22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਸੇਂਟ ਕਬੀਰ ਪਬਲਿਕ ਸੀਨੀ.ਸੈਕੰ ਸਕੂਲ ਬਖਤਪੁਰ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਤੇ ਰੋਕਥਾਮ ਭਾਸ਼ਨ ਕਰਵਾਇਆ

ਅਜੀਤ ਡੈਸਕ 27-05-2026
ਗੁਰਦਾਸਪੁਰ, 26 ਮਈ (ਚੱਕਰਾਜਾ)-ਨੌਜਵਾਨਾਂ 'ਚ ਨਸ਼ੇ ਦੀ ਦੁਰਵਰਤੋਂ ਦੀ ਵੱਧ ਰਹੀ ਚਿੰਤਾ ਨੂੰ ਦੂਰ ਕਰਨ ਲਈ ਰੈੱਡ ਕਰਾਸ ਨਸ਼ਾ ਛੁਡਾਊ ਕੇਂਦਰ ਵਲੋਂ ਸਕੱਤਰ ਇੰਡੀਅਨ ਰੈੱਡ ਕਰਾਸ ਸੁਸਾਇਟੀ ਸ਼ਿਵ ਦੁਲਾਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਸੇਂਟ ਕਬੀਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਖਤਪੁਰ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਤੇ ਰੋਕਥਾਮ ਭਾਸ਼ਣ ਕਰਵਾਇਆ ਗਿਆ | ਇਸ ਪਹਿਲਕਦਮੀ ਦਾ ਉਦੇਸ਼ ਵਿਦਿਆਰਥੀਆਂ ਨੂੰ ਨਸ਼ੇ ਦੀ ਦੁਰਵਰਤੋਂ ਦੇ ਦੁਰਪ੍ਰਭਾਵਾਂ ਬਾਰੇ ਜਾਗਰੂਕ ਕਰਨਾ ਸੀ | ਪ੍ਰੋਗਰਾਮ ਦੀ ਅਗਵਾਈ ਪਿ੍ੰਸੀਪਲ ਐਸ.ਬੀ ਨਾਇਰ, ਪ੍ਰਬੰਧਨ ਕਮੇਟੀ ਦੇ ਮੈਂਬਰਾਂ ਨੇ ਕੀਤੀ | ਸਮਾਗਮ ਨੂੰ ਸੰਬੋਧਨ ਕਰਦੇ ਹੋਏ ਰਘਬੀਰ ਸਿੰਘ, ਕੋਮਲਪ੍ਰੀਤ ਕੌਰ ਅਤੇ ਆਭਾ ਸ਼ਰਮਾ ਦੀ ਟੀਮ ਨੇ ਨਸ਼ੇ ਦੀ ਲਤ ਦੇ ਕਾਰਨਾਂ ਅਤੇ ਪ੍ਰਭਾਵਾਂ ਨੂੰ ਉਜਾਗਰ ਕਰਦੇ ਹੋਏ ਸੰਖੇਪ ਪ੍ਰਭਾਵਸ਼ਾਲੀ ਭਾਸ਼ਣ ਦਿੱਤਾ | ਉਨ੍ਹਾਂ ਨੇ ਨਸ਼ੇ ਦੀ ਦੁਰਵਰਤੋਂ ਦੇ ਲੱਛਣਾਂ ਅਤੇ ਸ਼ੁਰੂਆਤੀ ਦਖ਼ਲ-ਅੰਦਾਜ਼ੀ ਅਤੇ ਸਹਾਇਤਾ ਪ੍ਰਣਾਲੀਆਂ ਦੀ ਮਹੱਤਤਾ 'ਤੇ ਜ਼ੋਰ ਦਿੱਤਾ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਕਿ ਉਹ ਆਪਣੀ ਜ਼ਿੰਦਗੀ ਵਿਚ ਕਦੇ ਨਸ਼ੇ ਦੀ ਵਰਤੋਂ ਨਾ ਕਰਨ, ਕਿਉਂਕਿ ਜਿੰਨਾ ਜ਼ਿਆਦਾ ਤੁਸੀਂ ਨਸ਼ਿਆਂ ਦੀ ਵਰਤੋਂ ਕਰੋਗੇ, ਉਨ੍ਹਾਂ ਹੀ ਘੱਟ ਤੁਸੀਂ ਜੀਵੋਗੇ | ਸਕੂਲ ਪ੍ਰਬੰਧਨ ਨੇ ਕੇਂਦਰ ਦੇ ਇਸ ਕਦਮ ਦੀ ਸ਼ਲਾਘਾ ਕੀਤੀ | ਵਿਦਿਆਰਥੀਆਂ ਨੇ ਆਪਣੇ ਜੀਵਨ 'ਚ ਨਸ਼ੇ ਨੂੰ ਨਾ ਛੂਹਣ ਅਤੇ ਐਨ.ਐਮ.ਬੀ.ਏ ਦੇ ਰਾਜਦੂਤ ਬਣਨ ਦੀ ਸਹੁੰ ਚੁੱਕੀ |
ਪਿਛਲੀ ਖ਼ਬਰ ਸਰਕਾਰੀ ਦਫ਼ਤਰਾਂ 'ਚ ਮੋਬਾਈਲ ਫੋਨਾਂ ਦੀ ਵਰਤੋਂ ਪਾ ਰਹੀ ਕੰਮਕਾਜ 'ਚ ਵਿਘਨ-ਲੋਕ ਡਾਢੇ ਪ੍ਰੇਸ਼ਾਨ <br/> ਅਗਲੀ ਖ਼ਬਰ ਤੀਸਰੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸਾਲਾਨਾ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।