21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਚੀਮਾ ਪਬਲਿਕ ਸਕੂਲ ਕਿਸ਼ਨਕੋਟ ਵਿਚ ਯੈਲੋ ਅਤੇ ਮੈਂਗੋ ਦਿਵਸ ਧੂਮਧਾਮ ਨਾਲ ਮਨਾਇਆ

ਅਜੀਤ ਡੈਸਕ 24-05-2026
ਘੁਮਾਣ, 23 ਮਈ (ਬੰਮਰਾਹ)-ਸ੍ਰੀ ਹਰਿਗੋਬਿੰਦਪੁਰ ਦੀ ਨਾਮੀ ਸੰਸਥਾ ਚੀਮਾ ਪਬਲਿਕ ਸਕੂਲ ਕਿਸ਼ਨਕੋਟ ਵਿਚ ਸਕੂਲ ਦੇ ਪਿ੍ੰਸੀਪਲ ਡਾ. ਮਨਦੀਪ ਕੌਰ ਅਤੇ ਉਪ ਪਿ੍ੰਸੀਪਲ ਆਰਤੀ ਨੰਦਾ ਦੀ ਅਗਵਾਈ ਹੇਠ ਨੰਨੇ-ਮੁੰਨੇ ਬੱਚਿਆਂ ਵਲੋਂ ਯੈਲੋ ਅਤੇ ਮੈਂਗੋ ਦਿਵਸ ਬੜੇ ਹੀ ਉਤਸ਼ਾਹ ਤੇ ਖੁਸ਼ੀ ਨਾਲ ਮਨਾਇਆ ਗਿਆ | ਇਸ ਮੌਕੇ ਕਿੰਡਰਗਾਰਟਨ ਦੇ ਕੋਆਰਡੀਨੇਟਰ ਅਮਨਦੀਪ ਕੌਰ ਦੀ ਅਗਵਾਈ ਹੇਠ ਕਿੰਡਰਗਾਰਟਨ ਦੇ ਸਾਰੇ ਵਿਦਿਆਰਥੀਆਂ ਨੇ ਪੀਲੇ ਰੰਗ ਦੇ ਸੋਹਣੇ ਕੱਪੜੇ ਪਾ ਕੇ, ਅੰਬ, ਪੀਲੇ ਖਿਡੌਣੇ ਅਤੇ ਪੀਲੇ ਰੰਗ ਦਾ ਭੋਜਨ ਸਕੂਲ ਵਿਚ ਲਿਆ ਕੇ ਇਸ ਦਿਨ ਦਾ ਆਨੰਦ ਮਾਣਿਆ ਅਤੇ ਵੱਖ-ਵੱਖ ਗਤੀਵਿਧੀਆਂ ਵਿਚ ਭਾਗ ਲਿਆ | ਸਕੂਲ ਦੇ ਸੈਮੀਨਾਰ ਹਾਲ ਨੂੰ ਅੰਬਾਂ ਦੀਆਂ ਤਸਵੀਰਾਂ ਅਤੇ ਪੀਲੇ ਰੰਗ ਦੀਆਂ ਚੀਜ਼ਾਂ ਨਾਲ ਸੁੰਦਰ ਢੰਗ ਨਾਲ ਸਜਾਇਆ ਗਿਆ | ਬੱਚਿਆਂ ਨੇ ਮੈਂਗੋ ਥੀਮ 'ਤੇ ਡਾਂਸ ਰਾਹੀਂ ਆਪਣੀ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਨਾਲ ਹੀ ਬੱਚਿਆਂ ਨੇ ਸੂਰਜ, ਸਨ ਫਲਾਵਰ, ਅੰਬ, ਮੱਕੀ, ਸਮਾਈਲੀ ਫੇਸ ਬਣ ਕੇ ਰੋਲ ਪਲੇਅ ਵੀ ਕੀਤੇ | ਇਸ ਦੌਰਾਨ ਅਧਿਆਪਕਾਂ ਵਲੋਂ ਬੱਚਿਆਂ ਨੂੰ ਪੀਲੇ ਰੰਗ, ਅੰਬ ਦੇ ਮਹੱਤਵ ਅਤੇ ਅੰਬ ਤੋਂ ਬਣਨ ਵਾਲੀਆਂ ਚੀਜ਼ਾਂ ਬਾਰੇ ਜਾਣਕਾਰੀ ਦਿੱਤੀ ਗਈ | ਸਕੂਲ ਦੇ ਚੇਅਰਮੈਨ ਅਮਰਿੰਦਰ ਸਿੰਘ ਚੀਮਾ ਨੇ ਬੱਚਿਆਂ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਇਸ ਤਰਾਂ ਦੀਆਂ ਗਤੀਵਿਧੀਆਂ ਨਾਲ ਬੱਚਿਆਂ ਵਿਚ ਰਚਨਾਤਮਕਤਾ ਅਤੇ ਆਤਮ-ਵਿਸ਼ਵਾਸ ਦਾ ਵਿਕਾਸ ਹੁੰਦਾ ਹੈ | ਸਕੂਲ ਦੇ ਪਿ੍ੰਸੀਪਲ ਡਾ. ਮਨਦੀਪ ਕੌਰ ਅਤੇ ਉਪ ਪਿ੍ੰਸੀਪਲ ਆਰਤੀ ਨੰਦਾ ਨੇ ਵੀ ਬੱਚਿਆਂ ਨੂੰ ਸਾਬਾਸ਼ੀ ਦਿੱਤੀ ਅਤੇ ਦੱਸਿਆ ਕਿ ਪੀਲਾ ਰੰਗ ਸੂਰਜ ਦੀ ਚਮਕ, ਊਰਜਾ, ਖੁਸ਼ੀ ਸਕਰਾਤਮਕਤਾ ਅਤੇ ਉਮੀਦ ਦਾ ਪ੍ਰਤੀਕ ਹੈ | ਉਨਾਂ ਕਿਹਾ ਕਿ ਇਸ ਦਿਨ ਨੂੰ ਮਨਾਉਣ ਦਾ ਮੁੱਖ ਉਦੇਸ਼ ਬੱਚਿਆਂ ਨੂੰ ਰੰਗਾਂ ਦੀ ਜਾਣਕਾਰੀ ਵਿਚ ਵਾਧਾ ਕਰਨਾ ਹੈ | ੳਨਾਂ ਦੱਸਿਆ ਕਿ ਪੀਲਾ ਰੰਗ ਸਾਡੀ ਦਾਰਸ਼ਨਿਕ ਸੋਚ ਦਾ ਪ੍ਰਤੀਕ ਹੈ, ਜੋ ਕਿ ਸਾਨੂੰ ਦੱਸਦਾ ਹੈ ਕਿ ਭਾਵੇਂ ਜ਼ਿੰਦਗੀ ਵਿਚ ਜਿੰਨੀਆਂ ਮਰਜ਼ੀ ਪ੍ਰੇਸ਼ਾਨੀਆਂ ਆ ਜਾਣ, ਸਾਨੂੰ ਹਮੇਸ਼ਾ ਚਮਕਦੇ ਰਹਿਣਾ ਚਾਹੀਦਾ ਹੈ | ਇਸ ਸਮਾਗਮ ਵਿਚ ਬੱਚਿਆਂ ਨੇ ਬਹੁਤ ਖੁਸ਼ੀ ਤੇ ਉਤਸ਼ਾਹ
ਪਿਛਲੀ ਖ਼ਬਰ ਸ੍ਰੀ ਦਸਮੇਸ਼ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਦੀ 12ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਐੱਸ.ਐੱਸ. ਬਾਜਵਾ ਸਕੂਲ ਕਾਦੀਆਂ ਵਿਚ ਯੂਨਿਟ-1 ਦੀ ਮਾਪੇ-ਅਧਿਆਪਕ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।