03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਲਾਇਨਜ਼ ਕਲੱਬ ਪਠਾਨਕੋਟ ਵਲੋਂ ਨਰਸਿੰਗ ਦੀ ਵਿਦਿਆਰਥਣ ਨੂੰ ਵਜ਼ੀਫਾ ਭੇਟ

ਅਜੀਤ ਡੈਸਕ 23-05-2026
ਪਠਾਨਕੋਟ, 22 ਮਈ (ਸੰਧੂ)-ਸਮਾਜ ਸੇਵਾ ਤੇ ਸਿੱਖਿਆ ਪ੍ਰਤੀ ਆਪਣੀ ਵਚਨਬੱਧਤਾ ਨੂੰ ਜਾਰੀ ਰੱਖਦਿਆਂ ਲਾਈਨਜ਼ ਕਲੱਬ ਪਠਾਨਕੋਟ ਵਲੋਂ ਇਕ ਲੋੜਵੰਦ ਤੇ ਹੋਣਹਾਰ ਨਰਸਿੰਗ ਦੀ ਵਿਦਿਆਰਥਣ ਨੂੰ ਵਜ਼ੀਫਾ ਭੇਟ ਕੀਤਾ ਗਿਆ | ਇਹ ਪ੍ਰੋਗਰਾਮ ਕਲੱਬ ਪ੍ਰਧਾਨ ਰੋਮੀ ਵਡੈਹਰਾ ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ | ਇਸ ਮੌਕੇ ਪੀ.ਡੀ.ਜੀ. ਸਤੀਸ਼ ਮਹਿੰਦਰੂ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ | ਜਦਕਿ ਕਲੱਬ ਚੇਅਰਮੈਨ ਰਣਵੀਰ ਸਿੰਘ ਤੇ ਲਾਇਨ ਰਵਿੰਦਰ ਮਹਾਜਨ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ | ਇਸ ਦੌਰਾਨ ਵਿਦਿਆਰਥਣ ਨੂੰ ਆਰਥਿਕ ਸਹਾਇਤਾ ਦੇਣ ਦੇ ਨਾਲ-ਨਾਲ ਉਸ ਨੂੰ ਭਵਿੱਖ 'ਚ ਹੋਰ ਉੱਚੀਆਂ ਉਡਾਰੀਆਂ ਭਰਨ ਲਈ ਪ੍ਰੇਰਿਤ ਵੀ ਕੀਤਾ ਗਿਆ | ਪੀ.ਡੀ.ਜੀ. ਸਤੀਸ਼ ਮਹਿੰਦਰੂ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਪਹਿਲਾਂ ਸਮਾਜ 'ਚ ਸਿੱਖਿਆ ਦੇ ਮਹੱਤਵ ਨੂੰ ਮਜ਼ਬੂਤ ਕਰਦੀਆਂ ਹਨ ਤੇ ਯੋਗ ਧੀਆਂ ਨੂੰ ਅੱਗੇ ਵਧਣ ਦਾ ਮੌਕਾ ਦਿੰਦੀਆਂ ਹਨ | ਕਲੱਬ ਪ੍ਰਧਾਨ ਰੋਮੀ ਵਡੈਹਰਾ ਨੇ ਕਿਹਾ ਕਿ ਕਲੱਬ ਨੂੰ ਇਸ ਗੱਲ ਦਾ ਮਾਣ ਹੈ ਕਿ ਉਹ ਹੋਣਹਾਰ ਵਿਦਿਆਰਥੀਆਂ ਦੀ ਸਹਾਇਤਾ ਕਰਕੇ ਉਨ੍ਹਾਂ ਦੇ ਸੁਪਨੇ ਸਾਕਾਰ ਕਰਨ ਵਿਚ ਯੋਗਦਾਨ ਪਾ ਰਿਹਾ ਹੈ | ਕਲੱਬ ਸਕੱਤਰ ਸੰਦੀਪ ਕੋਹਲੀ ਨੇ ਦੱਸਿਆ ਕਿ ਸਬੰਧਿਤ ਵਿਦਿਆਰਥਣ ਨਰਸਿੰਗ ਦੀ ਪੜ੍ਹਾਈ ਕਰ ਰਹੀ ਹੈ ਤੇ ਉਸ ਦੇ ਸਿਰ ਤੋਂ ਪਿਤਾ ਦਾ ਸਾਇਆ ਉੱਠ ਚੁੱਕਾ ਹੈ | ਇਸ ਕਾਰਨ ਉਸ ਦੀ ਪੜ੍ਹਾਈ ਵਿਚ ਕੋਈ ਰੁਕਾਵਟ ਨਾ ਆਵੇ, ਇਸ ਲਈ ਪ੍ਰੋਜੈਕਟ ਚੇਅਰਮੈਨ ਰਾਜ ਕੁਮਾਰ ਦੇ ਸਹਿਯੋਗ ਨਾਲ ਉਸ ਦੇ ਸਮੈਸਟਰ ਦੀ ਫ਼ੀਸ ਭਰੀ ਗਈ ਹੈ | ਇਸ ਮੌਕੇ ਸੀਨੀਅਰ ਵਾਈਸ ਪ੍ਰਧਾਨ ਡਾ: ਤਰਸੇਮ ਸਿੰਘ, ਕੈਸ਼ੀਅਰ ਦੀਪਕ ਸ਼ਰਮਾ, ਪੀ.ਆਰ.ਓ. ਰਵਨੀਤ ਸਿੰਘ ਗਢ, ਸੀ.ਐਸ. ਲਾਇਲਪੁਰੀ, ਜੋਗਿੰਦਰ ਕਲਸੀ, ਸੁਰਿੰਦਰ ਮਹਾਜਨ, ਅਮਿਤ ਸਾਹਨੀ, ਸੁਰਜੀਤ ਸਿੰਘ ਅਤੇ ਰਾਜੇਸ਼ ਸ਼ਰਮਾ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਜੇ.ਐਮ.ਕੇ ਇੰਟਰਨੈਸ਼ਨਲ ਸਕੂਲ ਵਲੋਂ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਅਗਲੀ ਖ਼ਬਰ ਅਚੀਵਰ ਸਮਾਗਮ 'ਚ ਹੋਣਹਾਰ ਵਿਦਿਆਰਥੀਆਂ ਤੇ ਮਾਪਿਆਂ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।