ਆਮ ਆਦਮੀ ਪਾਰਟੀ ਦੀ ਆਗੂ ਸਾਹਿਬ ਕੌਰ ਨੇ ਪਾਰਟੀ ਵਲੋਂ ਟਿਕਟ ਨਾ ਮਿਲਣ ਕਰਕੇ ਨਾਰਾਜ਼ਗੀ ਜਤਾਉਂਦੇ ਹੋਏ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਲਈ ਆਪਣੇ ਕਾਗ਼ਜ਼ ਦਾਖ਼ਲ ਕੀਤੇ ਹਨ | ਉਨ੍ਹਾਂ ਕਿਹਾ ਕਿ ਉਹ ਭਿ੍ਸ਼ਟਾਚਾਰ ਤੇ ਨਸ਼ਿਆਂ ਦੇ ਖ਼ਿਲਾਫ਼ ਲੜ ਰਹੇ ਹਨ ਤੇ ਉਹ ਨਗਰ ਕੌਂਸਲ ਚੋਣਾਂ 'ਚ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨਗੇ | ਉਨ੍ਹਾਂ ਅਜੇ ਪਾਰਟੀ ਤੋਂ ਅਸਤੀਫ਼ਾ ਦੇਣ ਬਾਰੇ ਕੋਈ ਗੱਲ ਨਹੀਂ ਕੀਤੀ, ਸਗੋਂ ਕਿਹਾ ਕਿ ਇਸ ਦਾ ਜਵਾਬ ਹਲਕਾ ਇੰਚਾਰਜ ਹੀ ਦੇ ਸਕਦੇ ਹਨ | ਉਨ੍ਹਾਂ ਕਿਹਾ ਕਿ ਉਨ੍ਹਾਂ ਨੰੂ ਭਰੋਸਾ ਹੈ ਕਿ ਵਾਰਡ ਵਾਸੀ ਉਨ੍ਹਾਂ ਨੰੂ ਭਾਰੀ ਬਹੁਮਤ ਨਾਲ ਜਿਤਾਉਣਗੇ |