22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਮਨਦੀਪ ਕੌਰ ਰੰਧਾਵਾ ਦੇ ਹੱਕ 'ਚ ਰਵੀਕਰਨ ਸਿੰਘ ਕਾਹਲੋਂ ਵਲੋਂ ਚੋਣ ਮੀਟਿੰਗ

ਅਜੀਤ ਡੈਸਕ 24-05-2026
ਫਤਹਿਗੜ੍ਹ ਚੂੜੀਆਂ, 23 ਮਈ (ਐਮ.ਐਸ. ਫੁੱਲ)-26 ਮਈ ਨੂੰ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਲਈ ਵਾਰਡ ਨੰਬਰ 1 ਤੋਂ ਭਾਜਪਾ ਦੀ ਟਿਕਟ 'ਤੇ ਚੋਣ ਲੜ ਰਹੇ ਮਨਦੀਪ ਕੌਰ ਰੰਧਾਵਾ ਪਤਨੀ ਬਿਕਰਮਜੀਤ ਸਿੰਘ ਰੰਧਾਵਾ ਨੂੰ ਇਲਾਕਾ ਵਾਸੀਆਂ ਵਲੋਂ ਮਿਲ ਰਹੇ ਅਥਾਹ ਪਿਆਰ ਸਦਕਾ ਉਨ੍ਹਾਂ ਦੀ ਚੋਣ ਮੁਹਿੰਮ ਨੂੰ ਤਕੜਾ ਹੁੰਗਾਰਾ ਮਿਲ ਰਿਹਾ ਹੈ | ਭਾਜਪਾ ਦੇ ਵੱਡੇ ਚਿਹਰੇ ਚੋਣ ਮੁਹਿੰਮ ਚਲਾ ਰਹੇ ਹਨ | ਭਾਜਪਾ ਹਲਕਾ ਇੰਚਾਰਜ ਰਵੀਕਰਨ ਸਿੰਘ ਕਾਹਲੋਂ ਨੇ ਵਾਰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਾਰਟੀ ਹਾਈਕਮਾਂਡ ਵਲੋਂ ਮਨਦੀਪ ਕੌਰ ਪਤਨੀ ਬਿਕਰਮਜੀਤ ਸਿੰਘ ਰੰਧਾਵਾ ਨੂੰ ਪਾਰਟੀ ਪ੍ਰਤੀ ਤੇ ਸ਼ਹਿਰ ਵਾਸੀਆਂ ਲਈ ਕੀਤੀਆਂ ਸੇਵਾਵਾਂ ਨੂੰ ਦੇਖਦੇ ਹੋਏ ਮੈਦਾਨ ਵਿਚ ਉਤਾਰਿਆ ਗਿਆ ਹੈ | ਸ: ਕਾਹਲੋਂ ਨੇ ਕਿਹਾ ਕਿ ਇਹ ਪਰਿਵਾਰ ਸ਼ੁਰੂ ਤੋਂ ਹੀ ਲੋਕਾਂ ਦੀ ਸੇਵਾ ਕਰਦਾ ਆ ਰਿਹਾ ਹੈ | ਮਨਦੀਪ ਕੌਰ ਰੰਧਾਵਾ ਦੇ ਸਹੁਰਾ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਰਹੇ ਬਖਸ਼ੀਸ਼ ਸਿੰਘ ਰੰਧਾਵਾ ਨੇ ਵੀ ਲੰਮਾ ਸਮਾਂ ਅਣਥੱਕ ਨਿਸ਼ਕਾਮ ਸੇਵਾ ਕੀਤੀ | ਉਨ੍ਹਾਂ ਕਿਹਾ ਕਿ ਪਾਰਟੀ ਦੇ ਉਮੀਦਵਾਰ ਮਨਦੀਪ ਕੌਰ ਰੰਧਾਵਾ ਵੱਡੀ ਲੀਡ ਨਾਲ ਜਿੱਤਣਗੇ | ਉਨ੍ਹਾਂ ਵਾਰਡ ਵਾਸੀਆਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਜੋ ਵੀ ਹੋਰ ਉਮੀਦਵਾਰ ਚੋਣਾਂ ਵਿਚ ਖੜ੍ਹੇ ਹੋਏ, ਉਸ ਨਾਲ 'ਭਾਜਪਾ' ਪਾਰਟੀ ਦਾ ਕੋਈ ਲੈਣਾ-ਦੇਣਾ ਨਹੀਂ ਹੈ | ਇਸ ਮੌਕੇ ਗੁਰਅੰਮਿ੍ਤਪਾਲ ਸਿੰਘ ਲਵਲੀ, ਜਗਦੀਪ ਸਿੰਘ ਸੋਨੂੰ ਰੰਧਾਵਾ, ਗੁਰਪਾਲ ਸਿੰਘ ਰੰਧਾਵਾ, ਕਵਲਜੀਤ ਸਿੰਘ ਟੀਟਾ ਹਵੇਲੀਆਂ, ਇੰਦਰਜੀਤ ਸਿੰਘ ਰੰਧਾਵਾ, ਹਰਪਾਲ ਸਿੰਘ ਰੰਧਾਵਾ, ਸਤਨਾਮ ਸਿੰਘ ਸੱਤਾ ਰੰਧਾਵਾ, ਹੈਪੀ ਰੰਧਾਵਾ ਤਾਜ ਪੈਲੇਸ, ਹਰਸ਼ਵੀਰ ਸਿੰਘ ਰੰਧਾਵਾ, ਬਿਕਰਮਜੀਤ ਸਿੰਘ ਰੰਧਾਵਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਚੇਅਰਮੈਨ ਮਾਨਿਕ ਮਹਿਤਾ ਨੇ ਆਪਣੀ ਮਾਂ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ ਅਗਲੀ ਖ਼ਬਰ ਸ੍ਰੀ ਹਰਿਗੋਬਿੰਦਪੁਰ ਨਗਰ ਕੌਂਸਲ ਚੋਣਾਂ ਵਿਚ 'ਆਪ' ਪਾਰਟੀ ਦੀ ਜਿੱਤ ਹੋਵੇਗੀ-ਵਿਧਾਇਕ ਅਮਰਪਾਲ ਸਿੰਘ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।