29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਜਸਕਰਨ ਸਿੰਘ ਕਾਹਲੋਂ ਜ਼ਿਲ੍ਹਾ ਰੋਪੜ ਦੇ ਕੋਆਰਡੀਨੇਟਰ ਨਿਯੁਕਤ <br/>

ਅਜੀਤ ਡੈਸਕ 03-06-2026
ਬਟਾਲਾ, 2 ਜੂਨ (ਹਰਦੇਵ ਸਿੰਘ ਸੰਧੂ)-ਭੁਪੇਸ਼ ਬਘੇਲ ਜਨਰਲ ਸਕੱਤਰ (ਇੰਚਾਰਜ ਪੰਜਾਬ ਮਾਮਲੇ), ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਧਾਨ ਪੰਜਾਬ ਕਾਂਗਰਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਭਾਰਤੀ ਚੋਣ ਕਮਿਸ਼ਨ ਵਲੋਂ ਪੰਜਾਬ 'ਚ ਸ਼ੁਰੂ ਕੀਤੇ ਐਸ.ਆਈ.ਆਰ. ਦੇ ਮੱਦੇਨਜ਼ਰ ਜ਼ਿਲ੍ਹਾ ਰੋਪੜ ਲਈ ਬਟਾਲਾ ਦੇ ਜਸਕਰਨ ਸਿੰਘ ਕਾਹਲੋਂ ਨੂੰ ਐਸ.ਆਈ.ਆਰ. ਜ਼ਿਲ੍ਹਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ | ਨਵ-ਨਿਯਕਤ ਜ਼ਿਲ੍ਹਾ ਕੋਆਰਡੀਨੇਟਰ ਜਸਕਰਨ ਸਿੰਘ ਕਾਹਲੋਂ ਹਲਕਾ ਬਟਾਲਾ ਤੋਂ ਸਰਗਰਮ ਕਾਂਗਰਸੀ ਆਗੂ ਬੁਲਾਰਾ ਪੰਜਾਬ ਕਾਂਗਰਸ ਵਲੋਂ ਪੰਜਾਬ ਪ੍ਰਧਾਨ ਰਾਜਾ ਵੜਿੰਗ, ਪੰਜਾਬ ਇੰਚਾਰਜ ਭੁਪੇਸ਼ ਬਘੇਲ ਅਤੇ ਕੈਪਟਨ ਸੰਦੀਪ ਸਿੰਘ ਸੰਧੂ
ਜਨਰਲ ਸਕੱਤਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਮਿਲੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਇਸ ਵਿਸ਼ੇਸ ਸੋਧ ਤਹਿਤ ਪੰਜਾਬ ਦੇ ਲੋਕਾਂ ਦੀਆਂ ਵੋਟਾਂ ਕੱਟਣਾ ਚਾਹੁੰਦੀ ਹੈ | ਉਸ ਨੂੰ ਰੋਕਣ ਲਈ ਪੰਜਾਬ ਕਾਂਗਰਸ ਵਲੋਂ ਕੋਆਰਡੀਨੇਟਰ ਨਿਯੁਕਤ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਪਾਰਟੀ ਤਿਆਰੀਆਂ ਆਰੰਭ ਚੁੱਕੀ ਹੈ ਤੇ ਕਾਂਗਰਸ ਪਾਰਟੀ ਨੇ ਪੰਜਾਬ ਵਿਚ ਆਪਣੇ ਭਰੋਸੇਮੰਦ ਲੋਕਾਂ ਨੂੰ ਜ਼ਿੰਮੇਵਾਰੀਆਂ ਸੌਪੀਆਂ ਹਨ |

ਪਿਛਲੀ ਖ਼ਬਰ ਪਿੰਡ ਚਾਵਾ ਨੇੜੇ ਟਾਇਰ ਫੱਟਣ ਨਾਲ ਸਫ਼ੈਦੇ 'ਚ ਟਕਰਾਇਆ ਟਿੱਪਰ ਅਗਲੀ ਖ਼ਬਰ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਮੰਗ ਪੱਤਰ ਫਾੜ ਕੇ ਪ੍ਰਗਟਾਇਆ ਰੋਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।