03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

'ਗੁਰੂ ਨਾਨਕ ਨਾਮ ਸੇਵਾ ਮਿਸ਼ਨ' ਵਲੋਂ 120 ਪਰਿਵਾਰਾਂ ਨੂੰ ਵਾਟਰ ਕੂਲਰਾਂ ਦੀ ਵੰਡ

ਅਜੀਤ ਡੈਸਕ 23-05-2026
ਡੇਰਾ ਬਾਬਾ ਨਾਨਕ, 22 ਮਈ (ਵਿਜੇ ਸ਼ਰਮਾ)-ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਕਹਿਰ ਦੀ ਗਰਮੀ ਦੇ ਮੱਦੇਨਜ਼ਰ 'ਗੁਰੂ ਨਾਨਕ ਨਾਮ ਸੇਵਾ ਮਿਸ਼ਨ' ਡੇਰਾ ਬਾਬਾ ਨਾਨਕ ਵਲੋਂ 120 ਲੋੜਵੰਦ ਪਰਿਵਾਰਾਂ ਨੂੰ ਵਾਟਰ ਕੂਲਰਾਂ ਦੀ ਵੰਡ ਕੀਤੀ ਗਈ | ਇਕ ਸੰਖੇਪ ਸਮਾਗਮ ਉਪਰੰਤ ਗੱਲਬਾਤ ਕਰਦਿਆਂ ਸੰਸਥਾ ਦੇ ਚੇਅਰਮੈਨ ਬਾਬਾ ਬਲਬੀਰ ਸਿੰਘ ਬੇਦੀ ਸ੍ਰੀ ਚੋਲਾ ਸਾਹਿਬ ਵਾਲਿਆਂ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਭਾਰੀ ਗਰਮੀ ਦੇ ਚਲਦਿਆਂ ਮਿਸ਼ਨ ਵਲੋਂ ਇਹ ਛੋਟਾ ਜਿਹਾ ਉਪਰਾਲਾ ਕੀਤਾ ਗਿਆ ਹੈ, ਜਿਸ ਤਹਿਤ ਅੱਜ 120 ਲੋੜਵੰਦ ਪਰਿਵਾਰਾਂ ਨੂੰ ਸਾਫ਼-ਸੁਥਰੇ ਪਾਣੀ ਦੀ ਸਹੂਲਤ ਲਈ ਵਾਟਰ ਕੂਲਰਾਂ ਦੀ ਵੰਡ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ 'ਗੁਰੂ ਨਾਨਕ ਨਾਮ ਸੇਵਾ ਮਿਸ਼ਨ' ਪਿਛਲੇ ਕਈ ਦਹਾਕਿਆਂ ਤੋਂ ਲੋੜਵੰਦ ਪਰਿਵਾਰਾਂ ਦੀ ਸਹਾਇਤਾ ਲਈ ਯਤਨਸ਼ੀਲ ਹੈ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਡੀ.ਆਈ.ਜੀ. ਵਿਜੀਲੈਂਸ ਹਰਪ੍ਰੀਤ ਸਿੰਘ ਨੇ ਮਿਸ਼ਨ ਵਲੋਂ ਕੀਤੇ ਗਏ, ਇਸ ਉਪਰਾਲੇ ਦੀ ਸ਼ਲਾਘਾ ਕੀਤੀ | ਇਸ ਮੌਕੇ ਡਾ. ਸਰਦੂਲ ਸਿੰਘ, ਸੁਖਵਿੰਦਰ ਸਿੰਘ, ਗੁਰਮੀਤ ਸਿੰਘ, ਪ੍ਰੇਮ ਸਿੰਘ, ਪ੍ਰਭਨੂਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਰਵੀਕਰਨ ਸਿੰਘ ਕਾਹਲੋਂ ਨੇ ਭਾਜਪਾ ਉਮੀਦਵਾਰਾਂ ਦੇ ਹੱਕ 'ਚ ਘਰ-ਘਰ ਜਾ ਕੇ ਵੋਟਾਂ ਮੰਗੀਆਂ ਅਗਲੀ ਖ਼ਬਰ ਰੇਲਵੇ ਸਟੇਸ਼ਨ ਤੇ ਮਿਲਕ ਪਲਾਂਟ ਨੰੂ ਜਾਂਦੀ ਸੜਕ ਕੰਢੇ ਕੂੜੇ ਦੇ ਢੇਰਾਂ ਤੋਂ ਫੈਲੀ ਗੰਦਗੀ, ਲੋਕ ਪ੍ਰੇਸ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।