03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਅਚੀਵਰ ਸਮਾਗਮ 'ਚ ਹੋਣਹਾਰ ਵਿਦਿਆਰਥੀਆਂ ਤੇ ਮਾਪਿਆਂ ਦਾ ਸਨਮਾਨ

ਅਜੀਤ ਡੈਸਕ 23-05-2026
ਸ਼ਾਹਪੁਰ ਕੰਢੀ, 22 ਮਈ (ਰਣਜੀਤ ਸਿੰਘ)-ਆਕਲੈਂਡ ਪਬਲਿਕ ਸਕੂਲ ਵਿਖੇ ਚੇਅਰਪਰਸਨ ਉਰਮਿਲਾ ਠਾਕੁਰ, ਡਾਇਰੈਕਟਰ ਸਵਰ ਠਾਕੁਰ, ਐਮ.ਡੀ. ਰਾਜੇਸ਼ ਕਾਂਡਾ, ਸੰਗੀਤਾ ਕਾਂਡਾ ਤੇ ਰਾਧਿਕ ਠਾਕੁਰ ਦੀ ਪ੍ਰਧਾਨਗੀ ਹੇਠ ਅਚੀਵਰ ਸਮਾਗਮ ਕਰਵਾਇਆ ਗਿਆ | ਜਿਸ 'ਚ 12ਵੀਂ ਜਮਾਤ ਵਿਚ ਵਧੀਆ ਕਾਰਗੁਜ਼ਾਰੀ ਵਾਲੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੰੂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ | ਸਕੂਲ ਦੇ ਪਿ੍ੰਸੀਪਲ ਅੰਜਲੀ ਜਸਰੋਟੀਆ ਤੇ ਮੈਨੇਜਮੈਂਟ ਨੇ ਵਿਦਿਆਰਥੀਆਂ ਦੀ ਮਿਹਨਤ, ਲਗਨ ਤੇ ਅਨੁਸ਼ਾਸਨ ਦੀ ਪ੍ਰਸ਼ੰਸਾ ਕਰਦਿਆਂ ਭਵਿੱਖ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਮੌਕੇ ਵਿਦਿਆਰਥੀਆਂ ਦੇ ਮਾਪਿਆਂ ਨੇ ਸਕੂਲ ਦੀ ਮੈਨੇਜਮੈਂਟ ਤੇ ਅਧਿਆਪਕਾਂ ਦਾ ਧੰਨਵਾਦ ਕੀਤਾ, ਜਿਨ੍ਹਾਂ ਦੀ ਮਿਹਨਤ ਤੇ ਸਹੀ ਮਾਰਗ ਦਰਸ਼ਨ ਨਾਲ ਵਿਦਿਆਰਥੀਆਂ ਨੇ ਇਹ ਮੁਕਾਮ ਹਾਸਲ ਕੀਤਾ |
ਪਿਛਲੀ ਖ਼ਬਰ ਲਾਇਨਜ਼ ਕਲੱਬ ਪਠਾਨਕੋਟ ਵਲੋਂ ਨਰਸਿੰਗ ਦੀ ਵਿਦਿਆਰਥਣ ਨੂੰ ਵਜ਼ੀਫਾ ਭੇਟ ਅਗਲੀ ਖ਼ਬਰ ਮਿਸ਼ਨ ਰੋਡ 'ਤੇ ਇਕ ਬੰਦ ਘਰ 'ਚੋਂ ਚੋਰਾਂ ਨੇ ਕੀਮਤੀ ਸਾਮਾਨ ਕੀਤਾ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।