01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਵਾਰਡ ਨੰਬਰ-9 ਵਿਖੇ ਭਾਜਪਾ ਉਮੀਦਵਾਰ ਨਮਨ ਮਹਾਜਨ ਦੇ ਸਮਰਥਨ 'ਚ ਚੋਣ ਪ੍ਰਚਾਰ

ਅਜੀਤ ਡੈਸਕ 23-05-2026
ਪਠਾਨਕੋਟ, 22 ਮਈ (ਸੁਮਿਤ)-ਪਠਾਨਕੋਟ ਨਗਰ ਨਿਗਮ ਚੋਣਾਂ ਨੂੰ ਲੈ ਕੇ ਵਾਰਡ ਨੰਬਰ-9 ਵਿਚ ਭਾਜਪਾ ਉਮੀਦਵਾਰ ਨਮਨ ਮਹਾਜਨ ਦੇ ਸਮਰਥਨ ਵਿਚ ਮਹਿਲਾ ਸ਼ਕਤੀ ਵਲੋਂ ਜ਼ੋਰਦਾਰ ਚੋਣ ਪ੍ਰਚਾਰ ਕੀਤਾ ਗਿਆ | ਇਸ ਦੌਰਾਨ ਖੇਤਰ ਦੀਆਂ ਮਹਿਲਾਵਾਂ ਨੇ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕੀਤਾ ਤੇ ਭਾਜਪਾ ਦੇ ਹੱਕ 'ਚ ਵੋਟ ਪਾਉਣ ਦੀ ਅਪੀਲ ਕੀਤੀ | ਮਹਿਲਾਵਾਂ ਨੇ ਕਿਹਾ ਕਿ ਨਮਨ ਮਹਾਜਨ ਇਕ ਨੌਜਵਾਨ ਤੇ ਮਿਹਨਤੀ ਉਮੀਦਵਾਰ ਹਨ, ਜੋ ਵਾਰਡ ਦੇ ਵਿਕਾਸ ਲਈ ਲਗਾਤਾਰ ਲੋਕਾਂ ਵਿਚ ਰਹਿ ਕੇ ਕੰਮ ਕਰ ਰਹੇ ਹਨ | ਪ੍ਰਚਾਰ ਮੁਹਿੰਮ ਦੌਰਾਨ ਮਹਿਲਾਵਾਂ ਨੇ ਵਾਰਡ ਵਿਚ ਸਫ਼ਾਈ ਪ੍ਰਬੰਧ, ਵਧੀਆ ਸੜਕਾਂ, ਸਟਰੀਟ ਲਾਈਟਾਂ, ਪੀਣ ਵਾਲੇ ਪਾਣੀ ਤੇ ਹੋਰ ਮੁੱਢਲੀਆਂ ਸਹੂਲਤਾਂ ਨੂੰ ਮਜ਼ਬੂਤ ਕਰਨ ਦੇ ਮੁੱਦਿਆਂ ਨੂੰ ਪ੍ਰਮੁੱਖਤਾ ਨਾਲ ਉਠਾਇਆ | ਮਹਿਲਾ ਵਰਕਰਾਂ ਨੇ ਕਿਹਾ ਕਿ ਭਾਜਪਾ ਸਰਕਾਰ ਦੀਆਂ ਨੀਤੀਆਂ ਤੇ ਵਿਕਾਸ ਕਾਰਜਾਂ ਨੂੰ ਵੇਖਦਿਆਂ ਲੋਕਾਂ ਦਾ ਸਮਰਥਨ ਲਗਾਤਾਰ ਵੱਧ ਰਿਹਾ ਹੈ | ਨਮਨ ਮਹਾਜਨ ਨੇ ਮਹਿਲਾ ਸ਼ਕਤੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਵਾਰਡ ਨੰਬਰ-9 ਦੇ ਵਿਕਾਸ ਤੇ ਲੋਕ ਸਮੱਸਿਆਵਾਂ ਦੇ ਹੱਲ ਲਈ ਉਹ ਪੂਰੀ ਇਮਾਨਦਾਰੀ ਤੇ ਸਮਰਪਣ ਨਾਲ ਕੰਮ ਕਰਨਗੇ |
ਪਿਛਲੀ ਖ਼ਬਰ ਵਾਰਡ ਨੰਬਰ-8 ਈਸਾ ਨਗਰ 'ਚ ਕਾਂਗਰਸ ਨੂੰ ਮਿਲੀ ਮਜ਼ਬੂਤੀ ਅਗਲੀ ਖ਼ਬਰ ਵਾਰਡ ਨੰਬਰ-13 'ਚ ਕਾਂਗਰਸ ਪਾਰਟੀ ਦੇ ਉਮੀਦਵਾਰ ਵਿਕਾਸ ਸ਼ਰਮਾ ਵਲੋਂ ਚੋਣ ਪ੍ਰਚਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।