21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਆਪ ਉਮੀਦਵਾਰ ਰੀਤੂ ਸੋਨੀ ਵਲੋਂ ਘਰ-ਘਰ ਚੋਣ ਪ੍ਰਚਾਰ

ਅਜੀਤ ਡੈਸਕ 24-05-2026
ਬਟਾਲਾ, 23 ਮਈ (ਸਤਿੰਦਰ ਸਿੰਘ)-ਨਗਰ ਨਿਗਮ ਬਟਾਲਾ ਦੇ ਵਾਰਡ ਨੰਬਰ 36 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਰੀਤੂ ਪਤਨੀ ਵਿਜੇ ਕੁਮਾਰ ਸੋਨੀ ਵਲੋਂ ਘਰ-ਘਰ ਜਾ ਕੇ ਵੋਟਰਾਂ ਨੂੰ ਆਮ ਆਦਮੀ ਪਾਰਟੀ ਦੇ ਨਿਸ਼ਾਨ ਝਾੜੂ 'ਤੇ ਮੋਹਰਾਂ ਲਗਾਉਣ ਵਾਸਤੇ ਅਪੀਲ ਕੀਤੀ | ਇਸ ਮੌਕੇ ਉਨ੍ਹਾਂ ਕਿਹਾ ਕਿ ਬਟਾਲੇ ਦਾ ਵਿਕਾਸ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ 'ਚ ਬੜੀ ਤੇਜ਼ੀ ਨਾਲ ਹੋ ਰਿਹਾ ਹੈ ਅਤੇ ਨਗਰ ਨਿਗਮ 'ਚ ਪੈਂਦੇ ਅੰਦਰੂਨੀ ਸ਼ਹਿਰ ਦਾ ਵਿਕਾਸ ਤਾਂ ਹੀ ਕਰ ਪਾਵਾਂਗੇ, ਜੇ ਨਗਰ ਨਿਗਮ 'ਚ ਮੇਅਰ ਆਮ ਆਦਮੀ ਪਾਰਟੀ ਦਾ ਹੋਵੇਗਾ | ਸ਼੍ਰੀ ਵਿਜੇ ਸੋਨੀ ਨੇ ਕਿਹਾ ਕਿ ਸਾਨੂੰ ਲੋਕਾਂ ਵਲੋਂ ਭਰਪੂਰ ਪਿਆਰ ਅਤੇ ਹੁੰਗਾਰਾ ਮਿਲ ਰਿਹਾ ਹੈ ਤੇ ਉਮੀਦ ਹੈ ਕਿ ਲੋਕ ਆਮ ਆਦਮੀ ਪਾਰਟੀ ਦੇ ਹੱਕ ਵਿਚ ਫਤਵਾ ਦੇਣਗੇ | ਇਸ ਮੌਕੇ ਪਵਨ ਕੁਮਾਰ ਸੋਨੀ, ਜੋਤੀ ਸੋਨੀ, ਵਿਕਾਸ ਸੋਨੀ, ਪਵਨ ਸ਼ਰਮਾ, ਰਜਿੰਦਰ ਸਿੰਘ, ਹਰਜਿੰਦਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਵਿਧਾਇਕ ਸ਼ੈਰੀ ਕਲਸੀ ਵਲੋਂ ਵਾਰਡ ਨੰ: 25 ਵਿਚ ਚੋਣ ਪ੍ਰਚਾਰ ਅਗਲੀ ਖ਼ਬਰ ਸਾਬਕਾ ਵਿਧਾਇਕ ਦੇਸਰਾਜ ਸਿੰਘ ਧੁੱਗਾ ਨੇ ਬਿਕਰਮ ਸਿੰਘ ਮਜੀਠੀਆ ਨਾਲ ਕੀਤੀ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।