20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਹੈਰੋਇਨ ਸਮੇਤ ਦੋਸ਼ੀ ਗਿ੍ਫ਼ਤਾਰ

ਅਜੀਤ ਡੈਸਕ 30-05-2026
ਤਿੱਬੜ, 29 ਮਈ (ਸੋਹਨ ਮਲਿਕ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਥਾਣਾ ਤਿੱਬੜ ਦੀ ਪੁਲਿਸ ਵਲੋਂ 6 ਗਰਾਮ ਹੈਰੋਇਨ ਸਮੇਤ ਦੋਸ਼ੀ ਨੰੂ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ.ਐੱਸ.ਆਈ ਜਸਵਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਟੀਮ ਸਮੇਤ ਗਸ਼ਤ ਕਰ ਰਹੇ ਸੀ ਕਿ ਬੱਬੇਹਾਲੀ ਨੇੜੇ ਨਹਿਰ ਦੇ ਪੁਲ ਤੋਂ ਦੋਸ਼ੀ ਦੀਪਕ ਉਰਫ਼ ਤੋਤਾ ਪੁੱਤਰ ਬੋਧ ਰਾਜ ਵਾਸੀ ਪਨਿਆੜ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰਕੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ ਮੋਮੀ ਲਿਫ਼ਾਫ਼ੇ ਵਿਚੋਂ 6 ਗ੍ਰਾਮ ਹੈਰੋਇਨ ਬਰਾਮਦ ਹੋਈ | ਜਿਸ 'ਤੇ ਦੋਸ਼ੀ ਦੀਪਕ ਖ਼ਿਲਾਫ਼ ਥਾਣਾ ਤਿੱਬੜ ਵਿਖੇ ਮਾਮਲਾ ਦਰਜ ਕੀਤਾ ਗਿਆ |
ਪਿਛਲੀ ਖ਼ਬਰ ਗੁਰਦਾਸਪੁਰ ਦੇ ਬੇਟ ਖੇਤਰ ਅੰਦਰ ਜਨਗਣਨਾ ਦਾ ਕੰਮ ਜ਼ੋਰਾਂ 'ਤੇ-ਏ.ਡੀ.ਸੀ ਢਿੱਲੋਂ ਅਗਲੀ ਖ਼ਬਰ ਸੜਕ ਹਾਦਸੇ 'ਚ ਅਣਪਛਾਤੇ ਵਿਅਕਤੀ ਦੀ ਮੌਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।