19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਨਗਰ ਕੌਂਸਲ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ

ਅਜੀਤ ਡੈਸਕ 30-05-2026
ਦੀਨਾਨਗਰ, 29 ਮਈ (ਸ਼ਾਮ ਸਿੰਘ ਘੁੰਮਣ)-ਜ਼ਿਲ੍ਹਾ ਗੁਰਦਾਸਪੁਰ ਦੀਆਂ ਤਿੰਨ ਨਗਰ ਕੌਂਸਲਾਂ ਦੀਨਾਨਗਰ, ਗੁਰਦਾਸਪੁਰ ਅਤੇ ਕਾਦੀਆਂ ਦੀਆਂ 13 ਜੂਨ ਨੂੰ ਹੋਣ ਵਾਲੀਆਂ ਚੋਣਾਂ ਲਈ ਨਾਮਜ਼ਦਗੀਆਂ ਦਾਖ਼ਲ ਕਰਨ ਦਾ ਕੰਮ ਅੱਜ 30 ਮਈ ਤੋਂ ਸ਼ੁਰੂ ਹੋ ਕੇ 3 ਜੂਨ ਤੱਕ ਚੱਲੇਗਾ, ਜਿੱਥੇ ਚੋਣਾਂ ਲੜਨ ਦੇ ਚਾਹਵਾਨ ਉਮੀਦਵਾਰ ਸਬੰਧਿਤ ਹਲਕਿਆਂ ਦੇ ਰਿਟਰਨਿੰਗ ਅਫਸਰ ਦਫ਼ਤਰ ਵਿਖੇ ਆਪਣੀਆਂ ਨਾਮਜ਼ਦਗੀਆਂ ਦਾਖ਼ਲ ਕਰਵਾ ਸਕਣਗੇ | ਰਿਟਰਨਿੰਗ ਅਫ਼ਸਰ ਕਮ ਐਸ.ਡੀ.ਐਮ ਦੀਨਾਨਗਰ ਰਵਿੰਦਰ ਸਿੰਘ ਨੇ ਦੱਸਿਆ ਕਿ ਨਗਰ ਕੌਂਸਲ ਦੀਆਂ ਚੋਣਾਂ ਲੜਨ ਦੇ ਚਾਹਵਾਨ ਉਮੀਦਵਾਰਾਂ ਵਲੋਂ ਨਾਮਜ਼ਦਗੀਆਂ 30 ਮਈ ਤੋਂ 3 ਜੂਨ ਤੱਕ ਐਤਵਾਰ ਨੂੰ ਛੱਡ ਕੇ ਬਾਕੀ ਸਾਰੇ ਦਿਨਾਂ ਦੌਰਾਨ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਰਿਟਰਨਿੰਗ ਅਫਸਰ ਕੋਲ ਜਮਾ ਕਰਵਾਈਆਂ ਜਾ ਸਕਣਗੀਆਂ | ਉਨ੍ਹਾਂ ਦੱਸਿਆ ਕਿ 4 ਜੂਨ ਨੂੰ ਨਾਮਜ਼ਦਗੀਆਂ ਦੀ ਜਾਂਚ ਪੜਤਾਲ ਹੋਵੇਗੀ ਤੇ 5 ਜੂਨ ਨੂੰ ਦੁਪਹਿਰ 3 ਵਜੇ ਤੱਕ ਨਾਮਜ਼ਦਗੀਆਂ ਵਾਪਸ ਲਈਆਂ ਜਾ ਸਕਣਗੀਆਂ ਤੇ ਉਸ ਮਗਰੋਂ ਦਰੁਸਤ ਪਾਈਆਂ ਨਾਮਜ਼ਦਗੀਆਂ ਵਾਲੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕਰ ਦਿੱਤੇ ਜਾਣਗੇ | ਐਸ.ਡੀ.ਐਮ ਰਵਿੰਦਰ ਸਿੰਘ ਨੇ ਦੱਸਿਆ ਕਿ 13 ਜੂਨ ਨੂੰ ਹੋਣ ਵਾਲੀਆਂ ਚੋਣਾਂ ਲਈ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਕਰਵਾਉਣ ਲਈ ਸਾਰੇ ਲੋੜੀਂਦੇ ਪ੍ਰਬੰਧ ਕਰ ਲਏ ਗਏ ਹਨ |
ਪਿਛਲੀ ਖ਼ਬਰ ਵਿਕਾਸ ਕਾਰਜਾਂ ਨੂੰ ਲੈ ਕੇ ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ ਵਿਖੇ ਬੀ.ਡੀ.ਪੀ.ਓ. ਵਲੋਂ ਮੀਟਿੰਗ <br/> ਅਗਲੀ ਖ਼ਬਰ ਚਾਵਾ ਨੰਗਲ ਦੀ ਜ਼ਮੀਨ ਨੰੂ ਜਾਂਦਾ 4 ਕਰਮਾ ਰਸਤਾ ਕਿਸਾਨਾਂ ਵਲੋਂ ਖੇਤਾਂ 'ਚ ਮਿਲਾਉਣ ਨਾਲ ਛੋਟੇ ਜਿੰਮੀਦਾਰ ਪ੍ਰੇਸ਼ਾਨ <...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।