋਣ ਮੀਟਿੰਗਾਂ

ਅਜੀਤ ਡੈਸਕ 23-05-2026
ਫਤਹਿਗੜ੍ਹ ਚੂੜੀਆਂ, 22 ਮਈ (ਅਵਤਾਰ ਸਿੰਘ ਰੰਧਾਵਾ)-ਫਤਹਿਗੜ੍ਹ ਚੂੜੀਆਂ ਨਗਰ ਕੌਂਸਲ ਦੀਆਂ ਚੋਣਾਂ ਨੂੰ ਲੈ ਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਇੰਚਾਰਜ ਭਾਈ ਜੁਗਰਾਜ ਸਿੰਘ ਲਾਲਾਨੰਗਲ ਵਲੋਂ ਆਪਣੀ ਚੋਣ ਮੁਹਿੰਮ ਨੂੰ ਸ਼ਿਖਰਾਂ 'ਤੇ ਲਿਜਾਇਆ ਗਿਆ | ਇਸ ਮੌਕੇ ਸਾਥੀਆਂ ਸਮੇਤ ਸ਼ਹਿਰ ਫਤਹਿਗੜ੍ਹ ਚੂੜੀਆਂ ਦੇ ਵੱਖ-ਵੱਖ ਬਾਜ਼ਾਰਾਂ 'ਚ ਵਰਕਰੀ ਕਰਦੇ ਹੋਏ ਭਾਈ ਜੁਗਰਾਜ ਸਿੰਘ ਲਾਲਾਨੰਗਲ ਨੇ ਕਿਹਾ ਕਿ ਉਨ੍ਹਾਂ ਵਲੋਂ ਖੜੇ੍ਹ ਕੀਤੇ ਗਏ ਉਮੀਦਵਾਰਾਂ ਨੂੰ ਵਰਕਰਾਂ ਵਲੋਂ ਵੱਡਾ ਹੁੰਗਾਰਾ ਦਿੱਤਾ ਜਾ ਰਿਹਾ ਹੈ | ਇਸ ਮੌਕੇ ਉਨ੍ਹਾਂ ਸ਼ਹਿਰ ਵਾਸੀਆਂ ਅੱਗੇ ਅਪੀਲ ਕੀਤੀ ਕਿ ਆਉਣ ਵਾਲੇ ਸਮੇਂ ਵਿਚ ਕੁਝ ਚੰਗਾ ਕਰਨ ਲਈ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦੇ ਉਮੀਦਵਾਰਾਂ ਨੂੰ ਮੌਕਾ ਦਿੱਤਾ ਜਾਵੇ | ਇਸ ਮੌਕੇ ਬਾਬਾ ਹਰਜੀਤ ਸਿੰਘ, ਬਾਬਾ ਚਰਨਜੀਤ ਸਿੰਘ ਖ਼ਾਲਸਾ, ਇਕਬਾਲ ਸਿੰਘ ਮਾਣਾ, ਸਜਨਪ੍ਰੀਤ ਸਿੰਘ ਲਾਟੀ, ਸਰਦੂਲ ਸਿੰਘ ਹਵੇਲੀਆਂ, ਸੁਖਦੇਵ ਸਿੰਘ ਢੀਂਡਸਾ, ਗੁਰਪ੍ਰੀਤ ਸਿੰਘ ਟਾਈਗਰ ਜਿੰਮ ਵਾਲੇ, ਸਵਿੰਦਰ ਸਿੰਘ, ਹਰਪ੍ਰੀਤ ਸਿੰਘ, ਦਿਲਬਾਗ ਸਿੰਘ, ਇੰਦਰਜੀਤ ਸਿੰਘ, ਕੁਲਦੀਪ ਸਿੰਘ ਇਲੈਕਟ੍ਰੋਨਿਕਸ, ਅਮਰੀਕ ਸਿੰਘ ਫਰਿੱਜ਼ਾਂ ਵਾਲੇ, ਕੁਲਵੰਤ ਸਿੰਘ ਮਝੈਲ ਆਦਿ ਹਾਜ਼ਰ
ਪਿਛਲੀ ਖ਼ਬਰ ਹਲਕਾ ਇੰਚਾਰਜ ਪੰਨੂੰ ਨੇ 'ਆਪ' ਉਮੀਦਵਾਰਾਂ ਲਈ ਦੁਕਾਨਾਂ ਤੇ ਘਰ-ਘਰ ਜਾ ਕੇ ਵੋਟਾਂ ਮੰਗੀਆਂ ਅਗਲੀ ਖ਼ਬਰ ਵਾਰਡ ਨੰ: 31 ਤੋਂ 'ਆਪ' ਉਮੀਦਵਾਰ ਦਾ ਜੀਜਾ ਪਰਿਵਾਰ ਸਮੇਤ ਕਾਂਗਰਸ ਦੇ ਹੱਕ 'ਚ ਨਿਤਰਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।