04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਪੰਜਾਬ ਦੀਆਂ ਹੱਕੀ ਮੰਗਾਂ ਲਈ ਸਾਰੇ ਜ਼ਿਲਿ੍ਹਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਦਿੱਤੇ ਜਾਣਗੇ ਮੰਗ ਪੱਤਰ-ਛੋਟੇਪੁਰ

ਅਜੀਤ ਡੈਸਕ 31-05-2026
ਗੁਰਦਾਸਪੁਰ, 30 ਮਈ (ਚੱਕਰਾਜਾ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਅਤੇ ਸਮੁੱਚੀ ਲੀਡਰਸ਼ਿਪ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਦੀਆਂ ਹੱਕੀ ਮੰਗਾਂ ਲਈ 1 ਅਤੇ 2 ਜੂਨ ਨੂੰ ਪੰਜਾਬ ਭਰ ਦੇ ਜ਼ਿਲਿਆਂ ਵਿਚ ਡਿਪਟੀ ਕਮਿਸ਼ਨਰਾਂ ਨੂੰ ਮਾਣਯੋਗ ਰਾਜਪਾਲ ਦੇ ਨਾਂਅ ਮੰਗ ਪੱਤਰ ਸੌਂਪੇ ਜਾਣਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੁੱਚਾ ਸਿੰਘ ਛੋਟੇਪੁਰ ਸਾਬਕਾ ਮੰਤਰੀ ਪੰਜਾਬ ਤੇ ਕੋਰ ਕਮੇਟੀ ਮੈਂਬਰ ਸ੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਕੀਤਾ ਗਿਆ | ਸੁੱਚਾ ਸਿੰਘ ਛੋਟੇਪੁਰ ਨੇ ਕਿਹਾ ਕਿ 1 ਜੂਨ ਨੂੰ ਪਾਰਟੀ ਵਰਕਰਾਂ ਸਮੇਤ ਪੰਜਾਬ ਦੀਆਂ ਪ੍ਰਮੁੱਖ ਮੰਗਾਂ ਜਿਵੇਂ ਕਰਤਾਰਪੁਰ ਲਾਂਘਾ ਖੋਲ੍ਹਣਾ, ਬੰਦੀ ਸਿੰਘਾਂ ਦੀ ਰਿਹਾਈ, ਕਿਸਾਨਾਂ ਦੀਆਂ ਹੱਕੀ ਮੰਗਾਂ, ਪੰਜਾਬ ਦੇ ਪਾਣੀ ਆਦਿ ਪ੍ਰਮੁੱਖ ਮੰਗਾਂ ਨੂੰ ਲਾਗੂ ਕਰਵਾਉਣ ਲਈ ਪੰਜਾਬ ਦੇ ਗਵਰਨਰ ਦੇ ਨਾਂਅ ਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੂੰ ਮੰਗ ਪੱਤਰ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਪੰਜਾਬ ਭਰ ਅੰਦਰ ਸ੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਵਰਕਰਾਂ 'ਚ ਮੰਗ ਪੱਤਰ ਦੇਣ ਸਬੰਧੀ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਵਰਕਰਾਂ ਵਲੋਂ ਪਿੰਡ ਪੱਧਰ 'ਤੇ ਲਾਮਬੰਦ ਕੀਤਾ ਜਾ ਰਿਹਾ ਹੈ | ਉਨ੍ਹਾਂ ਅਪੀਲ ਕੀਤੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਹੋਂਦ ਵਿਚ ਆਏ ਸ੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦਾ ਹਿੱਸਾ ਬਣ ਕੇ ਪਾਰਟੀ ਨੂੰ ਮਜ਼ਬੂਤ ਕੀਤਾ ਜਾਵੇ ਤਾਂ ਜੋ ਪੰਜਾਬ ਦੀਆਂ ਸਾਰੀਆਂ ਮੰਗਾਂ ਨੂੰ ਲਾਗੂ ਕਰਕੇ ਪੰਜਾਬ ਨੂੰ ਮੁੜ ਸੋਨੇ ਦੀ ਚਿੜੀ ਬਣਾਇਆ ਜਾ ਸਕੇ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਮਨਦੀਪ ਸਿੰਘ ਗਿੱਲ, ਮਨਮੋਹਨ ਸਿੰਘ ਪੱਖੋਕੇ, ਨਰਿੰਦਰ ਸਿੰਘ, ਰੋਮਨਜੀਤ ਸਿੰਘ, ਸਤਿੰਦਰ ਸਿੰਘ, ਗੁਰਮੁਖ ਸਿੰਘ ਸਰਾਵਾਂ, ਦਿਲਜੋਤ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸਥਾਨਿਕ ਸਰਕਾਰਾਂ ਚੋਣ ਨਤੀਜਿਆਂ ਨੇ 'ਆਪ' ਵਰਕਰਾਂ 'ਚ ਜੋਸ਼ ਭਰਿਆ-ਆਗੂ ਅਗਲੀ ਖ਼ਬਰ ਚੀਮਾ ਪਬਲਿਕ ਸਕੂਲ ਕਿਸ਼ਨਕੋਟ 'ਚ ਪਿ੍ੰਸੀਪਲ ਡਾ. ਮਨਦੀਪ ਕੌਰ ਦੀ ਅਗਵਾਈ ਹੇਠ ਹੋਈ ਮਾਪੇ-ਅਧਿਆਪਕ ਮਿਲਣੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।