03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਪਿੰਡ ਵਰਸਾਲਚੱਕ ਦੀ ਸਰਪੰਚ ਦੇ ਪਤੀ ਦੀ ਕੁੱਟਮਾਰ

ਅਜੀਤ ਡੈਸਕ 31-05-2026
ਸ੍ਰੀ ਹਰਿਗੋਬਿੰਦਪੁਰ, 30 ਮਈ (ਕੰਵਲਜੀਤ ਸਿੰਘ ਚੀਮਾ)-ਵਿਧਾਨ ਸਭਾ ਹਲਕਾ ਸ੍ਰੀ ਹਰਿਗੋਬਿੰਦਪੁਰ ਨਜ਼ਦੀਕ ਪਿੰਡ ਵਰਸਾਲਚੱਕ ਤੋਂ ਆਮ ਆਦਮੀ ਪਾਰਟੀ ਦੀ ਮੌਜ਼ੂਦਾ ਸਰਪੰਚ ਪਰਮਜੀਤ ਕੌਰ ਦੇ ਪਤੀ ਹਰਜੀਤ ਸਿੰਘ ਦੀ ਪਿੰਡ ਦੇ ਵਿਅਕਤੀਆਂ ਵਲੋਂ ਕੁੱਟਮਾਰ ਕਰ ਕੇ ਉਨ੍ਹਾਂ ਨੂੰ ਸੱਟਾਂ ਲਗਾਉਣ ਦੀ ਖ਼ਬਰ ਹੈ | ਇਸ ਬਾਰੇ ਜਾਣਕਾਰੀ ਦਿੰਦੇ ਦੇ ਸਰਪੰਚ ਪਰਮਜੀਤ ਕੌਰ ਦੇ ਪਤੀ ਹਰਜੀਤ ਸਿੰਘ ਨੇ ਕਿਹਾ ਕਿ ਪਿੰਡ ਵਰਸਾਲਚੱਕ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਸੁੰਦਰ ਗ੍ਰਾਮ ਯੋਜਨਾਂ ਵਿਚ ਆਇਆ ਹੈ | ਪਿੰਡ ਵਿਚ ਪਾਣੀ ਦੀ ਨਿਕਾਸੀ ਲਈ ਜ਼ਮੀਨਦੋਜ਼ ਪਾਇਪ ਲਾਇਨ ਪਾਉਣ ਦਾ ਕੰਮ ਚੱਲ ਰਿਹਾ ਹੈ ਅਤੇ ਜੇ.ਈ. ਵਲੋ ਪੋਰੇ ਪਾਉਣ ਲਈ ਮਿਣਤੀ ਕੀਤੀ ਗਈ ਸੀ | ਹਰਜੀਤ ਸਿੰਘ ਨੇ ਕਿਹਾ ਕਿ ਮੈਂ ਅਤੇ ਮੇਰਾ ਭਰਾ ਗੁਰਪ੍ਰੀਤ ਸਿੰਘ ਪਿੰਡ ਵਿਚ ਚੱਲ ਰਹੇ ਵਿਕਾਸ ਕਾਰਜਾਂ ਦਾ ਮੌਕਾ ਵੇਖਣ ਲਈ ਗਏ ਸੀ ਅਤੇ ਉੱੱਥੇ ਪਿੰਡ ਦੇ ਹੀ 4-5 ਵਿਅਕਤੀਆਂ ਨੇ ਆ ਕੇ ਕਿਹਾ ਕਿ ਸਰਪੰਚ ਪਿੰਡ ਦੀਆਂ ਗਲੀਆਂ ਪੁੱਟੀ ਫਿਰਦਾ ਹੈ ਅਤੇ ਉਨ੍ਹਾਂ ਨੇ ਮੇਰੇ ਉੱਪਰ ਲੋਹੇ ਦੀਆਂ ਰਾਡਾਂ ਤੇ ਦਾਤਰਾਂ ਨਾਲ ਜਾਨਲੇਵਾ ਹਮਲਾ ਕਰ ਦਿੱਤਾ, ਜਿਸ ਕਾਰਨ ਉਸ ਦੇ ਗੁੱਟ ਅਤੇ ਲੱਤ 'ਤੇ ਗੰਭੀਰ ਸੱਟਾਂ ਲੱਗੀਆਂ ਹਨ | ਹਰਜੀਤ ਸਿੰਘ ਨੂੰ ਸਰਕਾਰੀ ਹਸਪਤਾਲ ਬਟਾਲਾ ਵਿਖੇ ਦਾਖ਼ਲ ਕਰਵਾਇਆ ਉਪਰੰਤ ਬਟਾਲਾ ਦੇ ਇਕ ਨਿੱਜੀ ਹਸਪਤਾਲ ਵਿਚ ਹਰਜੀਤ ਸਿੰਘ ਜ਼ੇਰੇ ਇਲਾਜ਼ ਹੈ | ਹਰਜੀਤ ਸਿੰਘ ਨੇ ਪੁਲਿਸ ਪ੍ਰਸ਼ਾਸਨ ਕੋਲੋਂ ਪਿੰਡ ਦੇ ਦੋਸ਼ੀ ਵਿਅਕਤੀਆਂ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ |
ਪਿਛਲੀ ਖ਼ਬਰ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਦੀ ਕਲਮ ਛੋੜ ਹੜਤਾਲ ਜਾਰੀ-ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ <br/> ਅਗਲੀ ਖ਼ਬਰ ਭਾਰਤ ਸਕਾਊਟਿੰਗ ਵਲੋਂ ਝੁਨੀਰ ਸਕੂਲ 'ਚ ਤਿ੍ਤੀਆ ਸੌਪਾਨ ਕੈਂਪ ਸਮਾਪਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।