20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ 'ਚ ਮਿਸ਼ਨ 2027 ਸਫ਼ਲ ਹੋਵੇਗਾ : ਹਲਕਾ ਇੰਚਾਰਜ਼ ਕਾਹਲੋਂ <br/>

ਅਜੀਤ ਡੈਸਕ 30-05-2026
ਕਲਾਨੌਰ, 29 ਮਈ (ਪੁਰੇਵਾਲ)-ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ 'ਚ ਜ਼ਮੀਨੀ ਪੱਧਰ 'ਤੇ ਆਪਣੀ ਮਜ਼ਬੂਤੀ ਲਈ ਪੈਰਵਾਈ ਦੀ ਆਰੰਭਤਾ ਕਰਦਿਆਂ ਹੋਇਆਂ ਪੰਜਾਬ ਦੀ ਕਮਾਨ ਸੂਝਵਾਨ, ਨਿੱਘਰ ਸੋਚ ਦੇ ਮਾਲਕ ਤੇ ਸਿਆਸੀ ਰਣਨੀਤੀਕਾਰ ਸ: ਕੇਵਲ ਸਿੰਘ ਢਿੱਲੋਂ ਹੱਥ ਸੌਂਪੀ ਗਈ ਹੈ | ਜੋ ਅਗਾਮੀਂ 2027 ਦੀਆਂ ਵਿਧਾਨ ਸਭਾਂ ਦੀਆਂ ਚੋਣਾਂ 'ਚ ਭਾਜਪਾ ਦੀ ਪੰਜਾਬ 'ਚ ਸਫ਼ਲਤਾ ਲਈ ਸਹਾਈ ਹੋਵੇਗੀ | ਇਸ ਸਬੰਧੀ ਗੱਲਬਾਤ ਕਰਦਿਆਂ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਭਾਰਤੀ ਜਨਤਾ ਪਾਰਟੀ ਦੇ ਇੰਚਾਰਜ ਕੁਲਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਨਵੀਆਂ ਨਿਯੁਕਤੀਆਂ ਪਾਰਟੀ ਹਾਈਕਮਾਂਡ ਵਲੋਂ ਭਵਿੱਖ ਦੇ ਮੱਦੇਨਜ਼ਰ ਪਾਰਟੀ ਦੇ ਹਿੱਤ ਲਈ ਕੀਤੀਆਂ ਜਾਂਦੀਆਂ ਹਨ | ਹਲਕਾ ਇੰਚਾਰਜ਼ ਕੁਲਦੀਪ ਸਿੰਘ ਕਾਹਲੋਂ ਨੇ ਨਵ-ਨਿਯੁਕਤ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪ੍ਰਧਾਨ ਢਿੱਲੋਂ ਦੀ ਅਗਵਾਈ 'ਚ ਹਲਕਾ ਡੇਰਾ ਬਾਬਾ ਨਾਨਕ 'ਚ ਭਾਜਪਾ ਦੀ ਮਜ਼ਬੂਤੀ ਲਈ ਮੁਹਿੰਮ ਵਿੱਢੀ ਜਾਵੇਗੀ | ਉਨ੍ਹਾਂ ਕਿਹਾ ਕਿ ਸ: ਢਿੱਲੋਂ ਦੀ ਨਿਯੁਕਤੀ ਹੋਣ 'ਤੇ ਪੰਜਾਬ ਸਮੇਤ ਹਲਕਾ ਡੇਰਾ ਬਾਬਾ ਨਾਨਕ ਦੇ ਭਾਜਪਾ ਵਰਕਰਾਂ 'ਚ ਖੁਸ਼ੀ ਪਾਈ ਜਾ ਰਹੀ ਹੈ |

ਪਿਛਲੀ ਖ਼ਬਰ ਜੀ.ਜੀ.ਬੀ. ਰਾਇਲ ਇੰਟਰਨੈਸ਼ਨਲ ਸਕੂਲ ਢਿੱਲਵਾਂ 'ਚ ਲਾਲ ਦਿਵਸ ਮਨਾਇਆ <br/> ਅਗਲੀ ਖ਼ਬਰ ਸ੍ਰੀ ਹੇਮਕੁੰਟ ਸਾਹਿਬ ਵਿਖੇ ਦਸਤਾਰ ਸਜਾਉਣ ਦਾ ਕੈਂਪ ਤੇ ਦਸਤਾਰਾਂ ਦਾ ਲੰਗਰ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।