ਤਿੱਬੜ, 2 ਜੂਨ (ਸੋਹਨ ਮਲਿਕ)-ਕੁੱਟਮਾਰ ਕਰਨ ਦੇ ਦੋਸ਼ 'ਚ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਸਰਬਜੀਤ ਕੌਰ ਪਤਨੀ ਰਜਿੰਦਰ ਸਿੰਘ ਵਾਸੀ ਪਿੰਡ ਪਾਹੜਾ ਵਲੋਂ ਪੁਲਿਸ ਨੰੂ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਹ ਬੀਤੀ 27 ਮਈ ਨੰੂ ਰਾਤ ਕਰੀਬ ਸ਼ਾਮੀ 8:30 ਵਜੇ ਆਪਣੀ ਮਾਂ ਨਾਲ ਗਲ਼ੀ 'ਚ ਖੜ੍ਹੀ ਸੀ ਕਿ ਅਵਤਾਰ ਸਿੰਘ ਉਰਫ਼ ਗੋਲਡੀ ਪੁੱਤਰ ਜਰਨੈਲ ਸਿੰਘ, ਅਮਰੀਕ ਸਿੰਘ ਪੁੱਤਰ ਜਸਬੀਰ ਸਿੰਘ, ਜਰਨੈਲ ਸਿੰਘ ਵਾਸੀਆਨ ਪਿੰਡ ਪਾਹੜਾ ਨੇ ਦਸਤੀ ਹਥਿਆਰਾਂ ਨਾਲ ਸੱਟਾਂ ਮਾਰ ਕੇ ਉਸ ਨੰੂ ਜ਼ਖ਼ਮੀ ਕਰ ਦਿੱਤਾ ਤੇ ਜਦੋਂ ਪੀੜਤਾ ਵਲੋਂ ਰੌਲਾ ਪਾਇਆ ਗਿਆ ਤਾਂ ਦੋਸ਼ੀ ਮੌਕੇ ਤੋਂ ਭੱਜ ਗਏ | ਪੀੜਤਾ ਨੰੂ ਉਸ ਦੀ ਭੈਣ ਸ਼ਰਨਜੀਤ ਕੌਰ ਵਲੋਂ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਜਿਥੇ ਉਸ ਦਾ ਇਲਾਜ ਚੱਲ ਰਿਹਾ ਹੈ | ਪੁਲਿਸ ਵਲੋਂ ਪੀੜਤਾ ਦੀ ਸ਼ਿਕਾਇਤ 'ਤੇ ਦੋਸ਼ੀਆਂ ਖ਼ਿਲਾਫ਼ ਥਾਣਾ ਤਿੱਬੜ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ |