22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਕਾਹਨੂੰਵਾਨ ਕਿਸਾਨ ਕਤਲ ਕਾਂਡ - 4 ਦਿਨਾਂ ਬਾਅਦ ਵੀ ਮੁੱਖ ਮੁਲਜ਼ਮਾਂ ਨੂੰ ਕਾਬੂ ਕਰਨ ਵਿਚ ਪੁਲਿਸ ਨਾਕਾਮ <br/>

ਅਜੀਤ ਡੈਸਕ 27-05-2026
ਕਾਹਨੂੰਵਾਨ, 26 ਮਈ (ਜਸਪਾਲ ਸਿੰਘ ਸੰਧੂ)-ਸਥਾਨਕ ਕਸਬੇ ਅੰਦਰ ਬੀਤੀ 23 ਮਈ ਨੂੰ ਇਕ ਕਿਸਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ, ਪਰ ਪੁਲਿਸ ਵਲੋਂ ਅਜੇ ਤੱਕ ਮੁਲਜ਼ਮਾਂ ਨੂੰ ਗਿ੍ਫ਼ਤਾਰ ਨਾ ਕੀਤੇ ਜਾਣ ਕਾਰਨ ਪਿੰਡ ਵਾਸੀਆਂ ਤੇ ਕਿਸਾਨ ਜਥੇਬੰਦੀਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਸ ਸਬੰਧੀ ਮਿ੍ਤਕ ਕਿਸਾਨ ਦੇ ਗ੍ਰਹਿ ਵਿਖੇ ਹੋਈ ਇਕੱਤਰਤਾ ਦੌਰਾਨ ਮਾਝਾ ਕਿਸਾਨ ਸੰਘਰਸ਼ ਕਮੇਟੀ ਦੇ ਪ੍ਰਧਾਨ ਰਾਜੂ ਅÏਲਖ, ਅਕਾਲੀ ਆਗੂ ਕੰਵਲਪ੍ਰੀਤ ਸਿੰਘ ਕਾਕੀ, ਸਾਬਕਾ ਸਰਪੰਚ ਠਾਕੁਰ ਆਫ਼ਤਾਬ ਸਿੰਘ ਤੇ ਦਲੇਰ ਸਿੰਘ ਨੇ ਕਿਹਾ ਕਿ ਕਿਸਾਨ ਕੁਲਵਿੰਦਰ ਸਿੰਘ ਦੇ ਕਤਲ ਨੂੰ 4 ਦਿਨ ਬੀਤ ਚੁੱਕੇ ਹਨ, ਪਰ ਪੁਲਿਸ ਪ੍ਰਸ਼ਾਸਨ ਮੁੱਖ ਮੁਲਜ਼ਮਾਂ ਕੁਲਵੰਤ ਸਿੰਘ ਮੋਤੀ ਭਾਟੀਆ ਅਤੇ ਸਤਨਾਮ ਸਿੰਘ ਮੋਨੂੰ ਨੂੰ ਗਿ੍ਫ਼ਤਾਰ ਕਰਨ ਵਿਚ ਬੁਰੀ ਤਰ੍ਹਾਂ ਨਾਕਾਮ ਰਿਹਾ ਹੈ | ਇਸ ਢਿੱਲੀ ਕਾਰਵਾਈ ਕਾਰਨ ਇਲਾਕੇ 'ਚ ਤਣਾਅ ਤੇ ਰੋਸ ਦਾ ਮਾਹੌਲ ਬਣਿਆ ਹੋਇਆ ਹੈ | ਆਗੂਆਂ ਨੇ ਪੁਲਿਸ ਪ੍ਰਸ਼ਾਸਨ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਮੰਗ ਕੀਤੀ ਕਿ ਜੇਕਰ ਕੱਲ੍ਹ 28 ਮਈ ਤੱਕ ਮੁਲਜ਼ਮਾਂ ਨੂੰ ਗਿ੍ਫ਼ਤਾਰ ਨਾ ਕੀਤਾ ਗਿਆ ਤਾਂ ਇਨਸਾਫ਼ ਲਈ ਗਠਿਤ ਐਕਸ਼ਨ ਕਮੇਟੀ ਤਿੱਖਾ ਸੰਘਰਸ਼ ਵਿੱਢਣ ਲਈ ਮਜਬੂਰ ਹੋਵੇਗੀ | ਉਨ੍ਹਾਂ ਐਲਾਨ ਕੀਤਾ ਕਿ ਮੰਗਾਂ ਨਾ ਮੰਨੇ ਜਾਣ ਦੀ ਸੂਰਤ ਵਿਚ ਕਿਸਾਨ ਕੁਲਵਿੰਦਰ ਸਿੰਘ ਦੀ ਮਿ੍ਤਕ ਦੇਹ ਨੂੰ ਬੱਬਰੀ ਬਾਈਪਾਸ 'ਤੇ ਰੱਖ ਕੇ ਅਣਮਿੱਥੇ ਸਮੇਂ ਲਈ ਚੱਕਾ ਜਾਮ ਅਤੇ ਧਰਨਾ ਸ਼ੁਰੂ ਕਰ ਦਿੱਤਾ ਜਾਵੇਗਾ | ਇਸ ਮੌਕੇ ਕਿਸਾਨ ਆਗੂ ਮਨੋਹਰ ਸਿੰਘ, ਸਰਪੰਚ ਸਤਨਾਮ ਸਿੰਘ ਲਵਲੀਵਾਲੇ, ਠੇਕੇਦਾਰ ਗੁਰਨਾਮ ਸਿੰਘ, ਜਸਪਾਲ ਸਿੰਘ, ਚੇਅਰਮੈਨ ਸੁਖਦੇਵ ਸਿੰਘ ਹੈਪੀ, ਅਮਰਦੀਪ ਸਿੰਘ, ਹਰਵਿੰਦਰ ਸਿੰਘ, ਬਲਕਾਰ ਸਿੰਘ, ਅਮਨਪ੍ਰੀਤ ਸਿੰਘ, ਗੁਰਨਾਮ ਸਿੰਘ ਨਵਾਂ ਪਿੰਡ, ਜਸਪਾਲ ਸਿੰਘ ਬਹੂਰੀਆਂ ਸੈਣੀਆਂ, ਜਗਤਾਰ ਸਿੰਘ ਨਾਨੋਵਾਲ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸਰਕਾਰ ਨੇ ਕਿਸਾਨਾਂ 'ਤੇ ਕੀਤੇ ਝੂਠੇ ਪਰਚੇ ਰੱਦ ਨਾ ਕੀਤੇ ਤਾਂ 2027 ਦੀਆਂ ਚੋਣਾਂ ਦੌਰਾਨ ਪਿੰਡਾਂ ਵਿਚ ਨਹੀਂ ਵੜਨ ਦਿਆਂਗ... ਅਗਲੀ ਖ਼ਬਰ ਨਗਰ ਨਿਗਮ ਬਟਾਲਾ ਤੇ ਨਗਰ ਕੌਂਸਲ ਫਤਹਿਗੜ੍ਹ ਚੂੜੀਆਂ, ਸ੍ਰੀ ਹਰਗੋਬਿੰਦਪੁਰ ਤੇ ਧਾਰੀਵਾਲ 'ਚ ਵੋਟਰਾਂ ਨੇ ਦਿਖਾਇਆ ਭਾਰੀ ਉ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।