01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਉਮੀਦਵਾਰ ਵਿਨੋਦ ਸ਼ਰਮਾ ਵਲੋਂ ਚੋਣ ਪ੍ਰਚਾਰ

ਅਜੀਤ ਡੈਸਕ 23-05-2026
ਪਠਾਨਕੋਟ, 22 ਮਈ (ਸੁਮਿਤ)-ਸ਼੍ਰੋਮਣੀ ਅਕਾਲੀ ਦਲ ਦੇ ਵਾਰਡ ਨੰਬਰ-19 ਤੋਂ ਉਮੀਦਵਾਰ ਵਿਨੋਦ ਸ਼ਰਮਾ ਨੇ ਚੋਣ ਪ੍ਰਚਾਰ ਦੌਰਾਨ ਇਲਾਕਾ ਵਾਸੀਆਂ ਨੂੰ 72 ਘੰਟਿਆਂ ਦੇ ਅੰਦਰ 21 ਲੱਖ ਰੁਪਏ ਦੇ ਵਿਕਾਸ ਕਾਰਜ ਸ਼ੁਰੂ ਕਰਵਾਉਣ ਦਾ ਭਰੋਸਾ ਦਿੱਤਾ | ਉਨ੍ਹਾਂ ਕਿਹਾ ਕਿ ਵਾਰਡ 'ਚ ਸਾਫ਼ ਪੀਣ ਵਾਲੇ ਪਾਣੀ ਦੀ ਵਿਵਸਥਾ ਨੂੰ ਪਹਿਲ ਦੇ ਆਧਾਰ 'ਤੇ ਸੁਧਾਰਿਆ ਜਾਵੇਗਾ ਤਾਂ ਜੋ ਲੋਕਾਂ ਨੂੰ ਪੀਣ ਵਾਲੇ ਪਾਣੀ ਨਾਲ ਸਬੰਧਿਤ ਸਮੱਸਿਆਵਾਂ ਤੋਂ ਰਾਹਤ ਮਿਲ ਸਕੇ | ਵਿਨੋਦ ਸ਼ਰਮਾ ਨੇ ਮਹਿਲਾਵਾਂ ਤੇ ਨੌਜਵਾਨਾਂ ਲਈ ਸਿਲਾਈ ਸੈਂਟਰ ਤੇ ਕੰਪਿਊਟਰ ਟਰੇਨਿੰਗ ਸੈਂਟਰ ਖੋਲ੍ਹਣ ਦਾ ਵੀ ਵਾਅਦਾ ਕੀਤਾ | ਉਨ੍ਹਾਂ ਕਿਹਾ ਕਿ ਇਨ੍ਹਾਂ ਯੋਜਨਾਵਾਂ ਨਾਲ ਨੌਜਵਾਨਾਂ ਨੂੰ ਰੁਜ਼ਗਾਰ ਦੇ ਵਧੀਆ ਮੌਕੇ ਮਿਲਣਗੇ ਤੇ ਮਹਿਲਾਵਾਂ ਆਤਮ ਨਿਰਭਰ ਬਣ ਸਕਣਗੀਆਂ | ਇਸ ਤੋਂ ਇਲਾਵਾ ਵਾਰਡ 'ਚ ਯੋਗਾ ਕਲਾਸਾਂ ਸ਼ੁਰੂ ਕਰਵਾਉਣ ਦਾ ਐਲਾਨ ਵੀ ਕੀਤਾ ਗਿਆ, ਜਿਸ ਨਾਲ ਲੋਕਾਂ ਨੂੰ ਸਿਹਤ ਸਬੰਧੀ ਲਾਭ ਮਿਲ ਸਕਣਗੇ | ਚੋਣ ਪ੍ਰਚਾਰ ਦੌਰਾਨ ਉਨ੍ਹਾਂ ਲੋਕਾਂ ਤੋਂ ਸਮਰਥਨ ਦੀ ਅਪੀਲ ਕਰਦਿਆਂ ਕਿਹਾ ਕਿ ਵਾਰਡ ਨੰਬਰ-19 ਦੇ ਵਿਕਾਸ ਲਈ ਉਹ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਕੰਮ ਕਰਨਗੇ |
ਪਿਛਲੀ ਖ਼ਬਰ ਸਾਬਕਾ ਵਿਧਾਇਕ ਅਮਿਤ ਵਿਜ ਵਲੋਂ ਰੇਖਾ ਚੌਹਾਨ ਦੇ ਹੱਕ 'ਚ ਚੋਣ ਪ੍ਰਚਾਰ ਅਗਲੀ ਖ਼ਬਰ ਸ਼ੁੱਧ ਪਾਣੀ ਦੀ ਗਾਰੰਟੀ ਦੇਣ ਵਾਲੇ ਉਮੀਦਵਾਰ ਨੂੰ ਹੀ ਦਿਓ ਵੋਟ-ਨਰੇਸ਼ ਮਹਾਜਨ ਨਿਰਗੁਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।