22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਲੁਕ-ਛਿਪ ਕੇ ਨਸ਼ਾ ਕਰਨ ਵਾਲੇ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 27-05-2026
ਗੁਰਦਾਸਪੁਰ, 26 ਮਈ (ਅਸ਼ੋਕ ਸ਼ਰਮਾ)-ਥਾਣਾ ਪੁਰਾਣਾ ਸ਼ਾਲਾ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਛੇੜੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਇਕ ਨਸ਼ਾ ਤਸਕਰ ਨੰੂ ਕਾਬੂ ਕੀਤਾ ਗਿਆ ਹੈ | ਏ.ਐਸ.ਆਈ ਮਨਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਪੁਲਿਸ ਪਾਰਟੀ ਸਮੇਤ ਦੌਰਾਨੇ ਗਸ਼ਤ ਪੁਰਾਣਾ ਸਾਲਾ ਦਾਣਾ ਮੰਡੀ ਨੇੜੇ ਸ਼ੇਖਰ ਪੁੱਤਰ ਅਸ਼ਵਨੀ ਕੁਮਾਰ ਵਾਸੀ ਅਵਾਂਖਾਂ ਥਾਣਾ ਦੀਨਾਨਗਰ ਜੋ ਲੁੱਕ-ਛਿੱਪ ਕੇ ਨਸ਼ੇ ਦਾ ਸੇਵਨ ਕਰ ਰਿਹਾ ਸੀ, ਨੰੂ ਕਾਬੂ ਕੀਤਾ ਗਿਆ | ਜਿਸ ਪਾਸੋਂ ਇਕ ਸਿਲਵਰ ਪੇਪਰ, ਲਾਈਟਰ ਤੇ 10 ਰੁਪਏ ਦਾ ਨੋਟ ਬਰਾਮਦ ਹੋਇਆ | ਥਾਣਾ ਪੁਰਾਣਾ ਸ਼ਾਲਾ ਪੁਲਿਸ ਨੇ ਸ਼ੇਖਰ ਖ਼ਿਲਾਫ਼ ਐਨ.ਡੀ.ਪੀ.ਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਬੇਅਦਬੀਆਂ ਸੰਬੰਧੀ ਕਾਨੂੰਨ ਲਈ ਬਾਬਾ ਬਕਾਲਾ ਵਿਖੇ ਕਾਨਫਰੰਸ 'ਚ ਵੱਡੇ ਪੱਧਰ 'ਤੇ ਸ਼ਮੂਲੀਅਤ ਕੀਤੀ ਜਾਵੇਗੀ- ਮੈਨੇਜਰ <b... ਅਗਲੀ ਖ਼ਬਰ ਸਰਕਾਰ ਨੇ ਕਿਸਾਨਾਂ 'ਤੇ ਕੀਤੇ ਝੂਠੇ ਪਰਚੇ ਰੱਦ ਨਾ ਕੀਤੇ ਤਾਂ 2027 ਦੀਆਂ ਚੋਣਾਂ ਦੌਰਾਨ ਪਿੰਡਾਂ ਵਿਚ ਨਹੀਂ ਵੜਨ ਦਿਆਂਗ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।