02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਸੁਲਤਾਨਪੁਰ ਵਿਖੇ ਵਾਲੀਬਾਲ ਟੂਰਨਾਮੈਂਟ ਕਰਵਾਇਆ <br/>

ਅਜੀਤ ਡੈਸਕ 23-05-2026
ਤਾਰਾਗੜ੍ਹ, 22 ਮਈ (ਸੋਹਨ ਲਾਲ)-ਵਿਧਾਨ ਸਭਾ ਹਲਕਾ ਭੋਆ ਦੇ ਪਿੰਡ ਸੁਲਤਾਨਪੁਰ ਵਿਖੇ ਪਿੰਡ ਦੇ ਨੌਜਵਾਨਾਂ ਵਲੋਂ ਵਾਲੀਬਾਲ ਟੂਰਨਾਮੈਂਟ ਕਰਵਾਇਆ ਗਿਆ | ਜਿਸ ਵਿਚ ਵਿਸ਼ੇਸ਼ ਤੌਰ 'ਤੇ ਯੁਵਾ ਨੇਤਾ ਸਤੀਸ਼ ਜੱਟ ਪੰਮਾ, ਸਾਬਕਾ ਚੇਅਰਮੈਨ ਰਾਜ ਕੁਮਾਰ ਸਿਹੋੜਾ ਅਤੇ ਕੁਲਜੀਤ ਸੈਣੀ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ ਸਤੀਸ਼ ਜੱਟ ਪੰਮਾ ਨੇ ਵਾਲੀਬਾਲ ਟੂਰਨਾਮੈਂਟ ਵਿਚ ਪਹੁੰਚ ਕੇ ਨੌਜਵਾਨ ਖਿਡਾਰੀਆਂ ਦਾ ਹੌਸਲਾ ਅਫਜਾਈ ਕੀਤੀ | ਇਸ ਟੂਰਨਾਮੈਂਟ ਨੇ ਪਿੰਡ ਦੇ ਨੌਜਵਾਨਾਂ ਵਿਚ ਖੇਡਾਂ ਪ੍ਰਤੀ ਜਜ਼ਬਾ ਅਤੇ ਅਨੁਸ਼ਾਸਨ ਨੂੰ ਹੋਰ ਮਜ਼ਬੂਤ ਕੀਤਾ | ਇਸ ਮੌਕੇ ਸਤੀਸ਼ ਜੱਟ ਪੰਮਾ ਨੇ ਕਿਹਾ ਕਿ ਇਸ ਤਰ੍ਹਾਂ ਦੇ ਟੂਰਨਾਮੈਂਟ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਨਾਲ-ਨਾਲ ਅਨੁਸ਼ਾਸਨ ਅਤੇ ਭਾਈਚਾਰੇ ਦੀ ਭਾਵਨਾ ਵੀ ਪੈਦਾ ਕਰਦੀਆਂ ਹਨ | ਇਸ ਮੌਕੇ ਉਨ੍ਹਾਂ ਨੇ ਪਿੰਡ ਦੇ ਮਹਿਲਾ ਮੰਡਲ ਨੂੰ ਸਹੂਲਤਾਂ ਲਈ ਕੁਰਸੀਆਂ ਅਤੇ ਦਰੀਆਂ ਭੇਟ ਕੀਤੀਆਂ ਗਈਆਂ ਤਾਂ ਜੋ ਸਮਾਜਿਕ ਅਤੇ ਧਾਰਮਿਕ ਸਮਾਗਮ ਹੋਰ ਸੁਚੱਜੇ ਢੰਗ ਨਾਲ ਕਰਵਾਏ ਜਾ ਸਕਣ | ਇਸ ਦੇ ਨਾਲ ਹੀ ਉਨ੍ਹਾਂ ਪਿੰਡ ਦੇ ਮਹਿਲਾ ਵਰਗ ਨੂੰ ਆਤਮ ਨਿਰਭਰ ਬਣਾਉਣ ਦੇ ਉਦੇਸ਼ ਨਾਲ ਸਿਲਾਈ ਮਸ਼ੀਨਾਂ ਵੀ ਭੇਟ ਕੀਤੀਆਂ, ਤਾਂ ਜੋ ਉਹ ਘਰ ਬੈਠੇ ਰੁਜ਼ਗਾਰ ਨਾਲ ਜੁੜ ਸਕਣ ਅਤੇ ਆਪਣੇ ਪਰਿਵਾਰ ਦੀ ਆਰਥਿਕ ਮਜ਼ਬੂਤੀ ਵਿਚ ਯੋਗਦਾਨ ਪਾ ਸਕਣ | ਇਸ ਮੌਕੇ ਸਾਬਕਾ ਚੇਅਰਮੈਨ ਰਾਜ ਕੁਮਾਰ ਸਿਹੋੜਾ, ਅਭੀ ਬਲਸੂਆ, ਰਾਕੀ ਸੈਣੀ ਪਠਾਨਕੋਟ, ਸਰਪੰਚ ਸੋਮ ਰਾਜ, ਪੰਚ ਇੰਦੂ ਬਾਲਾ ਅਤੇ ਹੋਰ ਪਤਵੰਤੇ ਸੱਜਣ ਵੀ ਮੌਜੂਦ ਰਹੇ |

ਪਿਛਲੀ ਖ਼ਬਰ ਹਿਊਮਨ ਰਾਈਟਸ ਕਮਿਸ਼ਨ ਪੰਜਾਬ (ਚੰਡੀਗੜ੍ਹ) ਕੋਰ ਗਰੁੱਪ ਜ਼ਿਲ੍ਹਾ ਪਠਾਨਕੋਟ ਦੀ ਮੀਟਿੰਗ ਅਗਲੀ ਖ਼ਬਰ ਟਰਮੀਨੇਸ਼ਨ ਸੰਬੰਧੀ ਸ਼ੋਕਾਜ ਨੋਟਿਸਾਂ ਖ਼ਿਲਾਫ਼ ਮੁੱਖ ਮੰਤਰੀ ਪੰਜਾਬ ਨੂੰ ਭੇਜਿਆ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।