22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਕਾਂਗਰਸੀ ਉਮੀਦਵਾਰ ਬੀਬੀ ਸੁਰਜੀਤ ਕੌਰ ਦੇ ਹੱਕ ਵਿਚ ਘਰ-ਘਰ ਜਾ ਕੇ ਚੋਣ ਪ੍ਰਚਾਰ <br/>

ਅਜੀਤ ਡੈਸਕ 24-05-2026
ਧਾਰੀਵਾਲ, 23 ਮਈ (ਸਵਰਨ ਸਿੰਘ)-ਨਗਰ ਕੌਂਸਲ ਚੋਣਾਂ ਨੂੰ ਲੈ ਕੇ ਧਾਰੀਵਾਲ ਸ਼ਹਿਰ ਦੀ ਵਾਰਡ ਨੰਬਰ 1 ਤੋਂ ਕਾਂਗਰਸੀ ਉਮੀਦਵਾਰ ਬੀਬੀ ਸੁਰਜੀਤ ਕੌਰ ਦੇ ਹੱਕ ਵਿਚ ਸਾਬਕਾ ਉੱਪ ਚੇਅਰਮੈਨ ਪੰਜਾਬ ਵਜੀਰ ਸਿੰਘ ਲਾਲੀ ਅਤੇ ਕਾਂਗਰਸ ਸ਼ਹਿਰੀ ਪ੍ਰਧਾਨ ਐਡਵੋਕੇਟ ਰਾਕੇਸ਼ ਕੁਮਾਰ ਨੇ ਸਾਥੀਆਂ ਸਮੇਤ ਘਰ-ਘਰ ਜਾ ਕੇ ਵੋਟ ਮੰਗੀ | ਇਸ ਮੌਕੇ ਉਕਤ ਆਗੂਆਂ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਵਿਰੋਧੀ ਧਿਰ ਨੇਤਾ ਪ੍ਰਤਾਪ ਸਿੰਘ ਬਾਜਵਾ ਵਲੋਂ ਉਨਾਂ ਦੀ ਡਿਊਟੀ ਲਗਾਈ ਗਈ ਹੈ ਕਿ ਵਾਰਡ ਨੰਬਰ 1 ਤੋਂ ਬੀਬੀ ਸੁਰਜੀਤ ਕੌਰ ਨੂੰ ਜਿਤਾਉਣ ਲਈ ਹਰੇਕ ਵੋਟਰ ਤੱਕ ਪਹੁੰਚ ਕੀਤੀ ਜਾਵੇ | ਉਨਾਂ ਦੱਸਿਆ ਕਿ ਵਾਰਡ ਦੇ ਵੋਟਰਾਂ ਵਲੋਂ ਵੀ ਚੰਗਾ ਹੁੰਗਾਰਾ ਮਿਲ ਰਿਹਾ ਹੈ | ਇਸ ਮੌਕੇ ਸੇਵਾਮੁਕਤ ਥਾਣੇਦਾਰ ਦਲਜੀਤ ਸਿੰਘ ਛੋਟੇਪੁਰ, ਹਰਭਜਨ ਸਿੰਘ, ਜਸਪਾਲ ਸਿੰਘ, ਸਾਹਿਬ ਸਿੰਘ, ਸੁਖਦੇਵ ਸਿੰਘ, ਧਰਮਪਾਲ, ਨਵੀਰ ਕੁਮਾਰ, ਰਾਕੇਸ਼ ਲਾਲ, ਸੁਰਿੰਦਰ ਕੁਮਾਰ, ਹਰਪ੍ਰੀਤ ਸਿੰਘ, ਦਰਸ਼ਨ ਸਿੰਘ ਆਦਿ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਧਾਰੀਵਾਲ ਦੀ ਵਾਰਡ ਨੰਬਰ 9 ਤੋਂ ਕਾਂਗਰਸੀ ਉਮੀਦਵਾਰ ਬਲਜੀਤ ਕੌਰ ਦੇ ਹੱਕ 'ਚ ਮੀਟਿੰਗ <br/> ਅਗਲੀ ਖ਼ਬਰ ਕੌਂਸਲ ਚੋਣਾਂ 'ਚ ਕਾਂਗਰਸ ਉਮੀਦਵਾਰਾਂ ਦੇ ਹੱਕ 'ਚ ਮਨਦੀਪ ਸਿੰਘ ਰੰਗੜ ਨੰਗਲ ਨੇ ਸਾਥੀਆਂ ਸਮੇਤ ਕੀਤਾ ਚੋਣ ਪ੍ਰਚਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।