04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਡੀ.ਜੀ.ਪੀ. ਗੌਰਵ ਯਾਦਵ ਵਲੋਂ ਪਿੰਡ ਘਣੀਏ ਕੇ ਬਾਂਗਰ 'ਚ ਸ਼ਹੀਦ ਏ.ਐਸ.ਆਈ. ਜੋਗਾ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ <br/>

ਅਜੀਤ ਡੈਸਕ 31-05-2026
ਬਟਾਲਾ, 30 ਮਈ (ਸਤਿੰਦਰ ਸਿੰਘ)- ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਅੱਜ ਸ਼ਹੀਦ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਜੋਗਾ ਸਿੰਘ ਦੇ ਘਰ ਪਿੰਡ ਘਣੀਏ ਕੇ ਬਾਂਗਰ (ਬਟਾਲਾ) ਵਿਖੇ ਜਾ ਕੇ ਬਹਾਦਰ ਮੁਲਾਜ਼ਮ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ | ਉਨ੍ਹਾਂ ਕਿਹਾ ਕਿ ਏ.ਐਸ.ਆਈ. ਜੋਗਾ ਸਿੰਘ ਨੇ ਆਪਣੀ ਹਿੰਮਤ, ਸਮਰਪਣ ਅਤੇ ਨਿਰਸਵਾਰਥ ਸੇਵਾ ਰਾਹੀਂ ਪੰਜਾਬ ਪੁਲਿਸ ਦੀਆਂ ਸਰਬਉੱਚ ਪਰੰਪਰਾਵਾਂ ਨੂੰ ਕਾਇਮ ਰੱਖਦਿਆਂ ਡਿਊਟੀ ਦੌਰਾਨ ਮਹਾਨ ਕੁਰਬਾਨੀ ਦਿੱਤੀ | ਉਨ੍ਹਾਂ ਦੀ ਕੁਰਬਾਨੀ ਨੂੰ ਹਮੇਸ਼ਾ ਮਾਣ ਤੇ ਸਨਮਾਨ ਨਾਲ ਯਾਦ ਕੀਤਾ ਜਾਵੇਗਾ | ਏ.ਐਸ.ਆਈ. ਜੋਗਾ ਸਿੰਘ (54), ਜੋ ਕਿ 1989 ਵਿਚ ਪੰਜਾਬ ਪੁਲਿਸ ਵਿਚ ਕਾਂਸਟੇਬਲ ਵਜੋਂ ਭਰਤੀ ਹੋਏ ਸਨ ਤੇ ਮੌਜੂਦਾ ਸਮੇਂ ਵਿਚ ਅੰਮਿ੍ਤਸਰ ਕਮਿਸ਼ਨਰੇਟ ਪੁਲਿਸ ਦੇ ਟਰੈਫਿਕ ਸਟਾਫ਼ ਵਿਚ ਤਾਇਨਾਤ ਸਨ, ਨੇ ਬੀਤੀ 24 ਮਈ ਨੂੰ ਡਿਊਟੀ ਦੌਰਾਨ ਆਪਣੀ ਜਾਨ ਗੁਆ ਦਿੱਤੀ ਸੀ | ਉਹ ਆਪਣੇ ਪਿੱਛੇ ਮਾਂ, ਪਤਨੀ, ਪੁੱਤਰ ਤੇ ਧੀ ਛੱਡ ਗਏ ਹਨ | ਡੀ.ਜੀ.ਪੀ. ਸ੍ਰੀ ਗੌਰਵ ਯਾਦਵ ਨੇ ਸ਼ਹੀਦ ਜੋਗਾ ਸਿੰਘ ਦੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਪੁਲਿਸ
ਇਸ ਔਖੀ ਘੜੀ ਵਿਚ ਉਨ੍ਹਾਂ ਦੇ ਨਾਲ ਖੜ੍ਹੀ ਹੈ ਤੇ ਉਨ੍ਹਾਂ ਨੂੰ ਹਰ ਸੰਭਵ ਸਹਿਯੋਗ ਦੇਵੇਗੀ | ਉਨ੍ਹਾਂ ਕਿਹਾ ਕਿ ਇਸ ਘਿਨਾਉਣੇ ਅਪਰਾਧ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਨਿਆਂ ਦੇ ਕਟਹਿਰੇ ਵਿਚ ਲਿਆਂਦਾ ਜਾਵੇਗਾ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਏ.ਐਸ.ਆਈ. ਜੋਗਾ ਸਿੰਘ ਦੇ ਪਰਿਵਾਰ ਦੀ ਸਹਾਇਤਾ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਸਹਾਇਤਾ ਅਤੇ ਭਲਾਈ ਲਾਭ ਪ੍ਰਦਾਨ ਕਰੇਗੀ |

ਪਿਛਲੀ ਖ਼ਬਰ ਕੇਵਲ ਸਿੰਘ ਢਿੱਲੋਂ ਦੇ ਪੰਜਾਬ ਪ੍ਰਧਾਨ ਬਣਨ ਨਾਲ ਭਾਜਪਾ ਸੂਬੇ ਵਿਚ ਹੋਰ ਮਜ਼ਬੂਤ ਹੋਵੇਗੀ- ਬੁੱਟਰ <br/> ਅਗਲੀ ਖ਼ਬਰ ਪਿੰਡ ਸਲਾਹਪੁਰ ਵਿਚ 3 ਰੋਜ਼ਾ ਗੁਰਮਤਿ ਸਮਾਗਮ 1 ਜੂਨ ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।