01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਵਾਰਡ ਨੰਬਰ-13 'ਚ ਕਾਂਗਰਸ ਪਾਰਟੀ ਦੇ ਉਮੀਦਵਾਰ ਵਿਕਾਸ ਸ਼ਰਮਾ ਵਲੋਂ ਚੋਣ ਪ੍ਰਚਾਰ

ਅਜੀਤ ਡੈਸਕ 23-05-2026
ਪਠਾਨਕੋਟ, 22 ਮਈ (ਸੁਮਿਤ)-ਪਠਾਨਕੋਟ ਨਗਰ ਨਿਗਮ ਚੋਣਾਂ ਨੂੰ ਲੈ ਕੇ ਵਾਰਡ ਨੰਬਰ-13 'ਚ ਕਾਂਗਰਸ ਪਾਰਟੀ ਦੇ ਉਮੀਦਵਾਰ ਵਿਕਾਸ ਸ਼ਰਮਾ ਨੇ ਆਪਣਾ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ | ਵਿਕਾਸ ਸ਼ਰਮਾ ਨੇ ਸਮਰਥਕਾਂ ਤੇ ਵਰਕਰਾਂ ਦੇ ਨਾਲ ਵਾਰਡ ਦੇ ਵੱਖ-ਵੱਖ ਇਲਾਕਿਆਂ 'ਚ ਡੋਰ-ਟੂ-ਡੋਰ ਮੁਹਿੰਮ ਚਲਾ ਕੇ ਲੋਕਾਂ ਨਾਲ ਸੰਪਰਕ ਕੀਤਾ | ਇਸ ਦੌਰਾਨ ਉਨ੍ਹਾਂ ਨੇ ਘਰ-ਘਰ ਜਾ ਕੇ ਵਾਰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਕਾਂਗਰਸ ਪਾਰਟੀ ਦੇ ਹੱਕ 'ਚ ਸਮਰਥਨ ਮੰਗਿਆ | ਵਿਕਾਸ ਸ਼ਰਮਾ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਉਦੇਸ਼ ਵਾਰਡ 'ਚ ਵਿਕਾਸ ਕਾਰਜਾਂ ਨੂੰ ਤੇਜ਼ੀ ਦੇਣਾ, ਸਫ਼ਾਈ ਪ੍ਰਬੰਧ ਨੂੰ ਹੋਰ ਬਿਹਤਰ ਬਣਾਉਣਾ ਤੇ ਪੀਣ ਵਾਲੇ ਪਾਣੀ ਤੇ ਸੀਵਰੇਜ ਵਰਗੀਆਂ ਸਮੱਸਿਆਵਾਂ ਦਾ ਹੱਲ ਕਰਨਾ ਹੈ | ਉਨ੍ਹਾਂ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਜਿੱਤ ਮਿਲਣ ਉਪਰੰਤ ਵਾਰਡ ਦੇ ਹਰ ਖੇਤਰ ਦਾ ਵਿਕਾਸ ਕਰਵਾਇਆ ਜਾਵੇਗਾ | ਚੋਣ ਪ੍ਰਚਾਰ ਦੌਰਾਨ ਸਥਾਨਕ ਲੋਕਾਂ ਵਲੋਂ ਵੀ ਵਿਕਾਸ ਸ਼ਰਮਾ ਨੂੰ ਸਮਰਥਨ ਦੇਣ ਦਾ ਭਰੋਸਾ ਦਿੱਤਾ ਗਿਆ | ਕਾਂਗਰਸ ਵਰਕਰਾਂ ਨੇ ਕਿਹਾ ਕਿ ਵਾਰਡ 'ਚ ਲੋਕਾਂ ਦਾ ਚੰਗਾ ਸਹਿਯੋਗ ਤੇ ਸਮਰਥਨ ਮਿਲ ਰਿਹਾ ਹੈ | ਜਿਸ ਨਾਲ ਪਾਰਟੀ ਵਰਕਰਾਂ 'ਚ ਕਾਫੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ |
ਪਿਛਲੀ ਖ਼ਬਰ ਵਾਰਡ ਨੰਬਰ-9 ਵਿਖੇ ਭਾਜਪਾ ਉਮੀਦਵਾਰ ਨਮਨ ਮਹਾਜਨ ਦੇ ਸਮਰਥਨ 'ਚ ਚੋਣ ਪ੍ਰਚਾਰ ਅਗਲੀ ਖ਼ਬਰ ਸਾਬਕਾ ਵਿਧਾਇਕ ਅਮਿਤ ਵਿਜ ਵਲੋਂ ਰੇਖਾ ਚੌਹਾਨ ਦੇ ਹੱਕ 'ਚ ਚੋਣ ਪ੍ਰਚਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।