01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਸਾਬਕਾ ਵਿਧਾਇਕ ਅਮਿਤ ਵਿਜ ਵਲੋਂ ਰੇਖਾ ਚੌਹਾਨ ਦੇ ਹੱਕ 'ਚ ਚੋਣ ਪ੍ਰਚਾਰ

ਅਜੀਤ ਡੈਸਕ 23-05-2026
ਪਠਾਨਕੋਟ, 22 ਮਈ (ਸੁਮਿਤ)-ਪਠਾਨਕੋਟ ਨਗਰ ਨਿਗਮ ਚੋਣਾਂ ਨੂੰ ਲੈ ਕੇ ਵਾਰਡ ਨੰਬਰ-16 'ਚ ਕਾਂਗਰਸ ਪਾਰਟੀ ਦਾ ਚੋਣ ਪ੍ਰਚਾਰ ਲਗਾਤਾਰ ਤੇਜ਼ ਹੁੰਦਾ ਜਾ ਰਿਹਾ ਹੈ | ਇਸੇ ਕੜੀ ਤਹਿਤ ਸਾਬਕਾ ਵਿਧਾਇਕ ਅਮਿਤ ਵਿੱਜ ਵਾਰਡ ਨੰਬਰ-16 'ਚ ਪਹੁੰਚੇ ਤੇ ਕਾਂਗਰਸ ਉਮੀਦਵਾਰ ਰੇਖਾ ਚੌਹਾਨ ਪਤਨੀ ਧਰਮਪਾਲ ਚੌਹਾਨ ਦੇ ਸਮਰਥਨ 'ਚ ਚੋਣ ਪ੍ਰਚਾਰ ਕੀਤਾ | ਇਸ ਦੌਰਾਨ ਉਨ੍ਹਾਂ ਨੇ ਵਰਕਰਾਂ ਤੇ ਸਥਾਨਕ ਲੋਕਾਂ ਨਾਲ ਡੋਰ-ਟੂ-ਡੋਰ ਜਾ ਕੇ ਲੋਕਾਂ ਨੂੰ ਕਾਂਗਰਸ ਪਾਰਟੀ ਦੇ ਹੱਕ ਵਿਚ ਵੋਟ ਪਾਉਣ ਦੀ ਅਪੀਲ ਕੀਤੀ | ਅਮਿਤ ਵਿੱਜ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਵਿਕਾਸ ਤੇ ਲੋਕ ਹਿਤ ਦੀ ਰਾਜਨੀਤੀ ਕਰਦੀ ਆਈ ਹੈ ਤੇ ਰੇਖਾ ਚੌਹਾਨ ਇਕ ਮਿਹਨਤੀ ਤੇ ਸਮਾਜ ਸੇਵੀ ਉਮੀਦਵਾਰ ਹਨ, ਜੋ ਵਾਰਡ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਵਾਉਣ ਲਈ ਵਚਨਬੱਧ ਹਨ | ਉਨ੍ਹਾਂ ਕਿਹਾ ਕਿ ਵਾਰਡ 'ਚ ਸਫ਼ਾਈ, ਪੀਣ ਵਾਲੇ ਪਾਣੀ, ਸਟਰੀਟ ਲਾਈਟਾਂ ਤੇ ਸੜਕਾਂ ਵਰਗੀਆਂ ਮੁੱਢਲੀਆਂ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਕਾਂਗਰਸ ਪਾਰਟੀ ਲਗਾਤਾਰ ਯਤਨ ਕਰੇਗੀ | ਚੋਣ ਪ੍ਰਚਾਰ ਦੌਰਾਨ ਲੋਕਾਂ ਵਲੋਂ ਵੀ ਕਾਂਗਰਸ ਉਮੀਦਵਾਰ ਨੂੰ ਸਮਰਥਨ ਦੇਣ ਦਾ ਭਰੋਸਾ ਦਿੱਤਾ ਗਿਆ, ਜਿਸ ਨਾਲ ਵਰਕਰਾਂ 'ਚ ਕਾਫੀ ਉਤਸ਼ਾਹ ਦੇਖਣ ਨੂੰ ਮਿਲਿਆ |
ਪਿਛਲੀ ਖ਼ਬਰ ਵਾਰਡ ਨੰਬਰ-13 'ਚ ਕਾਂਗਰਸ ਪਾਰਟੀ ਦੇ ਉਮੀਦਵਾਰ ਵਿਕਾਸ ਸ਼ਰਮਾ ਵਲੋਂ ਚੋਣ ਪ੍ਰਚਾਰ ਅਗਲੀ ਖ਼ਬਰ ਉਮੀਦਵਾਰ ਵਿਨੋਦ ਸ਼ਰਮਾ ਵਲੋਂ ਚੋਣ ਪ੍ਰਚਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।