22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਸਰਕਾਰੀ ਦਫ਼ਤਰਾਂ 'ਚ ਮੋਬਾਈਲ ਫੋਨਾਂ ਦੀ ਵਰਤੋਂ ਪਾ ਰਹੀ ਕੰਮਕਾਜ 'ਚ ਵਿਘਨ-ਲੋਕ ਡਾਢੇ ਪ੍ਰੇਸ਼ਾਨ <br/>

ਅਜੀਤ ਡੈਸਕ 27-05-2026
ਗੁਰਦਾਸਪੁਰ, 26 ਮਈ (ਅਸ਼ੋਕ ਸ਼ਰਮਾ)-ਗੁਰਦਾਸਪੁਰ ਜ਼ਿਲ੍ਹੇ 'ਚ ਪੈਂਦੇ ਸਰਕਾਰੀ ਤੇ ਗੈਰ ਸਰਕਾਰੀ ਦਫ਼ਤਰਾਂ 'ਚ ਮੋਬਾਈਲ ਦੀ ਵਰਤੋਂ ਨਾਲ ਕੰਮਕਾਜ ਕਾਫ਼ੀ ਪ੍ਰਭਾਵਿਤ ਹੋ ਰਹੇ ਹਨ | ਮੁਲਾਜ਼ਮ ਲੰਬਾ ਸਮਾਂ ਮੋਬਾਈਲ 'ਤੇ ਗੱਲ ਕਰਨ 'ਚ ਮਸਤ ਰਹਿੰਦੇ ਹਨ ਤੇ ਲੋਕ ਆਪਣੇ ਕੰਮਾਂ ਕਰਵਾਉਣ ਲਈ ਲੰਬਾ ਸਮਾਂ ਉਡੀਕ ਕਰਦੇ ਰਹਿੰਦੇ ਹਨ | ਮੋਬਾਈਲਾਂ ਦੀ ਵਰਤੋਂ ਨਾਲ ਲੋਕਾਂ ਨੂੰ ਬੇਹੱਦ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਸਬੰਧੀ ਗੱਲਬਾਤ ਕਰਦਿਆਂ ਸਮਾਜ ਸੇਵੀ ਆਗੂਆਂ ਨੇ ਦੱਸਿਆ ਕਿ ਸਰਕਾਰੀ ਦਫ਼ਤਰਾਂ 'ਚ ਕੰਮ ਕਰਨ ਵਾਲੇ ਬਾਬੂ ਅਕਸਰ ਹੀ ਮੋਬਾਈਲ ਫੋਨਾਂ 'ਤੇ ਗੱਲਾਂ ਕਰਦੇ ਜਾਂ ਸੋਸ਼ਲ ਮੀਡੀਆ ਚਲਾਉਂਦੇ ਹੋਏ ਨਜ਼ਰ ਆਉਂਦੇ ਹਨ, ਜਿਸ ਨਾਲ ਕੰਮ ਕਰਵਾਉਣ ਲਈ ਦਫ਼ਤਰਾਂ 'ਚ ਆਏ ਲੋਕ ਕਾਫੀ ਸਮਾਂ ਖੜ੍ਹਾ ਰਹਿੰਦੇ ਹਨ, ਜਿਨ੍ਹਾਂ ਨੂੰ ਕਾਫੀ ਪ੍ਰੇਸ਼ਾਨੀ ਪੇਸ਼ ਆਉਂਦੀ ਹੈ | ਖ਼ਾਸ ਕਰਕੇ ਬਜ਼ੁਰਗ ਜੋ ਜ਼ਿਆਦਾ ਸਮਾਂ ਕਿਤੇ ਵੀ ਖੜੇ੍ਹ ਨਹੀਂ ਹੋ ਸਕਦੇ, ਉਨ੍ਹਾਂ ਨੂੰ ਵੀ ਲੰਮਾ ਸਮਾਂ ਖੜੇ ਹੋ ਕੇ ਕੰਮ ਕਰਵਾਉਣ ਦੀ ਉਡੀਕ ਕਰਨੀ ਪੈਂਦੀ ਹੈ | ਉਨ੍ਹਾਂ ਕਿਹਾ ਕਿ ਜਦੋਂ ਅਧਿਕਾਰੀਆਂ ਦਾ ਲੋਕਾਂ ਵਲੋਂ ਵਿਰੋਧ ਕੀਤਾ ਜਾਂਦਾ ਹੈ ਤਾਂ ਉਹ ਅੱਗੋਂ ਲੜਾਈ ਝਗੜੇ 'ਤੇ ਉਤਰ ਆਉਂਦੇ ਹਨ | ਉਨ੍ਹਾਂ ਕਿਹਾ ਕਿ ਕਈ ਵਾਰ ਖਿੜਕੀ ਦੇ ਬਾਹਰ ਲਿਖਿਆ ਹੁੰਦਾ ਹੈ ਕਿ ਮੋਬਾਈਲ ਫੋਨਾਂ ਦੀ ਵਰਤੋਂ ਇਥੇ ਨਾ ਕਰੋ | ਪਰ ਕਾਊਾਟਰ ਦੇ ਅੰਦਰ ਬੈਠੇ ਅਧਿਕਾਰੀ ਸ਼ਰੇਆਮ ਮੋਬਾਈਲ ਚਲਾਉਂਦੇ ਨਜ਼ਰ ਆਉਂਦੇ ਹਨ | ਲੋਕਾਂ ਦਾ ਕਹਿਣਾ ਹੈ ਕਿ ਇਹ ਸਰਕਾਰੀ ਤੇ ਗੈਰ ਸਰਕਾਰੀ ਆਪਣੇ ਚਹੇਤਿਆਂ ਤੇ ਸਿਫ਼ਾਰਸ਼ ਦਾ ਕੰਮ ਪਹਿਲ ਦੇ ਆਧਾਰ 'ਤੇ ਕਰਦੇ ਹਨ | ਜਦੋਂ ਕਿ ਲੰਮਾ ਸਮਾਂ ਲਾਈਨ 'ਚ ਲੱਗੇ ਲੋਕਾਂ ਨੂੰ ਆਪਣੀ ਵਾਰੀ ਦੀ ਉਡੀਕ ਕਰਨ ਨਾਲ ਪ੍ਰੇਸ਼ਾਨੀ 'ਚੋਂ ਗੁਜ਼ਰਨਾ ਪੈਂਦਾ ਹੈ | ਉਨ੍ਹਾਂ ਕਿਹਾ ਕਿ ਮੋਬਾਈਲਾਂ ਦੀ ਵਰਤੋਂ ਕਰਨ ਵਾਲਿਆਂ ਨੂੰ ਕਿਸੇ ਵੀ ਉੱਚ ਅਧਿਕਾਰੀ ਵਲੋਂ ਵਰਜਿਆ ਨਹੀਂ ਜਾਂਦਾ | ਜਿਸ ਕਰਕੇ ਇਨ੍ਹਾਂ ਨੂੰ ਕਿਸੇ ਦਾ ਡਰ ਨਹੀਂ ਹੈ | ਉਨ੍ਹਾਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਪਾਸੋਂ ਮੰਗ ਕੀਤੀ ਕਿ ਸਰਕਾਰੀ ਤੇ ਗੈਰ ਸਰਕਾਰੀ ਦਫ਼ਤਰਾਂ 'ਚ ਮੋਬਾਈਲਾਂ ਦੀ ਵਰਤੋਂ ਬੰਦ ਕਰਨ ਲਈ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਜਾਣ ਤਾਂ ਦੂਰ-ਦੁਰਾਡੇ ਥਾਵਾਂ ਤੋਂ ਕੰਮ ਕਰਵਾਉਣ ਲਈ ਆਉਂਦੇ ਲੋਕਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ |

ਪਿਛਲੀ ਖ਼ਬਰ ਐਕਸੀਅਨ ਮੰਡੀ ਬੋਰਡ ਨੰੂ ਮਿਲਣ ਸੰਬੰਧੀ ਗਰਾਮ ਸੁਧਾਰ ਸਭਾ ਦੀ ਮੀਟਿੰਗ ਅਗਲੀ ਖ਼ਬਰ ਸਾਫ਼-ਸੁਥਰਾ ਪਾਣੀ ਮੁਹੱਈਆ ਕਰਵਾਉਣ ਲਈ ਪਿੰਡ ਬੱਦੋਵਾਲ ਦੀ ਪੰਚਾਇਤ ਵਲੋਂ ਵੱਡਾ ਨਲਕਾ ਲਵਾਉਣ ਦੀ ਸ਼ੁਰੂਆਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।