17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਐੱਸ.ਐੱਲ. ਬਾਵਾ ਕਾਲਜ ਵਿਖੇ ਚੋਣ ਆਬਜ਼ਰਵਰ ਦਾ ਸਨਮਾਨ <br/>

ਅਜੀਤ ਡੈਸਕ 28-05-2026
ਬਟਾਲਾ, 27 ਮਈ (ਸਤਿੰਦਰ ਸਿੰਘ)-ਚੋਣ ਆਬਜ਼ਰਵਰ ਗੁਰਦਾਸਪੁਰ ਸ਼੍ਰੀ ਰਾਕੇਸ਼ ਕੁਮਾਰ ਪੋਪਲੀ-ਵਧੀਕ ਮੁੱਖ ਪ੍ਰਸ਼ਾਸਕ ਪੁੱਡਾ ਨੇ ਸਥਾਨਕ ਐੱਸ.ਐੱਲ. ਬਾਵਾ ਡੀ.ਏ.ਵੀ. ਕਾਲਜ ਬਟਾਲਾ ਦਾ ਵਿਸ਼ੇਸ਼ ਦੌਰਾ ਕੀਤਾ ਤੇ ਪਿ੍ੰਸੀਪਲ ਡਾ. ਵਰਿੰਦਰ ਭਾਟੀਆ (ਸਾਬਕਾ ਉਪ ਚੇਅਰਮੈਨ, ਪੰਜਾਬ ਸਕੂਲ ਸਿੱਖਿਆ ਬੋਰਡ) ਨਾਲ ਮੁਲਾਕਾਤ ਕੀਤੀ | ਇਸ ਮੌਕੇ ਪਿ੍ੰਸੀਪਲ ਡਾ. ਵਰਿੰਦਰ ਭਾਟੀਆ ਨੇ ਸਭ ਤੋਂ ਪਹਿਲਾਂ ਡੀ.ਏ.ਵੀ. ਪਰੰਪਰਾ ਅਨੁਸਾਰ ਸ਼੍ਰੀ ਰਾਕੇਸ਼ ਪੋਪਲੀ ਦਾ ਸਨਮਾਨ ਕੀਤਾ | ਪਿ੍ੰਸੀਪਲ ਡਾ. ਵਰਿੰਦਰ ਭਾਟੀਆ ਨੇ ਅੱਗੇ ਦੱਸਿਆ ਕਿ ਸ਼੍ਰੀ ਰਾਕੇਸ਼ ਪੋਪਲੀ ਨੇ ਡੀ.ਏ.ਵੀ. ਕਾਲਜ ਵਿਖੇ ਭੌਤਿਕ ਵਿਗਿਆਨ ਪ੍ਰੋਫੈਸਰ ਵਜੋਂ ਸੇਵਾ ਨਿਭਾਈ ਤੇ ਵਰਤਮਾਨ ਵਿਚ ਇਕ ਸਮਰੱਥ ਪ੍ਰਸ਼ਾਸਕ ਵਜੋਂ ਪੰਜਾਬ 'ਚ ਵੱਖ-ਵੱਖ ਪ੍ਰਸ਼ਾਸਕੀ ਕਾਰਜਾਂ ਵਿਚ ਅਨਮੋਲ ਯੋਗਦਾਨ ਪਾ ਰਹੇ ਹਨ | ਇਸ ਮੌਕੇ ਸ਼੍ਰੀ ਰਾਕੇਸ਼ ਕੁਮਾਰ ਪੋਪਲੀ ਨੇ ਪਿ੍ੰਸੀਪਲ ਡਾ. ਵਰਿੰਦਰ ਭਾਟੀਆ ਦੀ ਅਗਵਾਈ ਹੇਠ ਕਾਲਜ ਵਲੋਂ ਕੀਤੀ ਜਾ ਰਹੀ ਤਰੱਕੀ ਤੇ ਪ੍ਰਾਪਤ ਕੀਤੀਆਂ ਜਾ ਰਹੀਆਂ ਅਕਾਦਮਿਕ ਤੇ ਸੱਭਿਆਚਾਰਕ ਪ੍ਰਾਪਤੀਆਂ ਦੀ ਬਹੁਤ ਪ੍ਰਸ਼ੰਸਾ ਕੀਤੀ | ਇਸ ਮੌਕੇ ਪ੍ਰੋ. ਸੁਮਨਪ੍ਰੀਤ ਕੌਰ, ਡਾ. ਗੁਰਵੰਤ ਸਿੰਘ ਅਤੇ ਡਾ. ਸਰੋਜ ਬਾਲਾ ਮੌਜੂਦ ਸਨ |

ਪਿਛਲੀ ਖ਼ਬਰ ਜਥੇਦਾਰ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਦੇ ਵਿਰੁੱਧ ਸਾਰਾ ਸਰਕਾਰੀਤੰਤਰ ਇਕੱਠਾ ਹੋਇਆ-ਬਾਜਵਾ <br/> ਅਗਲੀ ਖ਼ਬਰ ਲੋਕ ਸੇਵਾ ਦਲ ਵਲੋਂ ਲੜਕੀ ਦੇ ਵਿਆਹ ਲਈ ਕੀਤੀ ਆਰਥਿਕ ਮਦਦ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।