28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਮਜੀਠੀਆ ਵਿਰੁੱਧ ਪਰਚਾ ਦਰਜ ਕਰਨਾ ਸਰਕਾਰ ਦੀ ਬੌਖਲਾਹਟ ਦਾ ਨਤੀਜਾ- ਜਗਰੂਪ ਸ਼ਾਹਪੁਰ

ਅਜੀਤ ਡੈਸਕ 03-06-2026
ਬਟਾਲਾ, 2 ਜੂਨ (ਸਤਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਜਗਰੂਪ ਸਿੰਘ ਸ਼ਾਹਪੁਰ ਨੇ ਕਿਹਾ ਕਿ ਸਾਬਕਾ ਕੈਬਨਿਟ ਮੰਤਰੀ ਤੇ ਮਾਝੇ ਦੇ ਜਰਨੈਲ ਬਿਕਰਮ ਸਿੰਘ ਮਜੀਠੀਆ ਵਲੋਂ ਲੋਕਾਂ ਦੇ ਹੱਕ ਵਿਚ ਬੁਲੰਦ ਕੀਤੀ ਗਈ ਆਵਾਜ਼ ਨੂੰ ਦਬਾਉਣ ਲਈ ਸਰਕਾਰ ਵਲੋਂ ਨਾਜਾਇਜ਼ ਪਰਚਾ ਦਰਜ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਮਜੀਠੀਆ ਵਲੋਂ ਲੋਕਾਂ ਦੇ ਹੱਕ ਵਿਚ ਬੁਲੰਦ ਕੀਤੀ ਜਾ ਰਹੀ ਆਵਾਜ਼ ਤੇ ਸਰਕਾਰ ਦਾ ਅਸਲੀ ਚਿਹਰਾ ਲੋਕਾਂ ਸਾਹਮਣੇ ਲਿਆਉਣ ਤੋਂ ਬੌਖਲਾਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਹਰ ਤਰ੍ਹਾਂ ਦੇ ਹੱਥਕੰਡੇ ਅਪਨਾ ਕੇ ਮਜੀਠੀਆ ਦੀ ਆਵਾਜ ਦਬਾਉਣ ਦੇ ਕੋਝੇ ਯਤਨ ਕੀਤੇ ਜਾ ਰਹੇ ਹਨ, ਜਿਹੜੇ ਕਿ ਸਫ਼ਲ ਨਹੀਂ ਹੋਣਗੇ | ਉਨ੍ਹਾਂ ਕਿਹਾ ਕਿ ਮਜੀਠੀਆ ਸਰਕਾਰ ਦੀ ਧੱਕੇਸ਼ਾਹੀ ਵਿਰੁੱਧ ਛਾਤੀ ਢਾਹ ਕੇ ਲੋਕਾਂ ਨਾਲ ਖੜਦੇ ਹਨ, ਉਨ੍ਹਾਂ ਵਿਰੁੱਧ ਅਜਿਹੇ ਝੂਠੇ ਕੇਸ ਦਰਜ ਕਰਕੇ ਉਨ੍ਹਾਂ ਨੂੰ ਡਰਾਇਆ ਨਹੀਂ ਜਾ ਸਕਦਾ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਸ਼ੋ੍ਰਮਣੀ ਅਕਾਲੀ ਦਲ ਦੇ ਜੁਝਾਰੂ ਵਰਕਰਾਂ ਨੂੰ ਡਰਾਉਣ-ਧਮਕਾਉਣ ਦੀ ਨੀਤੀ ਅਪਣਾਈ ਜਾ ਰਹੀ ਹੈ, ਪਰ ਸ਼ੋ੍ਰਮਣੀ ਅਕਾਲੀ ਦਲ ਦੇ ਵਰਕਰ ਅਜਿਹੀ ਧੱਕੇਸ਼ਾਹੀ ਤੋਂ ਡਰਨ ਵਾਲੇ ਨਹੀਂ ਹਨ | ਉਨ੍ਹਾਂ ਕਿਹਾ ਕਿ ਸਮੁੱਚਾ ਸ਼ੋ੍ਰਮਣੀ ਅਕਾਲੀ ਦਲ ਯੂਥ ਵਿੰਗ ਸਰਕਾਰ ਦੀ ਧੱਕੇਸ਼ਾਹੀ ਵਿਰੁੱਧ ਮਜੀਠੀਆ ਨਾਲ ਚੱਟਾਨ ਵਾਂਗ ਖੜਾ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਹਿਲਾ ਤਾਂ ਚਾਰ ਸਾਲ ਪੰਜਾਬ ਦੀ ਬਿਹਤਰੀ ਤੇ ਲੋਕਾਂ ਦੇ ਕੰਮਾਂ ਵੱਲ ਧਿਆਨ ਨਹੀਂ ਦਿੱਤਾ ਤੇ ਹੁਣ ਜਦੋਂ ਚੋਣਾਂ ਨੇੜੇ ਆਉਂਦੀਆਂ ਦਿਸ ਰਹੀਆਂ ਹਨ ਤੇ ਉਹ ਸੱਚ ਸੁਨਣ ਨੂੰ ਤਿਆਰ ਹੀ ਨਹੀਂ ਹਨ ਤੇ ਸੱਚ ਬੋਲਣ ਵਾਲਿਆਂ ਨੂੰ ਡਰਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਮਜੀਠੀਆ ਮਾਝੇ ਦੇ ਜਰਨੈਲ ਹਨ, ਉਨ੍ਹਾਂ ਨੂੰ ਸਰਕਾਰ ਅਜਿਹੇ ਪਰਚੇ ਦਰਜ ਕਰ ਕੇ ਦਬਾ ਨਹੀਂ ਸਕਦੀ | ਉਨ੍ਹਾਂ ਦੱਸਿਆ ਕਿ ਸਰਕਾਰ ਦੀਆਂ ਅਜਿਹੀਆਂ ਧੱਕੇਸ਼ਾਹੀ ਵਿਰੁੱਧ ਸ਼ੋ੍ਰਮਣੀ ਅਕਾਲੀ ਦਲ ਯੂਥ ਵਿੰਗ ਦੇ ਵਰਕਰਾਂ 'ਚ ਭਾਰੀ ਰੋਸ ਹੈ | ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ ਧਾਰੀਵਾਲ ਵਿਖੇ ਨਵੇਂ ਨਿਯੁਕਤ ਹੋਏ ਫਾਦਰ ਜੌਨ ਜਾਰਜ ਦਾ ਰਾਕੇਸ਼ ਵਿਲੀਅਮ ਵਲੋਂ ਭਰਵਾਂ ਸਵਾਗਤ <br/> ਅਗਲੀ ਖ਼ਬਰ ਸੁਖਜਿੰਦਰ ਮੈਮੋਰੀਅਲ ਪਬਲਿਕ ਸਕੂਲ ਬੱਬਰੀ ਵਿਖੇ ਕੰਪੀਟੈਂਸੀ ਆਧਾਰਿਤ ਵਰਕਸ਼ਾਪ ਲਗਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।