ਬਟਾਲਾ, 2 ਜੂਨ (ਸਤਿੰਦਰ ਸਿੰਘ)-ਨਗਰ ਕੌਂਸਲ ਕਾਦੀਆਂ ਦੀਆਂ 13 ਜੂਨ ਨੂੰ ਹੋ ਰਹੀਆਂ ਚੋਣਾਂ ਵਾਸਤੇ ਹਲਕਾ ਕਾਦੀਆਂ ਦੇ ਸੀਨੀਅਰ ਅਕਾਲੀ ਆਗੂ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਕਮੇਟੀ ਦੀ ਪਤਨੀ ਬੀਬੀ ਹਰਪਾਲ ਕੌਰ ਭਾਟੀਆ ਨੇ ਵਾਰਡ ਨੰਬਰ 4 ਤੋਂ ਅਤੇ ਉਨ੍ਹਾਂ ਦੇ ਭਤੀਜੇ ਸੁਖਪ੍ਰੀਤ ਸਿੰਘ ਸੈਬੀ ਭਾਟੀਆ ਨੇ ਵਾਰਡ ਨੰਬਰ 3 ਤੋਂ ਸ਼੍ਰੋਮਣੀ ਅਕਾਲੀ ਦੇ ਉਮੀਦਵਾਰ ਵਜੋਂ ਆਪਣੇ ਨਾਮਜ਼ਦਗੀ ਪੱਤਰ ਮਾਰਕੀਟ ਕਮੇਟੀ ਕਾਦੀਆ ਦੇ ਦਫ਼ਤਰ ਵਿਖੇ ਰਿਟਰਨਿੰਗ ਅਫ਼ਸਰ ਸੁਖਨੰਦਨਦੀਪ ਕੌਰ ਪਾਸ ਦਾਖਲ ਕਰਵਾਏ | ਇਸ ਮੌਕੇ ਜਥੇਦਾਰ ਗੋਰਾ ਨੇ ਕਿਹਾ ਕਿ ਦੋਹਾਂ ਵਾਰਡਾਂ ਦੇ ਵੋਟਰਾਂ ਨਾਲ ਸੰਪਰਕ ਕਰਕੇ ਵਾਰਡ ਨੰਬਰ 3 ਤੋਂ ਸੁਖਪ੍ਰੀਤ ਸਿੰਘ ਸੈਬੀ ਭਾਟੀਆ ਅਤੇ 4 ਤੋਂ ਬੀਬੀ ਹਰਪਾਲ ਕੌਰ ਭਾਟੀਆ ਨੂੰ ਵੋਟਾਂ ਪਾਉਣ ਦੀ ਬੇਨਤੀ ਕਰਾਂਗੇ | ਕਾਗਜ਼ ਦਾਖਲ ਕਰਵਾਉਣ ਮੌਕੇ ਗੁਰਇਕਬਾਲ ਸਿੰਘ ਮਾਹਲ ਹਲਕਾ ਇੰਚਾਰਜ ਕਾਦੀਆਂ, ਦਵਿੰਦਰਪਾਲ ਸਿੰਘ ਭਾਟੀਆ, ਜਸਪਾਲ ਸਿੰਘ ਨੰਨਾ, ਗੁਰਤਿੰਦਰਪਾਲ ਸਿੰਘ ਭਾਟੀਆ ਮੈਨੇਜਰ, ਬੀਬੀ ਹਰਜੀਤ ਕੋਰ, ਬੀਬੀ ਮਨਪ੍ਰੀਤ ਕੌਰ, ਬੀਬੀ ਹਰਜੀਤ ਕੌਰ, ਬਖਸ਼ੀਸ਼ ਸਿੰਘ, ਬਾਬਾ ਗੁਰਦਿਆਲ ਸਿੰਘ, ਮਨਜੀਤ ਸਿੰਘ, ਰਾਜਪਾਲ ਸਿੰਘ ਟੀਨੂੰ, ਦਿਲਪ੍ਰੀਤ ਸਿੰਘ ਆਸੂ, ਅਰਸ਼ਪ੍ਰੀਤ ਸਿੰਘ ਸਾਹਿਬ ਭਾਟੀਆ, ਸਿਮਰਤਪਾਲ ਸਿੰਘ ਭਾਟੀਆ ਆਦਿ ਹਾਜ਼ਰ ਸਨ |