03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਸਰਬੱਤ ਖ਼ਾਲਸਾ ਸੰਸਥਾ ਵਲੋਂ ਗੁਰਮਤਿ ਸਮਾਗਮ ਕੱਲ੍ਹ

ਅਜੀਤ ਡੈਸਕ 23-05-2026
ਪਠਾਨਕੋਟ, 22 ਮਈ (ਸੰਧੂ)-ਸਰਬੱਤ ਖ਼ਾਲਸਾ ਸੰਸਥਾ ਪਠਾਨਕੋਟ ਵਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੌਲਤਪੁਰ ਖ਼ੁਰਦ ਪਠਾਨਕੋਟ ਵਿਖੇ 24 ਮਈ ਨੂੰ ਸਵੇਰੇ 8 ਵਜੇ ਤੋਂ ਲੈ ਕੇ 9 ਵਜੇ ਤੱਕ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲ੍ਹਾਟੀ ਦੀ ਦੇਖ ਰੇਖ ਹੇਠ ਸੰਗਤਾਂ ਦੇ ਸਹਿਯੋਗ ਨਾਲ ਹਫ਼ਤਾਵਾਰੀ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ | ਜਾਣਕਾਰੀ ਦਿੰਦੇ ਹੋਏ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲ੍ਹਾਟੀ ਨੇ ਦੱਸਿਆ ਕਿ ਸਮਾਗਮ 'ਚ ਭਾਈ ਸੁਖਰਾਜ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਸ੍ਰੀ ਬਾਰਠ ਸਾਹਿਬ ਚੱਲ ਰਹੀ ਬਾਣੀ ਦੀ ਵਿਆਖਿਆ ਕਰਨਗੇ ਤੇ ਭਾਈ ਸਿਮਰਨਜੀਤ ਸਿੰਘ ਦਾ ਰਾਗੀ ਜਥਾ ਰਸਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜੇਗਾ ਤੇ ਅੰਤ 'ਚ ਗੁਰੂ ਸਾਹਿਬ ਦਾ ਲੰਗਰ ਅਤੁੱਟ ਵਰਤਾਇਆ ਜਾਵੇਗਾ | ਇਸ ਮੌਕੇ ਬਖ਼ਸ਼ੀਸ਼ ਸਿੰਘ, ਰਣਜੀਤ ਸਿੰਘ, ਜੋਗਿੰਦਰ ਸਿੰਘ, ਮੈਨੇਜਰ ਸੋਹਨ ਸਿੰਘ, ਡਿਪਟੀ ਮੈਨੇਜਰ ਤਲਵਿੰਦਰ ਸਿੰਘ, ਜਸਵਿੰਦਰ ਸਿੰਘ ਅਤੇ ਚਰਨ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪਠਾਨਕੋਟ ਦੇ ਵਿਕਾਸ ਲਈ ਰਾਜਨੀਤਕ ਸਥਿਰਤਾ ਤੇ ਇਕਸਾਰ ਸਰਕਾਰ ਜ਼ਰੂਰੀ-ਅਭਿਨਵ ਮਹਾਜਨ ਅਗਲੀ ਖ਼ਬਰ ਜ਼ਿਲ੍ਹਾ ਪਠਾਨਕੋਟ 'ਚ ਵੋਟਰ ਸੂਚੀ ਦੀ ਐਸ.ਆਈ.ਆਰ. ਦਾ ਸ਼ਡਿਊਲ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।